|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਅਕਾਲੀ ਦਲ ਤੇ ਕਾਂਗਰਸ ਵਿਚਾਲੇ ਹੋਵੇਗਾ 2022 'ਚ ਸਿੱਧਾ ਮੁਕਾਬਲਾ : ਮਜੀਠੀਆ

ਅੰਮ੍ਰਿਤਸਰ,(ਦੇਵ ਇੰਦਰਜੀਤ): ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਮਿਊੁਂਸੀਪਲ ਚੋਣਾਂ ਵਿਚ ਸਪੱਸ਼ਟ ਸੰਕੇਤ ਦੇ ਦਿੱਤਾ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਪਾਰਟੀ ਵਿਚਾਲੇ ਸਿੱਧਾ ਮੁਕਾਬਲਾ ਹੋਵੇਗਾ। ਉਨ੍ਹਾਂ ਕਿਹਾ ਕਿ ਇਤਿਹਾਸ ਦੱਸਦਾ ਹੈ ਕਿ ਜਿਹੜੀ ਵੀ ਪਾਰਟੀ ਮਿਊਂਸੀਪਲ ਚੋਣਾਂ ਵਿਚ ਦੂਜੇ ਨੰ

NRI Post Desk · 2107 ਦਿਨ ਪਹਿਲਾਂ · ਅੱਪਡੇਟ 2107 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਅਕਾਲੀ ਦਲ ਤੇ ਕਾਂਗਰਸ ਵਿਚਾਲੇ ਹੋਵੇਗਾ 2022 'ਚ ਸਿੱਧਾ ਮੁਕਾਬਲਾ : ਮਜੀਠੀਆ
📷 NRI Post Desk

ਅੰਮ੍ਰਿਤਸਰ,(ਦੇਵ ਇੰਦਰਜੀਤ): ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਮਿਊੁਂਸੀਪਲ ਚੋਣਾਂ ਵਿਚ ਸਪੱਸ਼ਟ ਸੰਕੇਤ ਦੇ ਦਿੱਤਾ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਪਾਰਟੀ ਵਿਚਾਲੇ ਸਿੱਧਾ ਮੁਕਾਬਲਾ ਹੋਵੇਗਾ। ਉਨ੍ਹਾਂ ਕਿਹਾ ਕਿ ਇਤਿਹਾਸ ਦੱਸਦਾ ਹੈ ਕਿ ਜਿਹੜੀ ਵੀ ਪਾਰਟੀ ਮਿਊਂਸੀਪਲ ਚੋਣਾਂ ਵਿਚ ਦੂਜੇ ਨੰਬਰ 'ਤੇ ਰਹਿੰਦੀ ਹੈ, ਉਹ ਹਮੇਸ਼ਾ ਵਿਧਾਨ ਸਭਾ ਚੋਣਾਂ ਜਿੱਤਦੀ ਹੈ।

ਸੰਬੰਧਿਤ ਖ਼ਬਰਾਂ

ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਉਹ ਮਾਝੇ ਦੇ ਲੋਕਾਂ ਦੇ ਕਾਂਗਰਸ ਪਾਰਟੀ ਤੇ ਇਨ੍ਹਾਂ ਦੀ ਸਰਕਾਰ ਵੱਲੋਂ ਵਿੱਢੇ ਸਰਕਾਰੀ ਦਮਨ ਵਿਰੁੱਧ ਡੱਟ ਕੇ ਖੜ੍ਹਨ ਲਈ ਧੰਨਵਾਦੀ ਹਨ। ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਪਾਰਟੀ ਚੋਣ ਜਿੱਤਣ ਲਈ ਕਿਸੇ ਦਾ ਧੰਨਵਾਦ ਕਰਨਾ ਚਾਹੁੰਦੀ ਹੈ ਤਾਂ ਉਸ ਨੂੰ ਪੰਜਾਬ ਪੁਲਿਸ ਮੁਖੀ ਦਿਨਕਰ ਗੁਪਤਾ ਤੇ ਸੂਬੇ ਦੇ ਮੁੱਖ ਸਕੱਤਰ ਵਿਨੀ ਮਹਾਜਨ ਦਾ ਧੰਨਵਾਦ ਕਰਨਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਮੈਨੂੰ ਯਕੀਨ ਹੈ ਕਿ ਸੂਬਾ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਉਨ੍ਹਾਂ ਨੂੰ ਨਿੱਜੀ ਤੌਰ 'ਤੇ ਮਿਲ ਕੇ ਉਨ੍ਹਾਂ ਦਾ ਧੰਨਵਾਦ ਕਰਨਗੇ ਕਿ ਉਨ੍ਹਾਂ ਨੇ ਰਲ ਕੇ ਮਿਊਂਸੀਪਲ ਚੋਣਾਂ ਵਿਚ ਕਾਂਗਰਸ ਦੀ ਜਿੱਤ ਯਕੀਨੀ ਬਣਾਈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!