|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਅੱਜ ਦਾ ਹੁਕਮਨਾਮਾ; ਸ਼ਨਿਚਰਵਾਰ, ੧੮ ਪੋਹ (ਸੰਮਤ ੫੫੩ ਨਾਨਕਸ਼ਾਹੀ)

ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥

NRI Post Desk · 1790 ਦਿਨ ਪਹਿਲਾਂ · ਅੱਪਡੇਟ 1790 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਅੱਜ ਦਾ ਹੁਕਮਨਾਮਾ; ਸ਼ਨਿਚਰਵਾਰ, ੧੮ ਪੋਹ (ਸੰਮਤ ੫੫੩ ਨਾਨਕਸ਼ਾਹੀ)
📷 NRI Post Desk

ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥

ਸੰਬੰਧਿਤ ਖ਼ਬਰਾਂ

ਅਰਥ: ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ), ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ ॥੧॥ ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ ॥ ਰਹਾਉ ॥

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!