|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਕੋਰੋਨਾ ਵੈਕਸੀਨ ਨੂੰ ਲੈ ਕੇ ਸਰਕਾਰ ਨੇ 35 ਹਜ਼ਾਰ ਕਰੋੜ ਦੇ ਫ਼ੰਡ ਦਾ ਕੀਤਾ ਐਲਾਨ

ਦਿੱਲੀ (ਦੇਵ ਇੰਦਰਜੀਤ): ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਸੰਸਦ ਵਿੱਚ ਦੇਸ਼ ਦਾ ਕੇਂਦਰੀ ਬਜਟ ਪੇਸ਼ ਕੀਤਾ ਹੈ ਅਤੇ ਇਸ ਦੇ ਸ਼ੁਰੂਆਤੀ ਮਿੰਟਾਂ ਵਿੱਚ ਹੀ ਕੋਰੋਨਾ ਵੈਕਸੀਨ ਬਾਰੇ ਇੱਕ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਦਾ ਅਸਰ ਦੁਨੀਆ ਭਰ 'ਤੇ ਪਿਆ ਹੈ ਅਤੇ ਭਾਰਤ ਨੇ ਇਸ ਮਹਾਂਮਾਰੀ ਨਾਲ ਨਜਿੱਠਣ ਲਈ ਵੱਡੇ ਕਦਮ ਚੁੱਕੇ ਹਨ । ਉਨ੍ਹਾਂ ਕਿਹਾ ਕਿ ਇਸ ਬਜਟ

NRI Post Desk · 2124 ਦਿਨ ਪਹਿਲਾਂ · ਅੱਪਡੇਟ 2124 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕੋਰੋਨਾ ਵੈਕਸੀਨ ਨੂੰ ਲੈ ਕੇ ਸਰਕਾਰ ਨੇ 35 ਹਜ਼ਾਰ ਕਰੋੜ ਦੇ ਫ਼ੰਡ ਦਾ ਕੀਤਾ ਐਲਾਨ
📷 NRI Post Desk

ਦਿੱਲੀ (ਦੇਵ ਇੰਦਰਜੀਤ): ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਸੰਸਦ ਵਿੱਚ ਦੇਸ਼ ਦਾ ਕੇਂਦਰੀ ਬਜਟ ਪੇਸ਼ ਕੀਤਾ ਹੈ ਅਤੇ ਇਸ ਦੇ ਸ਼ੁਰੂਆਤੀ ਮਿੰਟਾਂ ਵਿੱਚ ਹੀ ਕੋਰੋਨਾ ਵੈਕਸੀਨ ਬਾਰੇ ਇੱਕ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਦਾ ਅਸਰ ਦੁਨੀਆ ਭਰ 'ਤੇ ਪਿਆ ਹੈ ਅਤੇ ਭਾਰਤ ਨੇ ਇਸ ਮਹਾਂਮਾਰੀ ਨਾਲ ਨਜਿੱਠਣ ਲਈ ਵੱਡੇ ਕਦਮ ਚੁੱਕੇ ਹਨ । ਉਨ੍ਹਾਂ ਕਿਹਾ ਕਿ ਇਸ ਬਜਟ ਵਿੱਚ ਕੋਰੋਨਾ ਟੀਕਾਕਰਨ ਲਈ 35,000 ਕਰੋੜ ਰੁਪਏ ਰੱਖੇ ਗਏ ਹਨ।

ਸੰਬੰਧਿਤ ਖ਼ਬਰਾਂ

ਦੱਸਣਯੋਗ ਹੈ ਕੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਸਰਕਾਰ ਨੇ ਸਿਹਤ ਅਤੇ ਸਿਹਤ ਸੰਭਾਲ ਖੇਤਰ ਲਈ ਬਜਟ ਨੂੰ 94 ਹਜ਼ਾਰ ਕਰੋੜ ਰੁਪਏ ਤੋਂ ਵਧਾ ਕੇ 2.38 ਲੱਖ ਕਰੋੜ ਰੁਪਏ ਕਰ ਦਿੱਤਾ ਹੈ ਅਤੇ ਇਸ ਦੇ ਜ਼ਰੀਏ ਦੇਸ਼ ਦੇ ਸਾਰੇ ਲੋਕਾਂ ਨੂੰ ਉੱਤਮ ਸਿਹਤ ਸਹੂਲਤਾਂ ਦਿੱਤੀਆਂ ਜਾਣਗੀਆਂ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!