|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਅੱਜ ਦਾ ਹੁਕਮਨਾਮਾ; ਮੰਗਲਵਾਰ, 26 ਮਾਘ (ਸੰਮਤ 553 ਨਾਨਕਸ਼ਾਹੀ)

ਸੋਰਠਿ ਮਹਲਾ ੫ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥

NRI Post Desk · 1752 ਦਿਨ ਪਹਿਲਾਂ · ਅੱਪਡੇਟ 1752 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਅੱਜ ਦਾ ਹੁਕਮਨਾਮਾ; ਮੰਗਲਵਾਰ, 26 ਮਾਘ (ਸੰਮਤ 553 ਨਾਨਕਸ਼ਾਹੀ)
📷 NRI Post Desk

ਸੋਰਠਿ ਮਹਲਾ ੫ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥

ਸੰਬੰਧਿਤ ਖ਼ਬਰਾਂ

ਵਿਆਖਿਆ

ਹੇ ਭਾਈ! ਕੋਈ ਮਨੁੱਖ ਵੇਦ (ਆਦਿਕ ਧਰਮ-ਪੁਸਤਕ ਨੂੰ) ਪੜ੍ਹਦਾ ਹੈ ਅਤੇ ਵਿਚਾਰਦਾ ਹੈ। ਕੋਈ ਮਨੁੱਖ ਨਿਵਲੀਕਰਮ ਕਰਦਾ ਹੈ, ਕੋਈ ਕੁੰਡਲਨੀ ਨਾੜੀ ਰਸਤੇ ਪ੍ਰਾਣ ਚਾੜ੍ਹਦਾ ਹੈ। (ਪਰ ਇਹਨਾਂ ਸਾਧਨਾਂ ਨਾਲ ਕਾਮਾਦਿਕ) ਪੰਜਾਂ ਨਾਲੋਂ ਸਾਥ ਮੁੱਕ ਨਹੀਂ ਸਕਦਾ। (ਸਗੋਂ) ਵਧੀਕ ਅਹੰਕਾਰ ਵਿਚ (ਮਨੁੱਖ) ਬੱਝ ਜਾਂਦੇ ਹਨ।੧। ਹੇ ਭਾਈ! ਮੇਰੇ ਵੇਖਦਿਆਂ ਲੋਕ ਅਨੇਕਾਂ ਹੀ (ਮਿਥੇ ਹੋਏ ਧਾਰਮਿਕ) ਕਰਮ ਕਰਦੇ ਹਨ, ਪਰ ਇਹਨਾਂ ਤਰੀਕਿਆਂ ਨਾਲ ਪਰਮਾਤਮਾ ਦੇ ਚਰਨਾਂ ਵਿਚ ਜੁੜਿਆ ਨਹੀਂ ਜਾ ਸਕਦਾ। ਹੇ ਭਾਈ! ਮੈਂ ਤਾਂ ਇਹਨਾਂ ਕਰਮਾਂ ਦਾ ਆਸਰਾ ਛੱਡ ਕੇ ਮਾਲਕ-ਪ੍ਰਭੂ ਦੇ ਦਰ ਤੇ ਆ ਡਿੱਗਾ ਹਾਂ (ਤੇ ਅਰਜ਼ੋਈ ਕਰਦਾ ਰਹਿੰਦਾ ਹਾਂ-ਹੇ ਪ੍ਰਭੂ! ਮੈਨੂੰ ਭਲਾਈ ਬੁਰਾਈ ਦੀ) ਪਰਖ ਕਰ ਸਕਣ ਵਾਲੀ ਅਕਲ ਦੇਹ ॥ ਰਹਾਉ॥

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!