|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਮੂੰਹ ਸੁੱਕਣ ਦੀ ਸਮੱਸਿਆ ਤੋਂ ਰਾਹਤ ਦਿਵਾਉਣਗੇ ਇਹ tips

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਥਕਾਵਟ ਅਤੇ ਤਣ ਜਾਂ ਫਿਰ ਹਾਰਮੋਨ ’ਚ ਬਦਲਾਅ ਆਉਂਦਾ ਹੈ ਜਾਂ ਫਿਰ ਮੂੰਹ ਸੁਕਣ ਦੀ ਸਮੱਸਿਆ ਜ਼ਿਆਦਾ ਸ਼ਰਾਬ ਜਾਂ ਸਿਗਰਟ ਪੀਣ ਕਾਰਨ ਹੋ ਜਾਂਦੀ ਹੈ। ਜੇ ਤੁਸੀਂ ਵੀ ਮੂੰਹ ਸੁਕਣ ਦੀ ਸਮੱਸਿਆ ਤੋਂ ਪ੍ਰੇਸ਼ਾਨ ਹੋ ਤਾਂ ਅੱਜ ਅਸੀਂ ਤੁਹਾਨੂੰ ਕੁੱਝ ਘਰੇਲੂ ਨੁਸਖ਼ੇ ਦਸਾਂਗੇ ਜਿਸ ਨਾਲ ਤੁਸੀਂ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹੋ:

NRI Post Desk · 1680 ਦਿਨ ਪਹਿਲਾਂ · ਅੱਪਡੇਟ 1680 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਮੂੰਹ ਸੁੱਕਣ ਦੀ ਸਮੱਸਿਆ ਤੋਂ ਰਾਹਤ ਦਿਵਾਉਣਗੇ ਇਹ tips
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਥਕਾਵਟ ਅਤੇ ਤਣ ਜਾਂ ਫਿਰ ਹਾਰਮੋਨ ’ਚ ਬਦਲਾਅ ਆਉਂਦਾ ਹੈ ਜਾਂ ਫਿਰ ਮੂੰਹ ਸੁਕਣ ਦੀ ਸਮੱਸਿਆ ਜ਼ਿਆਦਾ ਸ਼ਰਾਬ ਜਾਂ ਸਿਗਰਟ ਪੀਣ ਕਾਰਨ ਹੋ ਜਾਂਦੀ ਹੈ। ਜੇ ਤੁਸੀਂ ਵੀ ਮੂੰਹ ਸੁਕਣ ਦੀ ਸਮੱਸਿਆ ਤੋਂ ਪ੍ਰੇਸ਼ਾਨ ਹੋ ਤਾਂ ਅੱਜ ਅਸੀਂ ਤੁਹਾਨੂੰ ਕੁੱਝ ਘਰੇਲੂ ਨੁਸਖ਼ੇ ਦਸਾਂਗੇ ਜਿਸ ਨਾਲ ਤੁਸੀਂ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹੋ:

ਸੌਂਫ ਵਿਚ ਫ਼ਲਾਵੋਨਾਈਡਸ ਤੱਤ ਹੁੰਦੇ ਹਨ ਜੋ ਲਾਰ ਦੇ ਉਤਪਾਦਨ ’ਚ ਸਹਾਈ ਹੁੰਦੇ ਹਨ। ਇਸ ਲਈ ਰੋਜ਼ਾਨਾ ਸੌਂਫ ਦੇ ਦਾਣਿਆਂ ਨੂੰ ਚਬਾਉ।

ਜੇ ਤੁਸੀਂ ਜ਼ਿਆਦਾ ਮਾਤਰਾ ’ਚ ਪਾਣੀ ਪੀਉਗੇ ਤਾਂ ਇਸ ਨਾਲ ਮੂੰਹ ਦੀ ਲਾਰ ਬਣੇਗੀ ਅਤੇ ਮੂੰਹ ਸੁਕਣ ਦੀ ਸਮੱਸਿਆ ਦੂਰ ਹੋ ਜਾਵੇਗੀ।

ਸੰਬੰਧਿਤ ਖ਼ਬਰਾਂ

ਇਸ ਤੋਂ ਇਲਾਵਾ ਤਾਜ਼ੇ ਫਲਾਂ ਦੇ ਜੂਸ ਦੀ ਵਰਤੋਂ ਕਰੋ। ਇਸ ਨਾਲ ਵੀ ਮੂੰਹ ਸੁਕਣ ਦੀ ਸਮੱਸਿਆ ਤੋਂ ਰਾਹਤ ਮਿਲਦੀ ਹੈ।

ਐਲੋਵੇਰਾ ਦਾ ਇਸਤੇਮਾਲ ਕਈ ਤਰ੍ਹਾਂ ਨਾਲ ਕੀਤਾ ਜਾਂਦਾ ਹੈ। ਐਲੋਵੇਰਾ ਮੂੰਹ ਦੇ ਸੰਵੇਦਨਸ਼ੀਲ ਉਤਕਾ ਦੀ ਰਖਿਆ ਕਰ ਕੇ ਮੂੰਹ ਨੂੰ ਸੁਕਣ ਤੋਂ ਬਚਾਉਂਦਾ ਹੈ। ਰੋਜ਼ਾਨਾ ਇਕ ਚੌਥਾਈ ਐਲੋਵੇਰਾ ਜੂਸ ਦੀ ਵਰਤੋਂ ਕਰੋ।

ਜੇ ਤੁਹਾਡਾ ਮੂੰਹ ਹਰ ਸਮੇਂ ਸੁਕਦਾ ਰਹਿੰਦਾ ਹੈ ਤਾਂ ਇਲਾਇਚੀ ਚਬਾਉ। ਇਸ ਨਾਲ ਮੂੰਹ ’ਚ ਗਿੱਲਾਪਨ ਆਵੇਗਾ ਅਤੇ ਸਾਹ ਦੀ ਬਦਬੂ ਵੀ ਦੂਰ ਹੋ ਜਾਵੇਗੀ। ਖਾਣਾ ਖਾਣ ਦੇ ਬਾਅਦ ਇਲਾਇਚੀ ਜ਼ਰੂਰ ਚਬਾਉ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!