|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਅੱਜ ਦਾ ਹੁਕਮਨਾਮਾ; ਸ਼ੁੱਕਰਵਾਰ, ੨੫ ਮੱਘਰ (ਸੰਮਤ ੫੫੩ ਨਾਨਕਸ਼ਾਹੀ)

ਵਡਹੰਸੁ ਮਹਲਾ ੫ ॥ ਸਾਧਸੰਗਿ ਹਰਿ ਅੰਮ੍ਰਿਤੁ ਪੀਜੈ ॥ ਨਾ ਜੀਉ ਮਰੈ ਨ ਕਬਹੂ ਛੀਜੈ ॥੧॥ ਵਡਭਾਗੀ ਗੁਰੁ ਪੂਰਾ ਪਾਈਐ ॥ ਗੁਰ ਕਿਰਪਾ ਤੇ ਪ੍ਰਭੂ ਧਿਆਈਐ ॥੧॥ ਰਹਾਉ ॥ ਰਤਨ ਜਵਾਹਰ ਹਰਿ ਮਾਣਕ ਲਾਲਾ ॥ ਸਿਮਰਿ ਸਿਮਰਿ ਪ੍ਰਭ ਭਏ ਨਿਹਾਲਾ ॥੨॥ ਜਤ ਕਤ ਪੇਖਉ ਸਾਧੂ ਸਰਣਾ ॥ ਹਰਿ ਗੁਣ ਗਾਇ ਨਿਰਮਲ ਮਨੁ ਕਰਣਾ ॥੩॥ ਘਟ ਘਟ ਅੰਤਰਿ ਮੇਰਾ ਸੁਆਮੀ ਵੂਠਾ ॥ ਨਾਨਕ ਨਾਮੁ ਪਾਇਆ ਪ੍ਰਭੁ ਤੂਠਾ ॥੪

NRI Post Desk · 1812 ਦਿਨ ਪਹਿਲਾਂ · ਅੱਪਡੇਟ 1812 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਅੱਜ ਦਾ ਹੁਕਮਨਾਮਾ; ਸ਼ੁੱਕਰਵਾਰ, ੨੫ ਮੱਘਰ (ਸੰਮਤ ੫੫੩ ਨਾਨਕਸ਼ਾਹੀ)
📷 NRI Post Desk

ਵਡਹੰਸੁ ਮਹਲਾ ੫ ॥ ਸਾਧਸੰਗਿ ਹਰਿ ਅੰਮ੍ਰਿਤੁ ਪੀਜੈ ॥ ਨਾ ਜੀਉ ਮਰੈ ਨ ਕਬਹੂ ਛੀਜੈ ॥੧॥ ਵਡਭਾਗੀ ਗੁਰੁ ਪੂਰਾ ਪਾਈਐ ॥ ਗੁਰ ਕਿਰਪਾ ਤੇ ਪ੍ਰਭੂ ਧਿਆਈਐ ॥੧॥ ਰਹਾਉ ॥ ਰਤਨ ਜਵਾਹਰ ਹਰਿ ਮਾਣਕ ਲਾਲਾ ॥ ਸਿਮਰਿ ਸਿਮਰਿ ਪ੍ਰਭ ਭਏ ਨਿਹਾਲਾ ॥੨॥ ਜਤ ਕਤ ਪੇਖਉ ਸਾਧੂ ਸਰਣਾ ॥ ਹਰਿ ਗੁਣ ਗਾਇ ਨਿਰਮਲ ਮਨੁ ਕਰਣਾ ॥੩॥ ਘਟ ਘਟ ਅੰਤਰਿ ਮੇਰਾ ਸੁਆਮੀ ਵੂਠਾ ॥ ਨਾਨਕ ਨਾਮੁ ਪਾਇਆ ਪ੍ਰਭੁ ਤੂਠਾ ॥੪॥੬॥

ਸੰਬੰਧਿਤ ਖ਼ਬਰਾਂ

ਅਰਥ:- ਹੇ ਭਾਈ! ਪੂਰਾ ਗੁਰੂ ਵੱਡੀ ਕਿਸਮਤਿ ਨਾਲ ਮਿਲਦਾ ਹੈ, ਤੇ, ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦਾ ਸਿਮਰਨ ਕੀਤਾ ਜਾ ਸਕਦਾ ਹੈ।1। ਰਹਾਉ। ਹੇ ਭਾਈ! ਗੁਰੂ ਦੀ ਸੰਗਤਿ ਵਿਚ ਹੀ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਲ ਪੀਤਾ ਜਾ ਸਕਦਾ ਹੈ, (ਇਸ ਨਾਮ-ਜਲ ਦੀ ਬਰਕਤਿ ਨਾਲ) ਜਿੰਦ ਨਾਹ ਆਤਮਕ ਮੌਤੇ ਮਰਦੀ ਹੈ, ਨਾਹ ਕਦੇ ਆਤਮਕ ਜੀਵਨ ਵਿਚ ਲਿੱਸੀ ਹੁੰਦੀ ਹੈ।1। ਹੇ ਭਾਈ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਬਚਨ (ਮਾਨੋ) ਰਤਨ ਹਨ, ਜਵਾਹਰ ਹਨ, ਮੋਤੀ ਹਨ, ਲਾਲ ਹਨ। ਪ੍ਰਭੂ ਜੀ ਦਾ ਨਾਮ ਸਿਮਰ ਸਿਮਰ ਕੇ ਸਦਾ ਖਿੜੇ ਰਹੀਦਾ ਹੈ।2। ਹੇ ਭਾਈ! ਮੈਂ ਜਿਧਰ ਕਿਧਰ ਵੇਖਦਾ ਹਾਂ, ਗੁਰੂ ਦੀ ਸਰਨ ਹੀ (ਇਕ ਐਸਾ ਥਾਂ ਹੈ ਜਿਥੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾ ਗਾ ਕੇ ਮਨ ਨੂੰ ਪਵਿਤ੍ਰ ਕੀਤਾ ਜਾ ਸਕਦਾ ਹੈ।3। ਹੇ ਨਾਨਕ! (ਆਖ—) ਮੇਰਾ ਮਾਲਕ-ਪ੍ਰਭੂ (ਉਂਞ ਤਾਂ) ਹਰੇਕ ਸਰੀਰ ਵਿਚ ਵੱਸਦਾ ਹੈ (ਪਰ ਜਿਸ ਮਨੁੱਖ ਉੱਤੇ ਉਹ) ਪ੍ਰਭੂ ਪ੍ਰਸੰਨ ਹੁੰਦਾ ਹੈ (ਉਹੀ ਉਸ ਦਾ) ਨਾਮ (-ਸਿਮਰਨ) ਪ੍ਰਾਪਤ ਕਰਦਾ ਹੈ।4।6।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!