|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਅੱਜ ਦਾ ਹੁਕਮਨਾਮਾ; ਬੁੱਧਵਾਰ, 5 ਫੱਗਣ (ਸੰਮਤ 553 ਨਾਨਕਸ਼ਾਹੀ)

ਸੋਰਠਿ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥

NRI Post Desk · 1744 ਦਿਨ ਪਹਿਲਾਂ · ਅੱਪਡੇਟ 1744 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਅੱਜ ਦਾ ਹੁਕਮਨਾਮਾ; ਬੁੱਧਵਾਰ, 5 ਫੱਗਣ (ਸੰਮਤ 553 ਨਾਨਕਸ਼ਾਹੀ)
📷 NRI Post Desk

ਸੋਰਠਿ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥

ਸੰਬੰਧਿਤ ਖ਼ਬਰਾਂ

ਅਰਥ

ਹੇ ਭਾਈ! ਨਗਰ ਦੇ ਪੈਂਚਾਂ ਨੂੰ ਮਿਲ ਕੇ (ਕਾਮਾਦਿਕ ਵੈਰੀਆਂ ਤੋਂ ਪੈ ਰਿਹਾ) ਸਹਿਮ ਦੂਰ ਨਹੀਂ ਕੀਤਾ ਜਾ ਸਕਦਾ। ਸਰਦਾਰਾਂ ਲੋਕਾਂ ਤੋਂ ਭੀ ਤਸੱਲੀ ਨਹੀਂ ਮਿਲ ਸਕਦੀ (ਕਿ ਇਹ ਵੈਰੀ ਤੰਗ ਨਹੀਂ ਕਰਨਗੇ।) ਸਰਕਾਰੀ ਹਾਕਮਾਂ ਅੱਗੇ ਭੀ ਇਹ ਝਗੜਾ (ਪੇਸ਼ ਕੀਤਿਆਂ ਕੁਝ ਨਹੀਂ ਬਣਦਾ।) ਪ੍ਰਭੂ ਪਾਤਿਸ਼ਾਹ ਨੂੰ ਮਿਲ ਕੇ ਫ਼ੈਸਲਾ ਹੋ ਜਾਂਦਾ ਹੈ (ਤੇ, ਕਾਮਾਦਿਕ ਵੈਰੀਆਂ ਦਾ ਡਰ ਮੁੱਕ ਜਾਂਦਾ ਹੈ) ॥੧॥ ਜਦੋਂ ਗੋਬਿੰਦ ਨੂੰ, ਗੁਰੂ ਨੂੰ ਸ੍ਰਿਸ਼ਟੀ ਦੇ ਖਸਮ ਨੂੰ ਮਿਲ ਪਏ, ਤਦੋਂ ਹੁਣ (ਕਾਮਾਦਿਕ ਵੈਰੀਆਂ ਤੋਂ ਪੈ ਰਹੇ ਸਹਿਮ ਤੋਂ ਬਚਣ ਲਈ) ਕਿਸੇ ਹੋਰ ਥਾਂ (ਆਸਰਾ) ਭਾਲਣ ਦੀ ਲੋੜ ਨਾਹ ਰਹਿ ਗਈ ।ਰਹਾਉ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!