|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਨੌਜਵਾਨ ਨੇ ਕੁੜੀ ਨੂੰ ਗੋਲ਼ੀ ਮਾਰਨ ਤੋਂ ਬਾਅਦ ਖ਼ੁਦ ਨੂੰ ਵੀ ਗੋਲੀ ਮਾਰ ਲਈ

ਜਲੰਧਰ : ਨਕੋਦਰ ਚੌਕ ਸਥਿਤ ਲਵਲੀ ਆਟੋਜ਼ 'ਚ ਸੋਮਵਾਰ ਦੁਪਹਿਰ ਬਾਅਦ ਇਕ ਨੌਜਵਾਨ ਨੇ ਕੁੜੀ ਨੂੰ ਗੋਲ਼ੀ ਮਾਰਨ ਤੋਂ ਬਾਅਦ ਖ਼ੁਦ ਨੂੰ ਵੀ ਗੋਲੀ ਮਾਰ ਲਈ। ਨੌਜਵਾਨ ਨੇ ਆਪਣੇ ਸਿਰ 'ਚ ਗੋਲ਼ੀ ਮਾਰੀ ਹੈ। ਉਸ ਦੀ ਮੌਕੇ 'ਤੇ ਮੌਤ ਹੋ ਗਈ ਜਦਕਿ ਕੁੜੀ ਗੰਭੀਰ ਰੂਪ 'ਚ ਜ਼ਖ਼ਮੀ ਹੈ। ਮੌਕੇ 'ਤੇ ਮੌਜੂਦ ਲੋਕਾਂ ਦੀ ਮਦਦ ਨਾਲ ਕੁੜੀ ਨੂੰ ਨਿੱਜੀ ਹਸਪਤਾਲ ਲਿਜਾਇਆ ਗਿਆ ਹੈ। ਪੁਲਿਸ ਨੇ ਮੌਕ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਜਲੰਧਰ : ਨਕੋਦਰ ਚੌਕ ਸਥਿਤ ਲਵਲੀ ਆਟੋਜ਼ 'ਚ ਸੋਮਵਾਰ ਦੁਪਹਿਰ ਬਾਅਦ ਇਕ ਨੌਜਵਾਨ ਨੇ ਕੁੜੀ ਨੂੰ ਗੋਲ਼ੀ ਮਾਰਨ ਤੋਂ ਬਾਅਦ ਖ਼ੁਦ ਨੂੰ ਵੀ ਗੋਲੀ ਮਾਰ ਲਈ। ਨੌਜਵਾਨ ਨੇ ਆਪਣੇ ਸਿਰ 'ਚ ਗੋਲ਼ੀ ਮਾਰੀ ਹੈ। ਉਸ ਦੀ ਮੌਕੇ 'ਤੇ ਮੌਤ ਹੋ ਗਈ ਜਦਕਿ ਕੁੜੀ ਗੰਭੀਰ ਰੂਪ 'ਚ ਜ਼ਖ਼ਮੀ ਹੈ। ਮੌਕੇ 'ਤੇ ਮੌਜੂਦ ਲੋਕਾਂ ਦੀ ਮਦਦ ਨਾਲ ਕੁੜੀ ਨੂੰ ਨਿੱਜੀ ਹਸਪਤਾਲ ਲਿਜਾਇਆ ਗਿਆ ਹੈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਲਵਲੀ ਆਟੋਜ਼ ਦਾ ਸਾਬਕਾ ਮੁਲਾਜ਼ਮ ਸੀ।

ਸੰਬੰਧਿਤ ਖ਼ਬਰਾਂ

ਉਸ ਨੇ ਸ਼ੋਅਰੂਮ ਦੀ ਦੂਜੀ ਮੰਜ਼ਿਲ 'ਤੇ ਸਥਿਤ ਕੰਟੀਨ 'ਚ ਕੁੜੀ 'ਤੇ ਗੋਲ਼ੀ ਚਲਾਉਣ ਤੋਂ ਬਾਅਦ ਆਪਣੇ ਸਿਰ 'ਚ ਗੋਲ਼ੀ ਮਾਰ ਕੇ ਖ਼ੁਦਕੁਸ਼ੀ ਕਰ ਲਈ ਹੈ। ਨੌਜਵਾਨ ਤੋਂ ਮਿਲੇ ਸੁਸਾਈਡ ਨੋਟ 'ਚ ਲਿਖਿਆ ਹੈ ਕਿ ਉਹ ਕੁੜੀ ਨਾਲ ਪਿਆਰ ਕਰਦਾ ਸੀ, ਪਰ ਉਸ ਦੀ ਕੋਈ ਗੱਲ ਉਸ ਨੂੰ ਤੰਗ ਕਰ ਰਹੀ ਸੀ। ਇਸੇ ਕਾਰਨ ਉਸ ਨੇ ਪਹਿਲਾਂ ਉਸ ਨੂੰ ਗੋਲ਼ੀ ਮਾਰੀ ਤੇ ਫਿਰ ਆਪ ਜਾਨ ਦੇ ਦਿੱਤੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!