|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਆਸਟ੍ਰੇਲੀਆ

ਮੁੜ ਲੱਗ ਸਕਦੀ ਹੈ ਆਸਟ੍ਰੇਲੀਆ ਦੇ ਜੰਗਲਾਂ 'ਚ ਅੱਗ

ਸਿਡਨੀ (Nri Media) : ਆਸਟ੍ਰੇਲੀਆ ਵਿਚ ਜੰਗਲਾਂ ਦੀ ਅੱਗ ਨੇ ਭਾਰੀ ਤਬਾਹੀ ਮਚਾਈ ਸੀ। ਜਿਸ ਕਾਰਨ ਕਈ ਕਰੋੜਾਂ ਜੀਵ ਜੰਤੂਆਂ ਦਾ ਵੀ ਸਫ਼ਾਇਆ ਹੋ ਗਿਆ ਸੀ। ਪਰ ਹੁਣ ਅੱਗ ਦੇ ਮੁੜ 'ਦਸਤਕ' ਦੇਣ ਦੇ ਖ਼ਦਸ਼ਿਆਂ ਨੇ ਆਸਟ੍ਰੇਲੀਆ ਵਾਸੀਆਂ ਨੂੰ ਮੁੜ ਚਿੰਤਾ 'ਚ ਪਾ ਦਿਤਾ ਹੈ। ਆਸਟ੍ਰੇਲੀਆ ਵਿਚ ਗਰਮ ਹਵਾਵਾਂ ਅਤੇ ਲੂ ਕਾਰਨ ਅੱਗ ਭੜਕਣ ਦਾ ਖ਼ਤਰਾ ਇਕ ਵਾਰ ਫਿਰ ਪੈਦਾ ਹੋ ਗਿਆ ਹੈ। ਸਾਊਥ ਆਸ

NRI Post Desk · 2260 ਦਿਨ ਪਹਿਲਾਂ · ਅੱਪਡੇਟ 887 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਸਿਡਨੀ (Nri Media) : ਆਸਟ੍ਰੇਲੀਆ ਵਿਚ ਜੰਗਲਾਂ ਦੀ ਅੱਗ ਨੇ ਭਾਰੀ ਤਬਾਹੀ ਮਚਾਈ ਸੀ। ਜਿਸ ਕਾਰਨ ਕਈ ਕਰੋੜਾਂ ਜੀਵ ਜੰਤੂਆਂ ਦਾ ਵੀ ਸਫ਼ਾਇਆ ਹੋ ਗਿਆ ਸੀ। ਪਰ ਹੁਣ ਅੱਗ ਦੇ ਮੁੜ 'ਦਸਤਕ' ਦੇਣ ਦੇ ਖ਼ਦਸ਼ਿਆਂ ਨੇ ਆਸਟ੍ਰੇਲੀਆ ਵਾਸੀਆਂ ਨੂੰ ਮੁੜ ਚਿੰਤਾ 'ਚ ਪਾ ਦਿਤਾ ਹੈ। ਆਸਟ੍ਰੇਲੀਆ ਵਿਚ ਗਰਮ ਹਵਾਵਾਂ ਅਤੇ ਲੂ ਕਾਰਨ ਅੱਗ ਭੜਕਣ ਦਾ ਖ਼ਤਰਾ ਇਕ ਵਾਰ ਫਿਰ ਪੈਦਾ ਹੋ ਗਿਆ ਹੈ। ਸਾਊਥ ਆਸਟ੍ਰੇਲੀਆ ਸੂਬੇ ਵਿਚ ਵੀਰਵਾਰ ਨੂੰ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਜ਼ਿਆਦਾ ਹੋ ਗਿਆ।

ਸੰਬੰਧਿਤ ਖ਼ਬਰਾਂ

ਇਸ ਕਾਰਨ ਇਥੇ ਕਈ ਅਜਿਹੇ ਇਲਾਕਿਆਂ ਲਈ ਲਈ ਚਿਤਾਵਨੀ ਜਾਰੀ ਕੀਤੀ ਗਈ ਹੈ ਜਿਥੇ ਅੱਗ ਲੱਗਣ ਦਾ ਖ਼ਦਸ਼ਾ ਹੈ। ਗਰਮ ਹਵਾਵਾਂ ਸ਼ੁਕਰਵਾਰ ਤਕ ਕੈਨਬਰਾ ਅਤੇ ਮੈਲਬੋਰਨ ਪਹੁੰਚ ਸਕਦੀਆਂ ਹਨ। ਅਧਿਕਾਰੀਆਂ ਨੇ ਦਸਿਆ ਕਿ ਵੱਧ ਰਹੀਆਂ ਗਰਮ ਹਵਾਵਾਂ ਕਾਰਨ ਨਿਊ ਸਾਊਥ ਵੇਲਜ਼ ਅਤੇ ਵਿਕਟੋਰੀਆ ਵਿਚ ਜੰਗਲਾਂ 'ਚ ਅੱਗ ਫ਼ੈਲਣ ਦੀ ਸਥਿਤੀ ਪੈਦਾ ਹੋ ਗਈ ਹੈ ਕਿਉਂਕਿ ਇਥੇ ਅਜੇ ਵੀ 80 ਤੋਂ ਜ਼ਿਆਦਾ ਜਗ੍ਹਾ 'ਤੇ ਅੱਗ ਫ਼ੈਲੀ ਹੋਈ ਹੈ। ਵਿਕਟੋਰੀਆ 'ਚ ਅੱਗ ਬੁਝਾਊ ਦਸਤੇ ਦੇ ਅਧਿਕਾਰੀ ਐਂਡਿਰਿਊ ਕ੍ਰਿਸਪ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਬੰਧੀ ਤਿਆਰੀਆਂ ਕਰ ਲੈਣ।

🔔 ਆਸਟ੍ਰੇਲੀਆ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!