|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਟਰੰਪ ਪ੍ਰਸ਼ਾਸਨ ਦੇ ਇਸ ਮੰਤਰੀ ਨੇ ਵੀ ਦਿੱਤਾ ਅਸਤੀਫ਼ਾ

ਵਾਸ਼ਿੰਗਟਨ (ਵਿਕਰਮ Sehajpal) : ਟਰੰਪ ਪ੍ਰਸ਼ਾਸਨ ਦਾ ਸਾਥ ਛੱਡਣ ਵਾਲੇ ਸਿਖਰਲੇ ਅਧਿਕਾਰੀਆਂ ਦੀ ਸੂਚੀ ਵਿਚ ਊਰਜਾ ਮੰਤਰੀ ਰਿਕ ਪੇਰੀ ਦਾ ਵੀ ਨਾਂ ਜੁੜ ਗਿਆ ਹੈ। ਉਨ੍ਹਾਂ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵੀਰਵਾਰ ਨੂੰ ਕਿਹਾ ਕਿ ਉਹ ਅਸਤੀਫ਼ਾ ਦੇਣ ਜਾ ਰਹੇ ਹਨ। ਪੇਰੀ ਦਾ ਨਾਂ ਯੂਕਰੇਨ ਸਕੈਂਡਲ ਵਿਚ ਸਾਹਮਣੇ ਆਇਆ ਹੈ। ਇਸ ਮਾਮਲੇ ਦੀ ਜਾਂਚ ਕਰ ਰਹੀ ਸੰਸਦੀ ਕਮੇਟੀ ਨੇ ਪੇਰੀ ਤੋਂ ਦਸਤ

NRI Post Desk · 2260 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵਾਸ਼ਿੰਗਟਨ (ਵਿਕਰਮ Sehajpal) : ਟਰੰਪ ਪ੍ਰਸ਼ਾਸਨ ਦਾ ਸਾਥ ਛੱਡਣ ਵਾਲੇ ਸਿਖਰਲੇ ਅਧਿਕਾਰੀਆਂ ਦੀ ਸੂਚੀ ਵਿਚ ਊਰਜਾ ਮੰਤਰੀ ਰਿਕ ਪੇਰੀ ਦਾ ਵੀ ਨਾਂ ਜੁੜ ਗਿਆ ਹੈ। ਉਨ੍ਹਾਂ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵੀਰਵਾਰ ਨੂੰ ਕਿਹਾ ਕਿ ਉਹ ਅਸਤੀਫ਼ਾ ਦੇਣ ਜਾ ਰਹੇ ਹਨ। ਪੇਰੀ ਦਾ ਨਾਂ ਯੂਕਰੇਨ ਸਕੈਂਡਲ ਵਿਚ ਸਾਹਮਣੇ ਆਇਆ ਹੈ। ਇਸ ਮਾਮਲੇ ਦੀ ਜਾਂਚ ਕਰ ਰਹੀ ਸੰਸਦੀ ਕਮੇਟੀ ਨੇ ਪੇਰੀ ਤੋਂ ਦਸਤਾਵੇਜ਼ ਮੰਗੇ ਹਨ। ਟਰੰਪ ਦਾ ਦੋਸ਼ ਹੈ ਕਿ ਉਨ੍ਹਾਂ ਬੀਤੀ 25 ਜੁਲਾਈ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਡੀਮਿਰ ਜੈਲੇਂਸਕੀ ਨਾਲ ਫੋਨ 'ਤੇ ਗੱਲਬਾਤ ਕੀਤੀ ਸੀ ਅਤੇ ਰਾਸ਼ਟਰਪਤੀ ਚੋਣਾਂ ਵਿਚ ਆਪਣੇ ਸੰਭਾਵਤ ਡੈਮੋਕ੍ਰੇਟ ਵਿਰੋਧੀ ਜੋ ਬਿਡੇਨ ਨੂੰ ਬਦਨਾਮ ਕਰਨ ਲਈ ਉਨ੍ਹਾਂ 'ਤੇ ਦਬਾਅ ਬਣਾਇਆ ਸੀ।

