|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਬਿਜਲੀ ਸਮਝੌਤਿਆਂ ਨੂੰ ਕੈਪਟਨ ਵਲੋਂ 'PSPCL' ਨੂੰ ਜ਼ਾਰੀ ਇਹ ਹੁਕਮ

ਚੰਡੀਗੜ੍ਹ (ਦੇਵ ਇੰਦਰਜੀਤ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਪੀ. ਐੱਸ. ਪੀ. ਸੀ.ਐੱਲ. ਨੂੰ ਉਨ੍ਹਾਂ ਨਿੱਜੀ ਕੰਪਨੀਆਂ ਨਾਲ ਕੀਤੇ ਇਕਤਰਫਾ ਸਾਰੇ ਬਿਜਲੀ ਖਰੀਦ ਸਮਝੌਤੇ ਪੀ. ਪੀ. ਏਜ਼ ਰੱਦ ਕਰਨ ਜਾਂ ਮੁੜ ਘੋਖਣ ਲਈ ਆਖਿਆ ਹੈ, ਜਿਹੜੀਆਂ ਕੰਪਨੀਆਂ ਝੋਨੇ ਦੀ ਬਿਜਾਈ ਅਤੇ ਗਰਮੀ ਦੇ ਸੀਜ਼ਨ ਵਿੱਚ ਬਿਜਲੀ ਦੀ ਸਿਖਰਲੀ ਮੰਗ

NRI Post Desk · 1946 ਦਿਨ ਪਹਿਲਾਂ · ਅੱਪਡੇਟ 1946 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਚੰਡੀਗੜ੍ਹ (ਦੇਵ ਇੰਦਰਜੀਤ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਪੀ. ਐੱਸ. ਪੀ. ਸੀ.ਐੱਲ. ਨੂੰ ਉਨ੍ਹਾਂ ਨਿੱਜੀ ਕੰਪਨੀਆਂ ਨਾਲ ਕੀਤੇ ਇਕਤਰਫਾ ਸਾਰੇ ਬਿਜਲੀ ਖਰੀਦ ਸਮਝੌਤੇ ਪੀ. ਪੀ. ਏਜ਼ ਰੱਦ ਕਰਨ ਜਾਂ ਮੁੜ ਘੋਖਣ ਲਈ ਆਖਿਆ ਹੈ, ਜਿਹੜੀਆਂ ਕੰਪਨੀਆਂ ਝੋਨੇ ਦੀ ਬਿਜਾਈ ਅਤੇ ਗਰਮੀ ਦੇ ਸੀਜ਼ਨ ਵਿੱਚ ਬਿਜਲੀ ਦੀ ਸਿਖਰਲੀ ਮੰਗ ਨੂੰ ਪੂਰਾ ਕਰਨ ਲਈ ਤਸੱਲੀਬਖ਼ਸ਼ ਸਪਲਾਈ ਦੇਣ ਲਈ ਕੀਤੇ ਗਏ ਸਮਝੌਤਿਆਂ 'ਤੇ ਖਰੀਆਂ ਨਹੀਂ ਉਤਰੀਆਂ।

ਤਲਵੰਡੀ ਸਾਬੋ ਪਾਵਰ ਲਿਮਟਿਡ, ਮਾਨਸਾ ਜੋ ਸੂਬੇ ਦੇ ਸਭ ਤੋਂ ਵੱਡੇ ਨਿੱਜੀ ਥਰਮਲ ਪਲਾਂਟਾਂ ਵਿੱਚੋਂ ਇਕ ਹੈ, ਦੀ ਝੋਨੇ ਦੇ ਮੌਜੂਦਾ ਸੀਜ਼ਨ ਦੌਰਾਨ ਵੱਡੀ ਅਸਫ਼ਲਤਾ ਦਾ ਗੰਭੀਰ ਨੋਟਿਸ ਲੈਂਦਿਆਂ ਮੁੱਖ ਮੰਤਰੀ ਨੇ ਪੀ. ਐੱਸ. ਪੀ. ਸੀ. ਐੱਲ. ਨੂੰ ਇਸ ਦੇ ਪੀ. ਪੀ. ਏ. ਰੱਦ ਕਰਨ ਦੇ ਨਿਰਦੇਸ਼ ਦਿੱਤੇ ਹਨ ਕਿਉਂ ਜੋ ਇਹ ਸਮਝੌਤਾ ਬਹੁਤਾ ਕੰਪਨੀ ਦੇ ਹੱਕ ਵਿੱਚ ਜਾਂਦਾ ਹੈ। ਉਨ੍ਹਾਂ ਨੇ ਪੀ. ਐੱਸ. ਪੀ. ਸੀ. ਐੱਲ. ਨੂੰ ਇਹ ਵੀ ਆਖਿਆ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਵੱਖ-ਵੱਖ ਆਜ਼ਾਦਾਨਾ ਬਿਜਲੀ ਨਿਰਮਾਤਾਵਾਂ ਆਈ. ਪੀ. ਪੀਜ਼ ਜੋ ਮੁੱਢਲੇ ਤੌਰ ’ਤੇ ਸੂਬੇ ਦੀ ਖ਼ਾਸ ਕਰਕੇ ਝੋਨੇ ਦੀ ਬਿਜਾਈ ਅਤੇ ਗਰਮੀ ਦੇ ਮੌਸਮ ਦੌਰਾਨ ਪੈਦਾ ਹੁੰਦੀ ਮੰਗ ਨੂੰ ਪੂਰਾ ਕਰਨ ਲਈ ਸਥਾਪਿਤ ਕੀਤੇ ਗਏ ਸਨ, ਨਾਲ ਸਹੀਬੱਧ ਕੀਤੇ ਸਾਰੇ ਬਿਜਲੀ ਖਰੀਦ ਸਮਝੌਤਿਆਂ ਦਾ ਨਿਰੀਖਣ ਕੀਤਾ ਜਾਵੇ।

