|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਅੱਜ ਦਾ ਹੁਕਮਨਾਮਾ; ਵੀਰਵਾਰ, 28 ਮਾਘ (ਸੰਮਤ 553 ਨਾਨਕਸ਼ਾਹੀ)

ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥

NRI Post Desk · 1750 ਦਿਨ ਪਹਿਲਾਂ · ਅੱਪਡੇਟ 1750 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਅੱਜ ਦਾ ਹੁਕਮਨਾਮਾ; ਵੀਰਵਾਰ, 28 ਮਾਘ (ਸੰਮਤ 553 ਨਾਨਕਸ਼ਾਹੀ)
📷 NRI Post Desk

ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥

ਸੰਬੰਧਿਤ ਖ਼ਬਰਾਂ

ਵਿਆਖਿਆ

ਹੇ ਹਰੀ! ਤੂੰ ਆਪਣੇ ਭਗਤਾਂ ਦੀ ਇੱਜ਼ਤ ਸਦਾ ਰੱਖਦਾ ਹੈਂ, ਜਦੋਂ ਤੋਂ ਜਗਤ ਬਣਿਆ ਹੈ ਤਦੋਂ ਤੋਂ (ਭਗਤਾਂ ਦੀ ਇੱਜ਼ਤ) ਰੱਖਦਾ ਆ ਰਿਹਾ ਹੈਂ। ਹੇ ਹਰੀ! ਪ੍ਰਹਿਲਾਦ ਭਗਤ ਵਰਗੇ ਅਨੇਕਾਂ ਸੇਵਕਾਂ ਦੀ ਤੂੰ ਇੱਜ਼ਤ ਰੱਖੀ ਹੈ, ਤੂੰ ਹਰਣਾਖਸ ਨੂੰ ਮਾਰ ਕੇ ਮੁਕਾ ਦਿੱਤਾ। ਹੇ ਹਰੀ! ਜੇਹੜੇ ਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨ ਉਹਨਾਂ ਨੂੰ ਨਿਸ਼ਚਾ ਹੁੰਦਾ ਹੈ (ਕਿ ਤੂੰ ਭਗਤਾਂ ਦੀ ਇੱਜ਼ਤ ਬਚਾਂਦਾ ਹੈਂ, ਪਰ) ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ।੧।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!