|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਅੱਜ ਦਾ ਹੁਕਮਨਾਮਾ; ਮੰਗਲਵਾਰ, ੨੩ ਚੇਤ (ਸੰਮਤ ੫੫੪ ਨਾਨਕਸ਼ਾਹੀ)

ਬਿਲਾਵਲੁ ਮਹਲਾ 5 ॥ ਧਰਤਿ ਸੁਹਾਵੀ ਸਫਲ ਥਾਨੁ ਪੂਰਨ ਭਏ ਕਾਮ ॥ ਭਉ ਨਾਠਾ ਭ੍ਰਮੁ ਮਿਟਿ ਗਇਆ ਰਵਿਆ ਨਿਤ ਰਾਮ ॥1॥

NRI Post Desk · 1696 ਦਿਨ ਪਹਿਲਾਂ · ਅੱਪਡੇਟ 1696 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਅੱਜ ਦਾ ਹੁਕਮਨਾਮਾ; ਮੰਗਲਵਾਰ, ੨੩ ਚੇਤ (ਸੰਮਤ ੫੫੪ ਨਾਨਕਸ਼ਾਹੀ)
📷 NRI Post Desk

ਬਿਲਾਵਲੁ ਮਹਲਾ 5 ॥ ਧਰਤਿ ਸੁਹਾਵੀ ਸਫਲ ਥਾਨੁ ਪੂਰਨ ਭਏ ਕਾਮ ॥ ਭਉ ਨਾਠਾ ਭ੍ਰਮੁ ਮਿਟਿ ਗਇਆ ਰਵਿਆ ਨਿਤ ਰਾਮ ॥1॥

ਸਾਧ ਜਨਾ ਕੈ ਸੰਗਿ ਬਸਤ ਸੁਖ ਸਹਜ ਬਿਸ੍ਰਾਮ ॥ ਸਾਈ ਘੜੀ ਸੁਲਖਣੀ ਸਿਮਰਤ ਹਰਿ ਨਾਮ ॥1॥ ਰਹਾਉ ॥

ਪ੍ਰਗਟ ਭਏ ਸੰਸਾਰ ਮਹਿ ਫਿਰਤੇ ਪਹਨਾਮ ॥ ਨਾਨਕ ਤਿਸੁ ਸਰਣਾਗਤੀ ਘਟ ਘਟ ਸਭ ਜਾਨ ॥2॥12॥76॥

ਸੰਬੰਧਿਤ ਖ਼ਬਰਾਂ

ਅਰਥ (ਹੇ ਭਾਈ! ਜੇਹੜਾ ਮਨੁੱਖ ਸਾਧ ਸੰਗਤਿ ਵਿਚ ਟਿਕ ਕੇ) ਪ੍ਰਭੂ ਦਾ ਨਾਮ ਸਦਾ ਸਿਮਰਦਾ ਹੈ, (ਉਸ ਦੇ ਮਨ ਵਿਚੋਂ ਹਰੇਕ ਕਿਸਮ ਦਾ) ਡਰ ਦੂਰ ਹੋ ਜਾਂਦਾ ਹੈ, ਭਟਕਣਾ ਮਿਟ ਜਾਂਦੀ ਹੈ, ਉਸ ਦਾ ਸਰੀਰ ਸੋਹਣਾ ਹੋ ਜਾਂਦਾ ਹੈ (ਉਸ ਦੇ ਗਿਆਨ-ਇੰਦ®ੇ ਸੁਚੱਜੇ ਹੋ ਜਾਂਦੇ ਹਨ), ਉਸ ਦਾ ਹਿਰਦਾ-ਥਾਂ ਜੀਵਨ-ਮਨੋਰਥ ਪੂਰਾ ਕਰਨ ਵਾਲਾ ਬਣ ਜਾਂਦਾ ਹੈ, ਉਸ ਦੇ ਸਾਰੇ ਕੰਮ ਸਿਰੇ ਚੜ੍ਹ ਜਾਂਦੇ ਹਨ ।1।

ਹੇ ਭਾਈ! ਗੁਰਮੁਖਾਂ ਦੀ ਸੰਗਤਿ ਵਿਚ ਟਿਕੇ ਰਿਹਾਂ ਆਤਮਕ ਅਡੋਲਤਾ ਦਾ ਆਨੰਦ ਪ੍ਰਾਪਤ ਹੁੰਦਾ ਹੈ, (ਮਨ ਨੂੰ) ਸ਼ਾਂਤੀ ਮਿਲਦੀ ਹੈ ।

(ਹੇ ਭਾਈ! ਮਨੁੱਖ ਦੇ ਜੀਵਨ ਵਿਚ) ਉਹੀ ਘੜੀ ਭਾਗਾਂ ਵਾਲੀ ਹੁੰਦੀ ਹੈ; (ਜਦੋਂ ਮਨੁੱਖ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮਾਤਮਾ ਦਾ ਨਾਮ ਸਿਮਰਦਾ ਹੈ ।1। ਰਹਾਉ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!