|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਅੱਜ ਦਾ ਹੁਕਮਨਾਮਾ; ਸ਼ੁੱਕਰਵਾਰ, ੨੧ ਫੱਗਣ (ਸੰਮਤ ੫੫੩ ਨਾਨਕਸ਼ਾਹੀ)

ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥

NRI Post Desk · 1728 ਦਿਨ ਪਹਿਲਾਂ · ਅੱਪਡੇਟ 1728 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਅੱਜ ਦਾ ਹੁਕਮਨਾਮਾ; ਸ਼ੁੱਕਰਵਾਰ, ੨੧ ਫੱਗਣ (ਸੰਮਤ ੫੫੩ ਨਾਨਕਸ਼ਾਹੀ)
📷 NRI Post Desk

ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥

ਸੰਬੰਧਿਤ ਖ਼ਬਰਾਂ

ਵਿਆਖਿਆ : ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ)। ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ ॥੧॥ ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ॥੧॥ ਰਹਾਉ ॥

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!