|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਅੱਜ ਦਾ ਹੁਕਮਨਾਮਾ; ਮੰਗਲਵਾਰ, ੧੪ ਪੋਹ (ਸੰਮਤ ੫੫੩ ਨਾਨਕਸ਼ਾਹੀ)

ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥ ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥ ਅਜਾਮਲੁ ਪਾਪੀ ਜਗੁ ਜਾਨੇ

NRI Post Desk · 1794 ਦਿਨ ਪਹਿਲਾਂ · ਅੱਪਡੇਟ 1794 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਅੱਜ ਦਾ ਹੁਕਮਨਾਮਾ; ਮੰਗਲਵਾਰ, ੧੪ ਪੋਹ (ਸੰਮਤ ੫੫੩ ਨਾਨਕਸ਼ਾਹੀ)
📷 NRI Post Desk

ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥ ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥ ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥ ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥

ਸੰਬੰਧਿਤ ਖ਼ਬਰਾਂ

ਅਰਥ: ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉਸ ਦੇ ਨਾਮ ਦਾ ਧਿਆਨ ਧਰਿਆ ਕਰ। ਜਿਸ ਪਰਮਾਤਮਾ ਦਾ ਸਿਮਰਨ ਕਰਦਿਆਂ ਗਨਕਾ (ਵਿਕਾਰਾਂ ਵਿਚ ਡੁੱਬਣੋਂ) ਬਚ ਗਈ ਸੀ ਤੂੰ ਭੀ, (ਹੇ ਭਾਈ!) ਉਸ ਦੀ ਸਿਫ਼ਤ-ਸਾਲਾਹ ਆਪਣੇ ਹਿਰਦੇ ਵਿਚ ਵਸਾਈ ਰੱਖ ॥੧॥ ਰਹਾਉ ॥ ਹੇ ਭਾਈ! ਜਿਸ ਪਰਮਾਤਮਾ ਦੇ ਸਿਮਰਨ ਦੀ ਰਾਹੀਂ ਧ੍ਰੂ ਸਦਾ ਲਈ ਅਟੱਲ ਹੋ ਗਿਆ ਹੈ ਤੇ ਉਸ ਨੇ ਨਿਰਭੈਤਾ ਦਾ ਆਤਮਕ ਦਰਜਾ ਹਾਸਲ ਕਰ ਲਿਆ ਸੀ, ਤੂੰ ਉਸ ਪਰਮਾਤਮਾ ਨੂੰ ਕਿਉਂ ਭੁਲਾਇਆ ਹੋਇਆ ਹੈ, ਉਹ ਤਾਂ ਇਸ ਤਰ੍ਹਾਂ ਦੇ ਦੁੱਖਾਂ ਦਾ ਨਾਸ ਕਰਨ ਵਾਲਾ ਹੈ ॥੧॥ ਹੇ ਭਾਈ! ਜਿਸ ਵੇਲੇ ਹੀ (ਗਜ ਨੇ) ਕਿਰਪਾ ਦੇ ਸਮੁੰਦਰ ਪਰਮਾਤਮਾ ਦਾ ਆਸਰਾ ਲਿਆ ਉਹ ਗਜ (ਹਾਥੀ) ਤੰਦੂਏ ਦੀ ਫਾਹੀ ਤੋਂ ਨਿਕਲ ਗਿਆ ਸੀ। ਮੈਂ ਕਿਥੋਂ ਤਕ ਪਰਮਾਤਮਾ ਦੇ ਨਾਮ ਦੀ ਵਡਿਆਈ ਦੱਸਾਂ ? ਪਰਮਾਤਮਾ ਦਾ ਨਾਮ ਉਚਾਰ ਕੇ ਉਸ (ਹਾਥੀ) ਦੇ ਬੰਧਨ ਟੁੱਟ ਗਏ ਸਨ ॥੨॥

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!