|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਘਰ ਦੇ ਬਾਹਰ ਖੜ੍ਹਾ ਟਰੈਕਟਰ ਚੋਰੀ ਕਰਕੇ ਲੈ ਗਏ ਚੋਰ

ਫਿਰੋਜ਼ਪੁਰ (ਰਾਘਵ): ਚੋਰ ਇੱਕ ਵਿਅਕਤੀ ਦੇ ਘਰ ਦੇ ਬਾਹਰ ਖੜ੍ਹਾ ਟਰੈਕਟਰ ਚੋਰੀ ਕਰਕੇ ਲੈ ਗਏ। ਇਸ ਸਬੰਧ ਵਿੱਚ ਪੀੜਤ ਰੇਸ਼ਮ ਸਿੰਘ ਪੁੱਤਰ ਬੰਤਾ ਸਿੰਘ ਵਾਸੀ ਗਿਲਕੋ ਵੈਲੀ ਫਿਰੋਜ਼ਪੁਰ ਵੱਲੋਂ ਦਿੱਤੇ ਗਏ ਲਿਖ਼ਤੀ ਸ਼ਿਕਾਇਤ ਅਤੇ ਬਿਆਨਾਂ ਦੇ ਆਧਾਰ 'ਤੇ ਸਦਰ ਥਾਣਾ ਫਿਰੋਜ਼ਪੁਰ ਦੀ ਪੁਲਸ ਵੱਲੋਂ ਅਣਪਛਾਤੇ ਚੋਰ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਉਸਦੀ ਭਾਲ ਕੀਤੀ ਜਾ ਰਹੀ

NRI Post Desk · 476 ਦਿਨ ਪਹਿਲਾਂ · ਅੱਪਡੇਟ 476 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਘਰ ਦੇ ਬਾਹਰ ਖੜ੍ਹਾ ਟਰੈਕਟਰ ਚੋਰੀ ਕਰਕੇ ਲੈ ਗਏ ਚੋਰ
📷 NRI Post Desk

ਫਿਰੋਜ਼ਪੁਰ (ਰਾਘਵ): ਚੋਰ ਇੱਕ ਵਿਅਕਤੀ ਦੇ ਘਰ ਦੇ ਬਾਹਰ ਖੜ੍ਹਾ ਟਰੈਕਟਰ ਚੋਰੀ ਕਰਕੇ ਲੈ ਗਏ। ਇਸ ਸਬੰਧ ਵਿੱਚ ਪੀੜਤ ਰੇਸ਼ਮ ਸਿੰਘ ਪੁੱਤਰ ਬੰਤਾ ਸਿੰਘ ਵਾਸੀ ਗਿਲਕੋ ਵੈਲੀ ਫਿਰੋਜ਼ਪੁਰ ਵੱਲੋਂ ਦਿੱਤੇ ਗਏ ਲਿਖ਼ਤੀ ਸ਼ਿਕਾਇਤ ਅਤੇ ਬਿਆਨਾਂ ਦੇ ਆਧਾਰ 'ਤੇ ਸਦਰ ਥਾਣਾ ਫਿਰੋਜ਼ਪੁਰ ਦੀ ਪੁਲਸ ਵੱਲੋਂ ਅਣਪਛਾਤੇ ਚੋਰ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਉਸਦੀ ਭਾਲ ਕੀਤੀ ਜਾ ਰਹੀ ਹੈ।

ਸੰਬੰਧਿਤ ਖ਼ਬਰਾਂ

ਇਹ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਬਲਦੇਵ ਰਾਜ ਨੇ ਦੱਸਿਆ ਕਿ ਸ਼ਿਕਾਇਤਕਰਤਾ ਮੁੱਦਈ ਨੇ ਪੁਲਸ ਨੂੰ ਦੱਸਿਆ ਹੈ ਕਿ ਉਹ ਆਪਣੇ ਸਾਲੇ ਕਿੱਕਰ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਪਿੰਡ ਰਟੋਲ ਬੇਟ ਦਾ ਟਰੈਕਟਰ ਜੌਨ ਡੀਅਰ 5210 ਖੇਤੀਬਾੜੀ ਲਈ ਲਿਆਇਆ ਸੀ ਅਤੇ ਉਸਨੇ ਟਰੈਕਟਰ ਆਪਣੇ ਘਰ ਦੇ ਬਾਹਰ ਖੜ੍ਹਾ ਕੀਤਾ ਸੀ। ਅਗਲੇ ਦਿਨ ਉਸਨੇ ਦੇਖਿਆ ਤਾਂ ਟਰੈਕਟਰ ਉਥੇ ਨਹੀਂ ਸੀ, ਜਿਸਨੂੰ ਚੋਰ ਚੋਰੀ ਕਰਕੇ ਲੈ ਗਏ ਹਨ। ਬਲਦੇਵ ਰਾਏ ਨੇ ਦੱਸਿਆ ਕਿ ਪੁਲਿਸ ਵੱਲੋਂ ਆਸਪਾਸ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਨੂੰ ਖੰਗਾਲਿਆ ਜਾ ਰਿਹਾ ਹੈ ਅਤੇ ਚੋਰਾਂ ਨੂੰ ਫੜ੍ਹਨ ਲਈ ਕਾਰਵਾਈ ਜਾਰੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!