|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਅੱਜ ਦਾ ਹੁਕਮਨਾਮਾ; ਸ਼ਨਿੱਚਰਵਾਰ, ੯ ਮਾਘ (ਸੰਮਤ ੫੫੩ ਨਾਨਕਸ਼ਾਹੀ)

ਸਲੋਕੁ ਮਃ ੩ ॥ ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ ਸਤਿਗੁਰ ਕਾ ਸਬਦੁ ਸੁਣਿ ਨ ਜਾਗਿਓ ਅੰਤਰਿ ਨ ਉਪਜਿਓ ਚਾਉ ॥ ਸਰੀਰੁ ਜਲਉ ਗੁਣ ਬਾਹਰਾ ਜੋ ਗੁਰ ਕਾਰ ਨ ਕਮਾਇ ॥ ਜਗਤੁ ਜਲੰਦਾ ਡਿਠੁ ਮੈ ਹਉਮੈ ਦੂਜੈ ਭਾਇ ॥ ਨਾਨਕ ਗੁਰ ਸਰਣਾਈ ਉਬਰੇ ਸਚੁ ਮਨਿ ਸਬਦਿ ਧਿਆਇ ॥੧॥

NRI Post Desk · 1769 ਦਿਨ ਪਹਿਲਾਂ · ਅੱਪਡੇਟ 1769 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਅੱਜ ਦਾ ਹੁਕਮਨਾਮਾ; ਸ਼ਨਿੱਚਰਵਾਰ, ੯ ਮਾਘ (ਸੰਮਤ ੫੫੩ ਨਾਨਕਸ਼ਾਹੀ)
📷 NRI Post Desk

ਸਲੋਕੁ ਮਃ ੩ ॥ ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ ਸਤਿਗੁਰ ਕਾ ਸਬਦੁ ਸੁਣਿ ਨ ਜਾਗਿਓ ਅੰਤਰਿ ਨ ਉਪਜਿਓ ਚਾਉ ॥ ਸਰੀਰੁ ਜਲਉ ਗੁਣ ਬਾਹਰਾ ਜੋ ਗੁਰ ਕਾਰ ਨ ਕਮਾਇ ॥ ਜਗਤੁ ਜਲੰਦਾ ਡਿਠੁ ਮੈ ਹਉਮੈ ਦੂਜੈ ਭਾਇ ॥ ਨਾਨਕ ਗੁਰ ਸਰਣਾਈ ਉਬਰੇ ਸਚੁ ਮਨਿ ਸਬਦਿ ਧਿਆਇ ॥੧॥

ਸੰਬੰਧਿਤ ਖ਼ਬਰਾਂ

ਅਰਥ: (ਮੋਹ-ਰੂਪ) ਉਥਾਰੇ ਦੇ ਦੱਬੇ ਹੋਏ ਹੇ ਭਾਈ! (ਤੇਰੀ ਉਮਰ) ਸੁੱਤਿਆਂ ਹੀ ਗੁਜ਼ਰ ਗਈ ਹੈ; ਸਤਿਗੁਰੂ ਦਾ ਸ਼ਬਦ ਸੁਣ ਕੇ ਤੈਨੂੰ ਜਾਗ ਨਹੀਂ ਆਈ ਤੇ ਨਾ ਹੀ ਹਿਰਦੇ ਵਿਚ (ਨਾਮ ਜਪਣ ਦਾ) ਚਾਉ ਉਪਜਿਆ ਹੈ। ਗੁਣਾਂ ਤੋਂ ਸੱਖਣਾ ਸਰੀਰ ਸੜ ਜਾਏ ਜੋ ਸਤਿਗੁਰੂ ਦੀ (ਦੱਸੀ ਹੋਈ) ਕਾਰ ਨਹੀਂ ਕਰਦਾ; (ਇਸ ਤਰ੍ਹਾਂ ਦਾ) ਸੰਸਾਰ ਮੈਂ ਹਉਮੈ ਵਿਚ ਤੇ ਮਾਇਆ ਦੇ ਮੋਹ ਵਿਚ ਸੜਦਾ ਵੇਖਿਆ ਹੈ। ਨਾਨਕ ਜੀ! ਗੁਰੂ ਦੇ ਸ਼ਬਦ ਦੀ ਰਾਹੀਂ ਸੱਚੇ ਹਰੀ ਨੂੰ ਮਨ ਵਿਚ ਸਿਮਰ ਕੇ (ਜੀਵ) ਸਤਿਗੁਰੂ ਦੀ ਸ਼ਰਨ ਪੈ ਕੇ (ਇਸ ਹਉਮੈ ਵਿਚ ਸੜਨ ਤੋਂ) ਬਚਦੇ ਹਨ ॥੧॥

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਅੱਜ ਦਾ ਹੁਕਮਨਾਮਾ; ਸ਼ਨਿੱਚਰਵਾਰ, ੯ ਮਾਘ (ਸੰਮਤ ੫੫੩ ਨਾਨਕਸ਼ਾਹੀ) — NRI Post