|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਅੱਜ ਦਾ ਹੁਕਮਨਾਮਾ; ਐਤਵਾਰ, ੧੯ ਪੋਹ (ਸੰਮਤ ੫੫੩ ਨਾਨਕਸ਼ਾਹੀ)

ਟੋਡੀ ਮਹਲਾ ੫ ॥ ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥ ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥ ਗੁਣ ਨਿਧਾਨ ਗੁਣ ਤਿਨ ਹੀ ਗਾਏ ਜਾ ਕਉ ਕਿਰਪਾ ਧਾਰੀ ॥ ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥

NRI Post Desk · 1789 ਦਿਨ ਪਹਿਲਾਂ · ਅੱਪਡੇਟ 1789 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਅੱਜ ਦਾ ਹੁਕਮਨਾਮਾ; ਐਤਵਾਰ, ੧੯ ਪੋਹ (ਸੰਮਤ ੫੫੩ ਨਾਨਕਸ਼ਾਹੀ)
📷 NRI Post Desk

ਟੋਡੀ ਮਹਲਾ ੫ ॥ ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥ ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥ ਗੁਣ ਨਿਧਾਨ ਗੁਣ ਤਿਨ ਹੀ ਗਾਏ ਜਾ ਕਉ ਕਿਰਪਾ ਧਾਰੀ ॥ ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥

ਸੰਬੰਧਿਤ ਖ਼ਬਰਾਂ

ਅਰਥ: ਹੇ ਭਾਈ! ਪਰਮਾਤਮਾ (ਦੇ ਨਾਮ) ਨੂੰ ਭੁਲਾਇਆਂ ਸਦਾ (ਮਾਇਆ ਦੇ ਹੱਥੋਂ ਮਨੁੱਖ ਦੀ) ਬੇ-ਪਤੀ ਹੀ ਹੁੰਦੀ ਹੈ। ਹੇ ਪ੍ਰਭੂ! ਜਿਸ ਮਨੁੱਖ ਨੂੰ ਤੇਰਾ ਆਸਰਾ ਹੋਵੇ, ਉਸ ਨੂੰ (ਮਾਇਆ ਦੇ ਕਿਸੇ ਭੀ ਵਿਕਾਰ ਵੱਲੋਂ) ਧੋਖਾ ਨਹੀਂ ਲੱਗ ਸਕਦਾ ॥ ਰਹਾਉ ॥ ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਜਿਤਨੀ ਭੀ ਜ਼ਿੰਦਗੀ ਗੁਜ਼ਾਰਨੀ ਹੈ (ਉਹ ਇਉਂ ਹੀ ਹੁੰਦੀ ਹੈ) ਜਿਵੇਂ ਸੱਪ (ਆਪਣੀ) ਉਮਰ ਗੁਜ਼ਾਰਦਾ ਹੈ (ਉਮਰ ਭਾਵੇਂ ਲੰਮੀ ਹੁੰਦੀ ਹੈ, ਪਰ ਉਹ ਸਦਾ ਆਪਣੇ ਅੰਦਰ ਜ਼ਹਿਰ ਪੈਦਾ ਕਰਦਾ ਰਹਿੰਦਾ ਹੈ)। (ਸਿਮਰਨ ਤੋਂ ਵਾਂਜਿਆ ਹੋਇਆ ਮਨੁੱਖ ਜੇ) ਸਾਰੀ ਧਰਤੀ ਦਾ ਰਾਜ ਭੀ ਕਰਦਾ ਰਹੇ, ਤਾਂ ਭੀ ਆਖ਼ਰ ਮਨੁੱਖਾ ਜੀਵਨ ਦੀ ਬਾਜ਼ੀ ਹਾਰ ਕੇ ਹੀ ਜਾਂਦਾ ਹੈ ॥੧॥

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!