|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਬੀਤੇ 24 ਘੰਟਿਆਂ 'ਚ ਆਏ 41,965 ਨਵੇਂ ਕੋਰੋਨਾ ਮਾਮਲੇ

ਦਿੱਲੀ (ਦੇਵ ਇੰਦਰਜੀਤ) : ਭਾਰਤ ਵਿਚ ਇਕ ਦਿਨ ਵਿਚ ਕੋਵਿਡ-19 ਦੇ 41,965 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿਚ ਵਾਇਰਸ ਕਾਰਨ ਪੀੜਤਾਂ ਦੀ ਗਿਣਤੀ ਬੁੱਧਵਾਰ ਨੂੰ ਵੱਧ ਕੇ 3,28,10,845 ਹੋ ਗਈ ਹੈ। ਉੱਥੇ ਹੀ ਸਰਗਰਮ ਮਰੀਜ਼ਾਂ ਦੀ ਗਿਣਤੀ ਵੱਧ ਕੇ ਹੁਣ 3,78,181 ਹੋ ਗਈ ਹੈ। ਦੱਸ ਦੇਈਏ ਕਿ ਦੇਸ਼ ’ਚ ਬੀਤੇ ਕੱਲ੍ਹ 30,941 ਮਾਮਲੇ ਆਏ ਸਨ ਅਤੇ 24 ਘੰਟਿਆਂ ’ਚ 350 ਮਰ

NRI Post Desk · 1912 ਦਿਨ ਪਹਿਲਾਂ · ਅੱਪਡੇਟ 1512 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਬੀਤੇ 24 ਘੰਟਿਆਂ 'ਚ ਆਏ 41,965 ਨਵੇਂ ਕੋਰੋਨਾ ਮਾਮਲੇ
📷 NRI Post Desk

ਦਿੱਲੀ (ਦੇਵ ਇੰਦਰਜੀਤ) : ਭਾਰਤ ਵਿਚ ਇਕ ਦਿਨ ਵਿਚ ਕੋਵਿਡ-19 ਦੇ 41,965 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿਚ ਵਾਇਰਸ ਕਾਰਨ ਪੀੜਤਾਂ ਦੀ ਗਿਣਤੀ ਬੁੱਧਵਾਰ ਨੂੰ ਵੱਧ ਕੇ 3,28,10,845 ਹੋ ਗਈ ਹੈ। ਉੱਥੇ ਹੀ ਸਰਗਰਮ ਮਰੀਜ਼ਾਂ ਦੀ ਗਿਣਤੀ ਵੱਧ ਕੇ ਹੁਣ 3,78,181 ਹੋ ਗਈ ਹੈ। ਦੱਸ ਦੇਈਏ ਕਿ ਦੇਸ਼ ’ਚ ਬੀਤੇ ਕੱਲ੍ਹ 30,941 ਮਾਮਲੇ ਆਏ ਸਨ ਅਤੇ 24 ਘੰਟਿਆਂ ’ਚ 350 ਮਰੀਜ਼ਾਂ ਦੀ ਮੌਤ ਹੋਈ ਸੀ। ਅੱਜ ਕੋਰੋਨਾ ਮਾਮਲਿਆਂ ’ਚ ਵੱਡਾ ਉਛਾਲ ਆਇਆ ਹੈ।

ਕੇਂਦਰੀ ਸਿਹਤ ਮੰਤਰਾਲਾ ਵਲੋਂ ਬੁੱਧਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਵਾਇਰਸ ਨਾਲ 460 ਹੋਰ ਮਰੀਜ਼ਾਂ ਦੀ ਮੌਤ ਨਾਲ ਮਿ੍ਰਤਕਾਂ ਦੀ ਗਿਣਤੀ ਵੱਧ ਕੇ 4,39,020 ਹੋ ਗਈ ਹੈ। ਕੋਵਿਡ-19 ਮੌਤ ਦਰ 1.34 ਫ਼ੀਸਦੀ ਹੈ। ਦੇਸ਼ ਵਿਚ ਸਰਗਰਮ ਮਰੀਜ਼ਾਂ ਦੀ ਗਿਣਤੀ 3,78,181 ਹੋ ਗਈ ਹੈ, ਜੋ ਕੁਲ ਮਾਮਲਿਆਂ ਦਾ 1.15 ਫ਼ੀਸਦੀ ਹੈ।

