|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਐਂਟਰਟੇਨਮੈਂਟ

ਗਾਇਕ ਸਿੱਧੂ ਮੂਸੇ ਵਾਲਾ ਸਮੇਤ ਇਨ੍ਹਾਂ ਕਲਾਕਾਰਾਂ ਨੇ ਵੀ ਪਾਈ ਵੋਟ, ਲੋਕਾਂ ਨੂੰ ਕੀਤੀ ਇਹ ਅਪੀਲ

ਨਿਊਜ਼ ਡੈਸਕ : ਪੰਜਾਬ ਵਿਧਾਨ ਸਭਾ ਚੋਣਾਂ ਲਈ ਵੋਟਾਂ ਪੈਣ ਦਾ ਰੁਝਾਨ ਸਵੇਰੇ ਅੱਠ ਵਜੇ ਤੋਂ ਸ਼ੁਰੂ ਹੋ ਚੁੱਕਾ ਹੈ। ਸਵੇਰ ਤੋਂ ਹੀ ਲੋਕ ਵੋਟ ਪਾਉਣ ਲਈ ਲਾਈਨਾਂ ਵਿਚ ਲੱਗਣੇ ਸ਼ੁਰੂ ਹੋ ਗਏ। ਆਮ ਲੋਕਾਂ ਤੋਂ ਲੈ ਕੇ ਮਸ਼ਹੂਰ ਹਸਤੀਆਂ ’ਚ ਵੀ ਵੋਟਿੰਗ ਨੂੰ ਲੈ ਕੇ ਕਾਫੀ ਉਤਸ਼ਾਹ ਵੇਖਣ ਨੂੰ ਮਿਲਿਆ। ਮਸ਼ਹੂਰ ਪੰਜਾਬੀ ਗਾਇਕ ਅਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਸਿੱਧੂ ਮੂਸੇ ਵਾਲਾ ਨ

NRI Post Desk · 1740 ਦਿਨ ਪਹਿਲਾਂ · ਅੱਪਡੇਟ 1740 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਗਾਇਕ ਸਿੱਧੂ ਮੂਸੇ ਵਾਲਾ ਸਮੇਤ ਇਨ੍ਹਾਂ ਕਲਾਕਾਰਾਂ ਨੇ ਵੀ ਪਾਈ ਵੋਟ, ਲੋਕਾਂ ਨੂੰ ਕੀਤੀ ਇਹ ਅਪੀਲ
📷 NRI Post Desk

ਨਿਊਜ਼ ਡੈਸਕ : ਪੰਜਾਬ ਵਿਧਾਨ ਸਭਾ ਚੋਣਾਂ ਲਈ ਵੋਟਾਂ ਪੈਣ ਦਾ ਰੁਝਾਨ ਸਵੇਰੇ ਅੱਠ ਵਜੇ ਤੋਂ ਸ਼ੁਰੂ ਹੋ ਚੁੱਕਾ ਹੈ। ਸਵੇਰ ਤੋਂ ਹੀ ਲੋਕ ਵੋਟ ਪਾਉਣ ਲਈ ਲਾਈਨਾਂ ਵਿਚ ਲੱਗਣੇ ਸ਼ੁਰੂ ਹੋ ਗਏ। ਆਮ ਲੋਕਾਂ ਤੋਂ ਲੈ ਕੇ ਮਸ਼ਹੂਰ ਹਸਤੀਆਂ ’ਚ ਵੀ ਵੋਟਿੰਗ ਨੂੰ ਲੈ ਕੇ ਕਾਫੀ ਉਤਸ਼ਾਹ ਵੇਖਣ ਨੂੰ ਮਿਲਿਆ। ਮਸ਼ਹੂਰ ਪੰਜਾਬੀ ਗਾਇਕ ਅਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਸਿੱਧੂ ਮੂਸੇ ਵਾਲਾ ਨੇ ਵੋਟ ਪਾਉਣ ਤੋਂ ਬਾਅਦ ਆਪਣੀ ਤਸਵੀਰ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ। ਉਨ੍ਹਾਂ ਆਪਣੀ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ਕਿ ਮੈਂ ਆਪਣਾ ਫਰਜ਼ ਵੋਟ ਦੇ ਕੇ ਨਿਭਾਇਆ ਹੈ। ਤੁਸੀਂ ਵੀ ਆਪਣੀ ਵੋਟ ਦਾ ਇਸਤੇਮਾਲ ਜ਼ਰੂਰ ਕਰਿਓ ਅਤੇ ਵੋਟ ਜ਼ਰੂਰ ਪਾਇਓ।

ਸੰਬੰਧਿਤ ਖ਼ਬਰਾਂ

ਇਨ੍ਹਾਂ ਤੋਂ ਇਲਾਵਾ ਪੰਜਾਬੀ ਗਾਇਕ ਅਤੇ ਅਦਾਕਾਰ ਰਵਿੰਦਰ ਗਰੇਵਾਲ ਅਤੇ ਕਰਮਜੀਤ ਅਨਮੋਲ ਨੇ ਵੀ ਆਪਣੀ ਵੋਟ ਪਾ ਕੇ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ।

🔔 ਐਂਟਰਟੇਨਮੈਂਟ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!