ਸੰਬੰਧਿਤ ਖ਼ਬਰਾਂ

ਪੀ. ਐੱਸ. ਪੀ. ਸੀ. ਐੱਲ. ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਇਕ ਪਾਸੜ ਪੀ.ਪੀ.ਏਜ਼ ਰੱਦ ਕਰਨ/ਮੁੜ ਘੋਖੇ ਜਾਣ, ਜਿਨ੍ਹਾਂ ਦਾ ਸੂਬੇ ਨੂੰ ਕੋਈ ਫ਼ਾਇਦਾ ਨਹੀਂ। ਮੁੱਖ ਮੰਤਰੀ ਨੇ ਕਿਹਾ ਕਿ ਪੀ. ਐੱਸ. ਪੀ. ਸੀ. ਐੱਲ. ਨੇ ਸਾਲ 2007 ਤੋਂ ਬਾਅਦ ਥਰਮਲ/ਹਾਈਡਰੋ ਨਾਲ 12 ਬਿਜਲੀ ਖਰੀਦ ਸਮਝੌਤੇ ਅਤੇ ਸੋਲਰ/ਬਾਇਓਮਾਸ ਨਾਲ ਲੰਬੇ ਸਮੇਂ ਦੇ 122 ਸਮਝੌਤੇ ਕੀਤੇ ਸਨ ਤਾਂ ਜੋ ਸੂਬੇ ਦੀ ਬਿਜਲੀ ਪੈਦਾਵਾਰ ਸਮਰੱਥਾ ਨੂੰ ਲੱਗਭਗ 13800 ਮੈਗਾਵਾਟ ਕਰਕੇ ਪੰਜਾਬ ਨੂੰ ਵਾਧੂ ਬਿਜਲੀ ਵਾਲਾ ਸੂਬਾ ਬਣਾਇਆ ਜਾਵੇ।

ਝੋਨੇ ਦੇ ਸੀਜ਼ਨ ਦੌਰਾਨ ਤਲਵੰਡੀ ਸਾਬੋ ਥਰਮਲ ਪਲਾਂਟ ਦੇ ਸਾਰੇ ਤਿੰਨੇ ਯੂਨਿਟ ਬਿਜਲੀ ਦੀ ਮੰਗ ਦੇ ਸਿਖਰ ਦੌਰਾਨ ਕੁੱਝ ਦਿਨਾਂ ਲਈ ਬਿਜਲੀ ਪੈਦਾ ਕਰਨ ਵਿੱਚ ਨਾਕਾਮ ਰਹੇ। ਉਨ੍ਹਾਂ ਕਿਹਾ ਕਿ ਤਲਵੰਡੀ ਸਾਬੋ ਪਾਵਰ ਲਿਮਟਿਡ ਦੀ ਇਕ ਯੂਨਿਟ ਮਾਰਚ 2021 ਤੋਂ ਨਹੀਂ ਚੱਲ ਸਕਿਆ ਅਤੇ ਦੋ ਯੂਨਿਟ ਪਿਛਲੇ ਇਕ ਮਹੀਨੇ ਤੋਂ ਬਿਜਲੀ ਪੈਦਾ ਕਰਨ ਤੋਂ ਅਸਮਰੱਥ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਵੇਲੇ ਤਲਵੰਡੀ ਸਾਬੋ ਪਾਵਰ ਲਿਮਟਿਡ ਦਾ ਸਿਰਫ ਇਕ ਯੂਨਿਟ ਚੱਲ ਰਿਹਾ ਹੈ ਅਤੇ ਇਨ੍ਹਾਂ ਕਾਰਨਾਂ ਨਾਲ ਰਾਜ ਵਿਚ ਬਿਜਲੀ ਦੀ ਭਾਰੀ ਘਾਟ ਆਈ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!