|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਜਲੰਧਰ ‘ਚ ਸੁਰੱਖਿਆ ਦੇ ਪੁਖਤਾ ਪ੍ਰਬੰਧ

ਜਲੰਧਰ (ਰਾਘਵ): ਆਜ਼ਾਦੀ ਦਿਵਸ ਦੇ ਮੱਦੇਨਜ਼ਰ ਜਲੰਧਰ ਪੁਲਸ ਵੱਲੋਂ ਪੂਰੇ ਸ਼ਹਿਰ ਵਿੱਚ ਪੁਲਸ ਅਧਿਕਾਰੀ ਤਾਇਨਾਤ ਕਰਦੇ ਹੋਏ ਇਕ ਵਿਆਪਕ ਸੁਰੱਖਿਆ ਯੋਜਨਾ ਲਾਗੂ ਕੀਤੀ ਗਈ ਹੈ। ਸੀਨੀਅਰ ਪੁਲਸ ਅਧਿਕਾਰੀਆਂ ਵੱਲੋਂ ਸੁਰੱਖਿਆ ਪ੍ਰਬੰਧਾਂ ਦੀ ਵਿਸਥਾਰ ਨਾਲ ਜਾਂਚ ਕੀਤੀ ਗਈ ਹੈ ਅਤੇ ਗਰਾਉਡ ਰਿਪੋਰਟਾਂ ਦੀ ਸਮੀਖਿਆ ਕੀਤੀ ਗਈ ਹੈ।

NRI Post Desk · 473 ਦਿਨ ਪਹਿਲਾਂ · ਅੱਪਡੇਟ 473 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਜਲੰਧਰ ‘ਚ ਸੁਰੱਖਿਆ ਦੇ ਪੁਖਤਾ ਪ੍ਰਬੰਧ
📷 NRI Post Desk

ਜਲੰਧਰ (ਰਾਘਵ): ਆਜ਼ਾਦੀ ਦਿਵਸ ਦੇ ਮੱਦੇਨਜ਼ਰ ਜਲੰਧਰ ਪੁਲਸ ਵੱਲੋਂ ਪੂਰੇ ਸ਼ਹਿਰ ਵਿੱਚ ਪੁਲਸ ਅਧਿਕਾਰੀ ਤਾਇਨਾਤ ਕਰਦੇ ਹੋਏ ਇਕ ਵਿਆਪਕ ਸੁਰੱਖਿਆ ਯੋਜਨਾ ਲਾਗੂ ਕੀਤੀ ਗਈ ਹੈ। ਸੀਨੀਅਰ ਪੁਲਸ ਅਧਿਕਾਰੀਆਂ ਵੱਲੋਂ ਸੁਰੱਖਿਆ ਪ੍ਰਬੰਧਾਂ ਦੀ ਵਿਸਥਾਰ ਨਾਲ ਜਾਂਚ ਕੀਤੀ ਗਈ ਹੈ ਅਤੇ ਗਰਾਉਡ ਰਿਪੋਰਟਾਂ ਦੀ ਸਮੀਖਿਆ ਕੀਤੀ ਗਈ ਹੈ।

ਸੰਬੰਧਿਤ ਖ਼ਬਰਾਂ

ਪੁਲਸ ਕਮਿਸ਼ਨਰ ਜਲੰਧਰ ਅਤੇ ਜੁਆਇੰਟ ਸੀਪੀ ਵੱਲੋਂ ਸੁਰੱਖਿਆ ਪ੍ਰਬੰਧਾਂ ਤੇ ਸਿੱਧੀ ਨਿਗਰਾਨੀ ਰੱਖੀ ਜਾ ਰਹੀ ਹੈ, ਜਿਨ੍ਹਾਂ ਦੀ ਸਮੀਖਿਆ ਹਰ ਘੰਟੇ ਕੀਤੀ ਜਾ ਰਹੀ ਹੈ। ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਲਈ ਪੁਲਸ ਟ੍ਰੇਨਿੰਗ ਸੈਂਟਰਾਂ ਤੋਂ ਹੋਰ ਫੋਰਸ ਮੰਗਵਾਈ ਗਈ ਹੈ। ਭੀੜ-ਭੜੱਕੇ ਵਾਲੇ ਜਨਤਕ ਖੇਤਰਾਂ, ਜਿਨ੍ਹਾਂ ਵਿੱਚ ਰੇਲਵੇ ਸਟੇਸ਼ਨ, ਬੱਸ ਸਟੈਂਡ, ਪਾਰਕਿੰਗ ਸਹੂਲਤਾਂ ਅਤੇ ਸ਼ਾਪਿੰਗ ਮਾਲ ਸ਼ਾਮਲ ਹਨ, 'ਤੇ ਵਿਸ਼ੇਸ਼ ਕਾਸੋ ਆਪਰੇਸ਼ਨ ਚਲਾਇਆ ਗਿਆ। ਹਰ ਪੁਆਇੰਟ ਨੂੰ ਏ. ਸੀ. ਪੀ. ਦਰਜੇ ਦੇ ਅਧਿਕਾਰੀ ਦੀ ਸਿੱਧੀ ਨਿਗਰਾਨੀ ਹੇਠ ਰੱਖਿਆ ਗਿਆ ਹੈ। ਪੁਲਸ ਅਧਿਕਾਰੀਆਂ ਨੂੰ ਸਾਰੇ ਮੁੱਖ ਰਸਤੇ, ਮਾਰਕੀਟਾਂ ਅਤੇ ਜਨਤਕ ਸਥਾਨਾਂ ‘ਤੇ ਨਿਗਰਾਨੀ ਕਾਇਮ ਰੱਖਣ ਲਈ ਹੁਕਮ ਦਿੱਤੇ ਗਏ ਹਨ।

ਸੁਰੱਖਿਆ ਅਭਿਆਸ ਅਤੇ ਤਾਲਮੇਲ ਮੀਟਿੰਗਾਂ ਕਰਵਾਈਆਂ ਗਈਆਂ ਹਨ ਤਾਂ ਜੋ ਸਾਰੇ ਪੁਲਸ ਯੂਨਿਟਾਂ ਅਤੇ ਹੋਰ ਵਿਭਾਗਾਂ ਵਿੱਚ ਸੁਚਾਰੂ ਸੰਚਾਰ ਬਣਿਆ ਰਹੇ ਅਤੇ ਪੂਰੇ ਸ਼ਹਿਰ ਵਿੱਚ ਮਜ਼ਬੂਤ ਸੁਰੱਖਿਆ ਪ੍ਰਬੰਧ ਯਕੀਨੀ ਬਣ ਸਕਣ। ਪੁਲਸ ਕਮਿਸ਼ਨਰ ਨੇ ਕਿਹਾ ਕਿ ਜੋ ਵੀ ਵਿਅਕਤੀ ਸ਼ਾਂਤਮਈ ਮਾਹੌਲ ਨੂੰ ਭੰਗ ਕਰਨ ਜਾਂ ਕਾਨੂੰਨ-ਵਿਵਸਥਾ ਨੂੰ ਚੁਣੌਤੀ ਦੇਣ ਦੀ ਕੋਸ਼ਿਸ਼ ਕਰੇਗਾ, ਉਸ ਨਾਲ ਸਖ਼ਤੀ ਅਤੇ ਬਿਨਾਂ ਕਿਸੇ ਦੇਰੀ ਦੇ ਨਜਿੱਠਿਆ ਜਾਵੇਗਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!