|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (15 August 2020)

ਧਨਾਸਰੀ ਭਗਤ ਰਵਿਦਾਸ ਜੀ ਕੀ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਧਨਾਸਰੀ ਭਗਤ ਰਵਿਦਾਸ ਜੀ ਕੀ

ੴ ਸਤਿਗੁਰ ਪ੍ਰਸਾਦਿ॥

ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮਾ੍ਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥

ਸ਼ਨਿਚਰਵਾਰ, ੩੧ ਸਾਵਣ (ਸੰਮਤ ੫੫੨ ਨਾਨਕਸ਼ਾਹੀ) (ਅੰਗ: ੬੯੪)

ਸੰਬੰਧਿਤ ਖ਼ਬਰਾਂ

ਪੰਜਾਬੀ ਵਿਆਖਿਆ -

ਧਨਾਸਰੀ ਭਗਤ ਰਵਿਦਾਸ ਜੀ ਕੀ

ੴ ਸਤਿਗੁਰ ਪ੍ਰਸਾਦਿ॥

ਹੇ ਮਾਧੋ! ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ ਤੇਰੇ ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, ਮੇਰੀ ਕੰਗਾਲਤਾ ਦਾ ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। ਹੇ ਸੋਹਣੇ ਰਾਮ! ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤ ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ ? ਰਹਾਉ। ਰਵਿਦਾਸ ਆਖਦਾ ਹੈ – ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ । ਮੇਹਰ ਕਰ, ਮੇਰਾ ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, ਦਰਸ਼ਨ ਦੀ ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!