|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਨਵੇਂ ਪ੍ਰਧਾਨ ਦੀ ਚੋਣ ਲਈ ਇਹ ਹੋ ਸਕਦੇ ਹਨ ਕਾਂਗਰਸੀ ਉਮਦੀਦਵਾਰ

ਦਿੱਲੀ (ਦੇਵ ਇੰਦਰਜੀਤ) : ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਦਿੱਤੇ ਗਏ ਅਸਤੀਫ਼ੇ ਨੂੰ ਭਾਵੇਂ ਕਾਂਗਰਸ ਹਾਈਕਮਾਨ ਨੇ ਅਜੇ ਤੱਕ ਸਵੀਕਾਰ ਨਹੀਂ ਕੀਤਾ ਹੈ ਪਰ ਕਾਂਗਰਸ ਲੀਡਰਸ਼ਿਪ ਨੇ ਨਵੇਂ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

NRI Post Desk · 1884 ਦਿਨ ਪਹਿਲਾਂ · ਅੱਪਡੇਟ 1884 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਨਵੇਂ ਪ੍ਰਧਾਨ ਦੀ ਚੋਣ ਲਈ ਇਹ ਹੋ ਸਕਦੇ ਹਨ ਕਾਂਗਰਸੀ ਉਮਦੀਦਵਾਰ
📷 NRI Post Desk

ਦਿੱਲੀ (ਦੇਵ ਇੰਦਰਜੀਤ) : ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਦਿੱਤੇ ਗਏ ਅਸਤੀਫ਼ੇ ਨੂੰ ਭਾਵੇਂ ਕਾਂਗਰਸ ਹਾਈਕਮਾਨ ਨੇ ਅਜੇ ਤੱਕ ਸਵੀਕਾਰ ਨਹੀਂ ਕੀਤਾ ਹੈ ਪਰ ਕਾਂਗਰਸ ਲੀਡਰਸ਼ਿਪ ਨੇ ਨਵੇਂ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਕਾਂਗਰਸੀ ਹਲਕਿਆਂ ਤੋਂ ਪਤਾ ਲੱਗਾ ਹੈ ਕਿ ਕਾਂਗਰਸ ਹਾਈਕਮਾਨ ਹੁਣ ਸਿੱਧੂ ਦੇ ਅੱਗੇ ਝੁਕਣ ਲਈ ਤਿਆਰ ਨਹੀਂ ਹੈ ਕਿਉਂਕਿ ਉਹ ਸਮਝਦਾ ਹੈ ਕਿ ਸਿੱਧੂ ਵਲੋਂ ਪੈਦਾ ਕੀਤੇ ਗਏ ਹਾਲਾਤ ਕਾਰਨ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਦੀ ਸਥਿਤੀ ਖਰਾਬ ਹੋਈ ਹੈ। ਰਾਹੁਲ ਅਤੇ ਪ੍ਰਿਯੰਕਾ ਦੋਵੇਂ ਹੀ ਕਾਫੀ ਨਾਰਾਜ਼ ਦੱਸੇ ਜਾ ਰਹੇ ਹਨ।

ਕਾਂਗਰਸੀ ਸੂਤਰਾਂ ਨੇ ਦੱਸਿਆ ਕਿ ਨਵੇਂ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨੂੰ ਲੈ ਕੇ ਇਸ ਸਮੇਂ ਕਾਂਗਰਸੀ ਸੰਸਦ ਮੈਂਬਰ ਪਰਨੀਤ ਕੌਰ, ਸਾਬਕਾ ਪ੍ਰਦੇਸ਼ ਪ੍ਰਧਾਨ ਸੁਨੀਲ ਜਾਖੜ, ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅਤੇ ਕੁਲਜੀਤ ਸਿੰਘ ਨਾਗਰਾ ਦੇ ਨਾਂ ਵਿਚਾਰ ਅਧੀਨ ਦੱਸੇ ਜਾ ਰਹੇ ਹਨ।

