|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸਿੱਧੂ ਨੂੰ ਲੈ ਮੇਰੇ ਰੁਖ਼ ’ਚ ਕੋਈ ਬਦਲਾਅ ਨਹੀਂ : ਕੈਪਟਨ ਅਮਰਿੰਦਰ ਸਿੰਘ

ਪਟਿਆਲਾ (ਦੇਵ ਇੰਦਰਜੀਤ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਨਵਜੋਤ ਸਿੰਘ ਸਿੱਧੂ ’ਚ ਵਿਚਾਰਾਂ ਦੇ ਮੱਤਭੇਦ ਤੋਂ ਬਾਅਦ ਕੈਪਟਨ ਦੀ ਸਿੱਧੂ ਨਾਲ ਨਾਰਾਜ਼ਗੀ ਤਾਂ ਜਗ ਜ਼ਾਹਿਰ ਹੈ ਪਰ ਸਿੱਧੂ ਵੱਲੋਂ ਕੈਪਟਨ ਅਮਰਿੰਦਰ ਕੋਲੋਂ ਮੁਲਾਕਾਤ ਦਾ ਸਮਾਂ ਮੰਗਣ ਦੀਆਂ ਅਫਵਾਹਾਂ ਨੇ ਇਸ ਨਾਰਾਜ਼ਗੀ ਨੂੰ ਥੋੜ੍ਹੀ ਦੇਰ ਲਈ ਤਾਂ ਦੂਰ ਕਰ ਹੀ ਦਿੱਤਾ ਸੀ ਪਰ ਕੈਪਟਨ ਅਮਰਿੰਦਰ ਵ

NRI Post Desk · 1954 ਦਿਨ ਪਹਿਲਾਂ · ਅੱਪਡੇਟ 1954 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸਿੱਧੂ ਨੂੰ ਲੈ ਮੇਰੇ ਰੁਖ਼ ’ਚ ਕੋਈ ਬਦਲਾਅ ਨਹੀਂ : ਕੈਪਟਨ ਅਮਰਿੰਦਰ ਸਿੰਘ
📷 NRI Post Desk

ਪਟਿਆਲਾ (ਦੇਵ ਇੰਦਰਜੀਤ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਨਵਜੋਤ ਸਿੰਘ ਸਿੱਧੂ ’ਚ ਵਿਚਾਰਾਂ ਦੇ ਮੱਤਭੇਦ ਤੋਂ ਬਾਅਦ ਕੈਪਟਨ ਦੀ ਸਿੱਧੂ ਨਾਲ ਨਾਰਾਜ਼ਗੀ ਤਾਂ ਜਗ ਜ਼ਾਹਿਰ ਹੈ ਪਰ ਸਿੱਧੂ ਵੱਲੋਂ ਕੈਪਟਨ ਅਮਰਿੰਦਰ ਕੋਲੋਂ ਮੁਲਾਕਾਤ ਦਾ ਸਮਾਂ ਮੰਗਣ ਦੀਆਂ ਅਫਵਾਹਾਂ ਨੇ ਇਸ ਨਾਰਾਜ਼ਗੀ ਨੂੰ ਥੋੜ੍ਹੀ ਦੇਰ ਲਈ ਤਾਂ ਦੂਰ ਕਰ ਹੀ ਦਿੱਤਾ ਸੀ ਪਰ ਕੈਪਟਨ ਅਮਰਿੰਦਰ ਵੱਲੋਂ ਕੀਤੇ ਟਵੀਟ ’ਚ ਦਿੱਤੇ ਸਪੱਸ਼ਟੀਕਰਨ ਤੋਂ ਬਾਅਦ ਇਹ ਨਾਰਾਜ਼ਗੀ ਅਜੇ ਵੀ ਬਰਕਰਾਰ ਹੈ, ਇਸ ਦੀ ਪੁਸ਼ਟੀ ਹੋ ਗਈ।

ਸੰਬੰਧਿਤ ਖ਼ਬਰਾਂ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਐਡਵਾਈਜ਼ਰ ਰਵੀਨ ਠੁਕਰਾਲ ਵੱਲੋਂ ਅੱਜ ਇਕ ਟਵੀਟ ਕੀਤਾ ਗਿਆ, ਜਿਸ ’ਚ ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਵੱਲੋਂ ਕੈਪਟਨ ਅਮਰਿੰਦਰ ਨਾਲ ਮੁਲਾਕਾਤ ਦਾ ਸਮਾਂ ਮੰਗਣ ਦੀ ਗੱਲ ਪੂਰੀ ਤਰ੍ਹਾਂ ਝੂਠੀ ਹੈ, ਉਨ੍ਹਾਂ ਵੱਲੋਂ ਮਿਲਣ ਦਾ ਕੋਈ ਸਮਾਂ ਨਹੀਂ ਮੰਗਿਆ ਗਿਆ। ਅੱਗੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਰੁਖ਼ ’ਚ ਕੋਈ ਬਦਲਾਅ ਨਹੀਂ ਆਇਆ ਹੈ।ਉਨ੍ਹਾਂ ਦਾ ਰੁਖ਼ ਪਹਿਲਾਂ ਵਾਂਗ ਸਪੱਸ਼ਟ ਹੈ ਕਿ ਜਦੋਂ ਤੱਕ ਨਵਜੋਤ ਸਿੰਘ ਸਿੱਧੂ ਮੁੱਖ ਮੰਤਰੀ ਖ਼ਿਲਾਫ਼ ਸੋਸ਼ਲ ਮੀਡੀਆ ’ਤੇ ਕੀਤੇ ਆਪਣੇ ਅਪਮਾਨਜਨਕ ਹਮਲਿਆਂ ਲਈ ਜਨਤਕ ਤੌਰ ’ਤੇ ਮੁਆਫੀ ਨਹੀਂ ਮੰਗ ਲੈਂਦੇ, ਓਨਾ ਚਿਰ ਉਹ ਉਨ੍ਹਾਂ ਨੂੰ ਨਹੀਂ ਮਿਲਣਗੇ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!