ਸੰਬੰਧਿਤ ਖ਼ਬਰਾਂ

ਪਿਛਲੇ 24 ਘੰਟਿਆਂ ਵਿਚ ਕੁੱਲ 7,541 ਸਰਗਰਮ ਮਾਮਲਿਆਂ ’ਚ ਵਾਧਾ ਦਰਜ ਕੀਤਾ ਗਿਆ ਹੈ। ਮਰੀਜ਼ਾਂ ਦੇ ਠੀਕ ਹੋਣ ਦੀ ਰਾਸ਼ਟਰੀ ਦਰ 97.51 ਫ਼ੀਸਦੀ ਹੈ। ਦੇਸ਼ ਵਿਚ ਹੁਣ ਤੱਕ ਕੁੱਲ 3,19,93,644 ਲੋਕ ਸਿਹਤਯਾਬ ਹੋ ਚੁੱਕੇ ਹਨ। ਇਕ ਦਿਨ ਵਿਚ 33,964 ਲੋਕ ਕੋਰੋਨਾ ਮੁਕਤ ਹੋਏ ਹਨ।

ਦੇਸ਼ ’ਚ ਟੀਕਾਕਰਨ ਵੀ ਜੰਗੀ ਪੱਧਰ ’ਤੇ ਚੱਲ ਰਿਹਾ ਹੈ। ਮੰਤਰਾਲਾ ਮੁਤਾਬਕ ਮੰਗਲਵਾਰ ਨੂੰ ਇਕ ਦਿਨ ਵਿਚ ਕੋਵਿਡ-19 ਰੋਕੂ ਟੀਕਿਆਂ ਦੀ ਸਭ ਤੋਂ ਵੱਧ 1.33 ਕਰੋੜ ਖ਼ੁਰਾਕਾਂ ਦਿੱਤੀਆਂ ਗਈਆਂ। ਦੇਸ਼ ਵਿਚ ਹੁਣ ਤਕ ਟੀਕਿਆਂ ਦੀਆਂ ਕੁੱਲ 65.41 ਕਰੋੜ ਯਾਨੀ ਕਿ 65,41,13,508 ਖ਼ੁਰਾਕਾਂ ਲੋਕਾਂ ਨੂੰ ਦਿੱਤੀਆਂ ਜਾ ਚੁੱਕੀਆਂ ਹਨ। ਦੇਸ਼ ’ਚ ਟੀਕਾਕਰਨ ਦੀ ਸ਼ੁਰੂਆਤ 16 ਜਨਵਰੀ 2021 ਨੂੰ ਕੀਤੀ ਗਈ ਸੀ।

ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਦੇਸ਼ ’ਚ ਵੱਧ ਤੋਂ ਵੱਧ ਕੋਰੋਨਾ ਟੈਸਟ ਕੀਤੇ ਜਾ ਰਹੇ ਹਨ। ਦੇਸ਼ ਵਿਚ ਹੁਣ ਤਕ ਕੁੱਲ 52,31,84,293 ਨਮੂਨਿਆਂ ਦੀ ਕੋਵਿਡ-19 ਸਬੰਧੀ ਜਾਂਚ ਕੀਤੀ ਗਈ ਹੈ, ਜਿਨ੍ਹਾਂ ਵਿਚੋਂ 16,06,785 ਨਮੂਨਿਆਂ ਦੀ ਜਾਂਚ ਮੰਗਲਵਾਰ ਨੂੰ ਕੀਤੀ ਗਈ। ਦੱਸ ਦੇਈਏ ਕਿ ਕੋਰੋਨਾ ਵਾਇਰਸ ਦਾ ਖ਼ਤਰਾ ਅਜੇ ਟਲਿਆ ਨਹੀਂ ਹੈ, ਇਸ ਲਈ ਕੋਰੋਨਾ ਵੈਕਸੀਨ ਜ਼ਰੂਰ ਲਗਵਾਓ। ਦਵਾਈ ਦੇ ਨਾਲ-ਨਾਲ ਸਖ਼ਤਾਈ ਵੀ ਜ਼ਰੂਰੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!