|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਕੈਨੇਡਾ 'ਚ ਵਾਹਨ ਚੋਰੀ ਕਰਨ ਦੇ ਦੋਸ਼ ਹੇਠ ਔਰਤ ਸਣੇ ਤਿੰਨ ਗ੍ਰਿਫ਼ਤਾਰ

ਵੈਨਕੂਵਰ (ਨੇਹਾ): ਉਂਟਾਰੀਓ ਦੀ ਪੀਲ ਪੁਲੀਸ ਦੇ ਆਟੋ ਚੋਰੀਆਂ ਦੀ ਜਾਂਚ ਕਰਨ ਵਾਲੀ ਟੀਮ ਨੇ ਬਰੈਂਪਟਨ ਦੇ ਇੱਕ ਘਰ ’ਤੇ ਛਾਪਾ ਮਾਰ ਕੇ ਉਥੋਂ ਤਿੰਨ ਚੋਰੀ ਕੀਤੇ ਟਰੱਕ ਬਰਾਮਦ ਕੀਤੇ ਹਨ, ਜਿਨ੍ਹਾਂ ਨੂੰ ਜਾਅਲੀ ਨੰਬਰਾਂ ਪਲੇਟਾਂ ਲਾਈਆਂ ਹੋਈਆਂ ਸਨ। ਪੁਲੀਸ ਨੇ ਉਸ ਘਰ ਵਿਚ ਔਰਤ ਸਮੇਤ ਰਹਿੰਦੇ ਤਿੰਨ ਲੋਕਾਂ ਨੂੰ ਚੋਰੀ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਗਿਆ ਹੈ, ਜਿਨ੍ਹਾਂ ਦੀ ਪਛਾਣ

NRI Post Desk · 319 ਦਿਨ ਪਹਿਲਾਂ · ਅੱਪਡੇਟ 319 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕੈਨੇਡਾ 'ਚ ਵਾਹਨ ਚੋਰੀ ਕਰਨ ਦੇ ਦੋਸ਼ ਹੇਠ ਔਰਤ ਸਣੇ ਤਿੰਨ ਗ੍ਰਿਫ਼ਤਾਰ
📷 NRI Post Desk

ਵੈਨਕੂਵਰ (ਨੇਹਾ): ਉਂਟਾਰੀਓ ਦੀ ਪੀਲ ਪੁਲੀਸ ਦੇ ਆਟੋ ਚੋਰੀਆਂ ਦੀ ਜਾਂਚ ਕਰਨ ਵਾਲੀ ਟੀਮ ਨੇ ਬਰੈਂਪਟਨ ਦੇ ਇੱਕ ਘਰ ’ਤੇ ਛਾਪਾ ਮਾਰ ਕੇ ਉਥੋਂ ਤਿੰਨ ਚੋਰੀ ਕੀਤੇ ਟਰੱਕ ਬਰਾਮਦ ਕੀਤੇ ਹਨ, ਜਿਨ੍ਹਾਂ ਨੂੰ ਜਾਅਲੀ ਨੰਬਰਾਂ ਪਲੇਟਾਂ ਲਾਈਆਂ ਹੋਈਆਂ ਸਨ। ਪੁਲੀਸ ਨੇ ਉਸ ਘਰ ਵਿਚ ਔਰਤ ਸਮੇਤ ਰਹਿੰਦੇ ਤਿੰਨ ਲੋਕਾਂ ਨੂੰ ਚੋਰੀ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਗਿਆ ਹੈ, ਜਿਨ੍ਹਾਂ ਦੀ ਪਛਾਣ ਅੰਮ੍ਰਿਤਪਾਲ ਖਟੜਾ (28), ਗੁਰਤਾਸ ਭੁੱਲਰ (33) ਤੇ ਮਨਦੀਪ ਕੌਰ (32) ਵਜੋਂ ਕੀਤੀ ਗਈ ਹੈ।

ਸੰਬੰਧਿਤ ਖ਼ਬਰਾਂ

ਪੁਲੀਸ ਇਨ੍ਹਾਂ ਵਿਚੋਂ ਦੋ ਜਣਿਆਂ ਨੂੰ ਅਗਲੇ ਦਿਨਾਂ ਵਿਚ ਅਦਾਲਤ ਵਿਚ ਪੇਸ਼ ਕਰੇਗੀ, ਪਰ ਔਰਤ ਨੂੰ ਪੁੱਛਗਿੱਛ ਤੋਂ ਬਾਅਦ ਕੁਝ ਸ਼ਰਤਾਂ ਤਹਿਤ ਜਮਾਨਤ ’ਤੇ ਘਰ ਭੇਜ ਦਿੱਤਾ ਗਿਆ ਹੈ। ਪੁਲੀਸ ਬੁਲਾਰੇ ਨੇ ਦੱਸਿਆ ਕਿ ਆਟੋ ਚੋਰੀਆਂ ਨੂੰ ਨੱਥ ਪਾਉਣ ਲਈ ਗਠਿਤ ਟੀਮ ਵਲੋਂ ਵਾਹਨ ਚੋਰਾਂ ਖਿਲਾਫ਼ ਵਿੱਢੀ ਮੁਹਿੰਮ ਦੇ ਚੰਗੇ ਨਤੀਜੇ ਆ ਰਹੇ ਹਨ, ਜਿਸ ਕਰਕੇ ਪਿਛਲੇ ਸਾਲ ਵਾਹਨ ਚੋਰੀਆਂ ਦਾ ਅੰਕੜਾ ਪਹਿਲੇ ਸਾਲਾਂ ਦੇ ਮੁਕਾਬਲੇ ਕਾਫੀ ਹੇਠਾਂ ਆ ਗਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਫੜਿਆ ਗਿਆ ਗਰੋਹ ਕੁਝ ਦਿਨਾਂ ਤੋਂ ਪੁਲੀਸ ਦੀ ਨਜ਼ਰ ਹੇਠ ਸੀ। ਇਹ ਲੋਕ ਮਹਿੰਗੇ ਵਾਹਨ ਚੋਰੀ ਕਰਕੇ ਉਨ੍ਹਾਂ ’ਤੇ ਜਾਅਲੀ ਨੰਬਰ ਪਲੇਟਾਂ ਲਗਾ ਕੇ ਅੱਗੇ ਲੋਕਾਂ ਨੂੰ ਵੇਚ ਦਿੰਦੇ ਸਨ। ਉਨ੍ਹਾਂ ਦੱਸਿਆ ਕਿ ਤਿੰਨਾਂ ਮੁਲਜ਼ਮਾਂ ’ਤੇ ਚੋਰੀਆਂ ਨਾਲ ਸਬੰਧਤ ਵੱਖ ਵੱਖ ਜੁਰਮ ਆਇਦ ਕੀਤੇ ਗਏ ਹਨ।

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਕੈਨੇਡਾ 'ਚ ਵਾਹਨ ਚੋਰੀ ਕਰਨ ਦੇ ਦੋਸ਼ ਹੇਠ ਔਰਤ ਸਣੇ ਤਿੰਨ ਗ੍ਰਿਫ਼ਤਾਰ — NRI Post