ਸੰਬੰਧਿਤ ਖ਼ਬਰਾਂ

ਪਰਨੀਤ ਕੌਰ ਦਾ ਨਾਂ ਇਸ ਲਈ ਪ੍ਰਦੇਸ਼ ਪ੍ਰਧਾਨ ਲਈ ਲਿਆ ਜਾ ਰਿਹਾ ਹੈ ਤਾਂ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਕਿਸੇ ਹੋਰ ਪਾਰਟੀ ’ਚ ਜਾਣ ਤੋਂ ਰੋਕਿਆ ਜਾ ਸਕੇ। ਕਾਂਗਰਸ ਲੀਡਰਸ਼ਿਪ ਦੇ ਸੀਨੀਅਰ ਨੇਤਾਵਾਂ ਦਾ ਮੰਨਣਾ ਹੈ ਕਿ ਜੇ ਕੈਪਟਨ ਕਿਸੇ ਹੋਰ ਪਾਰਟੀ ’ਚ ਜਾਂਦੇ ਹਨ ਤਾਂ ਕਾਂਗਰਸ ਨੂੰ ਆਉਂਦੀਆਂ ਚੋਣਾਂ ’ਚ ਕਾਫੀ ਨੁਕਸਾਨ ਚੁੱਕਣਾ ਪੈ ਸਕਦਾ ਹੈ।

ਜੇ ਉਨ੍ਹਾਂ ਦੀ ਪਤਨੀ ਨੂੰ ਸੂਬਾ ਪ੍ਰਧਾਨ ਦੀ ਵਾਗਡੋਰ ਦਿੱਤੀ ਜਾਂਦੀ ਹੈ ਤਾਂ ਕੈਪਟਨ ਕਾਂਗਰਸ ਨਾ ਛੱਡਣ ਲਈ ਪਾਬੰਦ ਹੋ ਜਾਣਗੇ। ਦੂਜੇ ਪਾਸੇ ਸੁਨੀਲ ਜਾਖੜ ਦੇ ਵੀ ਰਾਹੁਲ ਅਤੇ ਪ੍ਰਿਯੰਕਾ ਨਾਲ ਸਬੰਧ ਕਾਫੀ ਚੰਗੇ ਹੋ ਚੁੱਕੇ ਹਨ।

ਕਾਂਗਰਸੀ ਸੂਤਰਾਂ ਨੇ ਦੱਸਿਆ ਕਿ ਰਵਨੀਤ ਬਿੱਟੂ ਨੇ ਕਈ ਵਾਰ ਆਪਣੀ ਲੀਡਰਸ਼ਿਪ ਸਮਰੱਥਾ ਸਾਬਤ ਕੀਤੀ ਹੋਈ ਹੈ। ਕੱਲ ਵੀ ਨਵਜੋਤ ਸਿੱਧੂ ਵਲੋਂ ਦਿੱਤੇ ਗਏ ਅਸਤੀਫ਼ੇ ਤੋਂ ਬਾਅਦ ਰਵਨੀਤ ਬਿੱਟੂ ਨੇ ਨਵਜੋਤ ਸਿੱਧੂ ’ਤੇ ਜ਼ਬਰਦਸਤ ਸਿਆਸੀ ਹਮਲੇ ਕੀਤੇ ਸਨ। ਇਸ ਤਰ੍ਹਾਂ ਨਾਗਰਾ ਨੂੰ ਪੰਜਾਬ ਕੈਬਨਿਟ ’ਚ ਸ਼ਾਮਲ ਨਹੀਂ ਕੀਤਾ ਗਿਆ ਸੀ।

ਕਿਸਾਨਾਂ ਦੇ ਪੱਖ ’ਚ ਉਨ੍ਹਾਂ ਨੇ ਵੀ ਇਕ ਜ਼ਬਰਦਸਤ ਸਟੈਂਡ ਲਿਆ ਹੋਇਆ ਹੈ। ਹੁਣ ਦੇਖਣਾ ਇਹ ਹੈ ਕਿ ਆਉਣ ਵਾਲੇ ਦਿਨਾਂ ’ਚ ਸੋਨੀਆ ਗਾਂਧੀ, ਰਾਹੁਲ ਅਤੇ ਪ੍ਰਿਯੰਕਾ ਵਲੋਂ ਇਸ ਸਬੰਧ ’ਚ ਕੀ ਫ਼ੈਸਲਾ ਲਿਆ ਜਾਂਦਾ ਹੈ ਪਰ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਪੰਜਾਬ ਕਾਂਗਰਸ ਕਮੇਟੀ ਦੇ ਨਵੇਂ ਪ੍ਰਧਾਨ ਨੂੰ ਲੈ ਕੇ ਦੌੜ ਜ਼ਰੂਰ ਹੀ ਸ਼ੁਰੂ ਹੋ ਚੁੱਕੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!