|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਅੱਜ ਦਾ ਹੁਕਮਨਾਮਾ; ਬੁੱਧਵਾਰ, ੨੨ ਪੋਹ (ਸੰਮਤ ੫੫੩ ਨਾਨਕਸ਼ਾਹੀ)

ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥

NRI Post Desk · 1786 ਦਿਨ ਪਹਿਲਾਂ · ਅੱਪਡੇਟ 1786 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਅੱਜ ਦਾ ਹੁਕਮਨਾਮਾ; ਬੁੱਧਵਾਰ, ੨੨ ਪੋਹ (ਸੰਮਤ ੫੫੩ ਨਾਨਕਸ਼ਾਹੀ)
📷 NRI Post Desk

ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥

ਸੰਬੰਧਿਤ ਖ਼ਬਰਾਂ

ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ ॥੧॥ ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ ॥ ਰਹਾਉ॥ ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!