|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਕੈਨੇਡਾ 'ਚ ਪੰਜਾਬੀ ਟਰੱਕ ਡਰਾਈਵਰ ਦੀ ਮੌਤ ਦਾ ਇਹ ਹੈ ਅਸਲ ਸੱਚ

ਓਂਟਾਰੀਓ ਡੈਸਕ (ਵਿਕਰਮ ਸਹਿਜਪਾਲ) : ਕੈਨੇਡਾ ਵਿਖੇ ਹੋਈ ਦੋ ਟਰੱਕਾਂ ਵਿਚਕਾਰ ਭਿਆਨਕ ਟੱਕਰ ਵਿਚ ਇਕ ਟਰੱਕ ਡਰਾਈਵਰ ਦੀ ਮੌਤ ਹੋ ਗਈ ਸੀ, ਜਦੋਂ ਕਿ ਦੂਜੇ ਟਰੱਕ ਡਰਾਈਵਰ ਨੂੰ ਮਾਮੂਲੀ ਸੱਟਾਂ ਲੱਗੀਆਂ ਸਨ। ਟੱਕਰ ਇੰਨੀ ਭਿਆਨਕ ਸੀ ਕਿ ਟਰੱਕ ਨੂੰ ਅੱਗ ਲੱਗ ਗਈ। ਪੁਲਸ ਵਲੋਂ ਹਾਦਸੇ ਤੋਂ ਬਾਅਦ ਹਾਈਵੇ ਨੂੰ ਕੁਝ ਘੰਟਿਆਂ ਲਈ ਬੰਦ ਕਰ ਦਿੱਤਾ। ਇਹ ਹਾਦਸਾ ਸਵੇਰੇ 9:45 ਵਜੇ ਹੋਇਆ ਦ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਓਂਟਾਰੀਓ ਡੈਸਕ (ਵਿਕਰਮ ਸਹਿਜਪਾਲ) : ਕੈਨੇਡਾ ਵਿਖੇ ਹੋਈ ਦੋ ਟਰੱਕਾਂ ਵਿਚਕਾਰ ਭਿਆਨਕ ਟੱਕਰ ਵਿਚ ਇਕ ਟਰੱਕ ਡਰਾਈਵਰ ਦੀ ਮੌਤ ਹੋ ਗਈ ਸੀ, ਜਦੋਂ ਕਿ ਦੂਜੇ ਟਰੱਕ ਡਰਾਈਵਰ ਨੂੰ ਮਾਮੂਲੀ ਸੱਟਾਂ ਲੱਗੀਆਂ ਸਨ। ਟੱਕਰ ਇੰਨੀ ਭਿਆਨਕ ਸੀ ਕਿ ਟਰੱਕ ਨੂੰ ਅੱਗ ਲੱਗ ਗਈ। ਪੁਲਸ ਵਲੋਂ ਹਾਦਸੇ ਤੋਂ ਬਾਅਦ ਹਾਈਵੇ ਨੂੰ ਕੁਝ ਘੰਟਿਆਂ ਲਈ ਬੰਦ ਕਰ ਦਿੱਤਾ। ਇਹ ਹਾਦਸਾ ਸਵੇਰੇ 9:45 ਵਜੇ ਹੋਇਆ ਦੱਸਿਆ ਜਾ ਰਿਹਾ ਹੈ। ਇਹ ਹਾਦਸਾ ਡੈਲਟਾ ਪੋਰਟ ਲਾਗੇ ਦੋ ਟਰੱਕਾਂ ਵਿਚਕਾਰ ਹੋਇਆ, ਟਰੱਕ ਡਰਾਈਵਰ ਦੀ ਪਛਾਣ ਰਾਜਵਿੰਦਰ ਸਿੱਧੂ ਵਜੋਂ ਹੋਈ ਹੈ। ਰਾਜਵਿੰਦਰ ਆਪਣੇ ਪਿੱਛੇ 6 ਸਾਲ ਦੇ ਬੇਟੀ ਤੇ 3 ਸਾਲ ਦਾ ਬੇਟਾ ਅਤੇ ਆਪਣੀ ਪਤਨੀ ਨੂੰ ਛੱਡ ਗਿਆ ਹੈ।

ਸੰਬੰਧਿਤ ਖ਼ਬਰਾਂ

ਸਿੱਧੂ ਓਲੰਪੀਆ ਟਰਾਂਸਪੋਟੇਸ਼ਨ ਵਿਚ ਕੰਮ ਕਰਦਾ ਸੀ। ਯੂਨਾਈਟਿਡ ਟਰੱਕਰਜ਼ ਐਸੋਸੀਏਸ਼ਨ ਵਲੋਂ ਗਗਨ ਸਿੰਘ ਨੇ ਦੱਸਿਆ ਕਿ ਇਸ ਹਾਦਸੇ ਕਾਰਨ ਸਾਡੇ ਭਾਈਚਾਰੇ ਨੂੰ ਡੂੰਘਾ ਧੱਕਾ ਵੱਜਾ ਹੈ ਕਿਉਂਕਿ ਸਾਡਾ ਇਕ ਪੰਜਾਬੀ ਵੀਰ ਜੋ ਰੋਜ਼ੀ ਰੋਟੀ ਲਈ ਕੰਮ 'ਤੇ ਨਿਕਲਿਆ ਸੀ ਤੇ ਇਸ ਹਾਦਸੇ ਵਿਚ ਉਸ ਦੀ ਸੜਣ ਕਾਰਨ ਮੌਤ ਹੋ ਗਈ। ਗਗਨ ਦਾ ਮੰਨਣਾ ਹੈ ਕਿ ਰਾਜਵਿੰਦਰ ਟਰੱਕ ਦੀ ਸੀਟ 'ਚ ਫੱਸ ਗਿਆ ਸੀ, ਜਿਸ ਕਾਰਨ ਉਹ ਟਰੱਕ ਵਿਚੋਂ ਬਾਹਰ ਨਹੀਂ ਨਿਕਲ ਸਕਿਆ। ਪੁਲਸ ਨੇ ਇਸ ਬਾਰੇ ਪੀੜਤ ਦੇ ਪਰਿਵਾਰ ਨਾਲ ਰਾਬਤਾ ਕੀਤਾ ਹੈ, ਜਦਕਿ ਹਾਦਸੇ ਤੋਂ ਬਾਅਦ ਟਰੱਕ ਨੂੰ ਇਕ ਦੱਮ ਅੱਗ ਲੱਗਣ ਦੇ ਹਾਲਾਤ ਨੇ ਕਈ ਸੁਆਲ ਖੜੇ ਕਰ ਦਿੱਤੇ ਹਨ।

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!