ਇਸੇ ਮਾਮਲੇ ਨੂੰ ਲੈ ਕੇ ਟਰੰਪ ਖ਼ਿਲਾਫ਼ ਮਹਾਦੋਸ਼ ਚਲਾਉਣ ਲਈ ਜਾਂਚ ਚੱਲ ਰਹੀ ਹੈ। ਟਰੰਪ ਨੇ ਟੈਕਸਾਸ 'ਚ ਦੱਸਿਆ ਕਿ ਪੇਰੀ ਸਾਲ ਦੇ ਆਖ਼ਰ ਵਿਚ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਗੇ। ਪੇਰੀ ਦੇ ਅਸਤੀਫ਼ੇ ਦੀਆਂ ਅਟਕਲਾਂ ਪਿਛਲੇ ਕਈ ਹਫ਼ਤੇ ਤੋਂ ਲਗਾਈਆਂ ਜਾ ਰਹੀਆਂ ਸਨ। ਇਹ ਖ਼ਬਰ ਆਈ ਸੀ ਕਿ ਬਿਡੇਨ ਦੇ ਬੇਟੇ ਹੰਟਰ ਖ਼ਿਲਾਫ਼ ਜਾਂਚ ਸ਼ੁਰੂ ਕਰਵਾਉਣ ਲਈ ਯੂਕਰੇਨੀ ਅਧਿਕਾਰੀਆਂ 'ਤੇ ਦਬਾਅ ਬਣਾਉਣ ਵਿਚ ਉਨ੍ਹਾਂ ਵੀ ਭੂਮਿਕਾ ਨਿਭਾਈ ਸੀ। ਪੇਰੀ ਨੇ ਬੀਤੇ ਬੁੱਧਵਾਰ ਨੂੰ ਵਾਲ ਸਟਰੀਟ ਜਰਨਲ ਨੂੰ ਦਿੱਤੀ ਇੰਟਰਵਿਊ ਵਿਚ ਕਿਹਾ ਸੀ ਕਿ ਉਹ ਟਰੰਪ ਦੇ ਨਿਰਦੇਸ਼ 'ਤੇ ਯੂਕਰੇਨ ਸਬੰਧੀ ਮਾਮਲਿਆਂ ਨੂੰ ਲੈ ਕੇ ਉਨ੍ਹਾਂ ਦੇ ਨਿੱਜੀ ਵਕੀਲ ਰੂਡੀ ਗਿਊਲਿਯਾਨੀ ਦੇ ਸੰਪਰਕ ਵਿਚ ਸਨ। ਪੇਰੀ (69) ਨੇ ਮਾਰਚ, 2017 ਵਿਚ ਊਰਜਾ ਮੰਤਰੀ ਦਾ ਅਹੁਦਾ ਸੰਭਾਲਿਆ ਸੀ।

ਟਰੰਪ ਪ੍ਰਸ਼ਾਸਨ ਛੱਡਣ ਵਾਲੇ ਕੁਝ ਪ੍ਰਮੁੱਖ ਨਾਂ

11 ਅਕਤੂਬਰ, 2019 ਨੂੰ ਕੈਵਿਨ ਮੈਕਲੀਨਨ ਨੇ ਕਾਰਜਕਾਰੀ ਗ੍ਰਹਿ ਸੁਰੱਖਿਆ ਮੰਤਰੀ ਦਾ ਅਹੁਦਾ ਛੱਡਿਆ

ਸੰਬੰਧਿਤ ਖ਼ਬਰਾਂ

07 ਅਪ੍ਰੈਲ, 2019 ਨੂੰ ਕਸਟਰਜੇਨ ਨੀਲਸਨ ਦਾ ਗ੍ਰਹਿ ਸੁਰੱਖਿਆ ਮੰਤਰੀ ਅਹੁਦੇ ਤੋਂ ਅਸਤੀਫ਼ਾ

31 ਦਸੰਬਰ, 2018 ਨੂੰ ਜੇਮਸ ਮੈਟਿਸ ਦਾ ਰੱਖਿਆ ਮੰਤਰੀ ਅਹੁਦੇ ਤੋਂ ਅਸਤੀਫ਼ਾ

09 ਅਕਤੂਬਰ, 2018 ਨੂੰ ਭਾਰਤਵੰਸ਼ੀ ਨਿਕੀ ਹੇਲੀ ਦਾ ਸੰਯੁਕਤ ਰਾਸ਼ਟਰ ਵਿਚ ਅਮਰੀਕੀ ਰਾਜਦੂਤ ਅਹੁਦੇ ਤੋਂ ਅਸਤੀਫ਼ਾ

31 ਮਾਰਚ, 2018 ਨੂੰ ਰੈਕਸ ਟਿਲਰਸਨ ਨੇ ਵਿਦੇਸ਼ ਮੰਤਰੀ ਦਾ ਅਹੁਦਾ ਛੱਡਿਆ

31 ਜੁਲਾਈ, 2017 ਨੂੰ ਜਾਨ ਐੱਫ ਕੈਲੀ ਦਾ ਗ੍ਰਹਿ ਸੁਰੱਖਿਆ ਮੰਤਰੀ ਅਹੁਦੇ ਤੋਂ ਅਸਤੀਫ਼ਾ

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!