|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਅੱਜ ਦੀਆਂ Top-5 ਖ਼ਬਰਾਂ - ਜਿਨ੍ਹਾਂ ਤੇ ਰਹੇਗੀ ਨਜ਼ਰ ( 19-10-2019 )

ਕੈਨੇਡੀਅਨ ਪੰਜਾਬੀ ਮੀਡੀਆ ਲੈ ਕੇ ਆਉਂਦਾ ਹੈ ਤੁਹਾਡੇ ਲਈ ਤੇਜ਼ ਅਤੇ ਨਿਰਪੱਖ ਖਬਰਾਂ

NRI Post Desk · 2260 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕੈਨੇਡੀਅਨ ਪੰਜਾਬੀ ਮੀਡੀਆ ਲੈ ਕੇ ਆਉਂਦਾ ਹੈ ਤੁਹਾਡੇ ਲਈ ਤੇਜ਼ ਅਤੇ ਨਿਰਪੱਖ ਖਬਰਾਂ

ਅੱਜ ਦੀਆਂ ਟੌਪ 5 ਖ਼ਬਰਾਂ ( 19-10-2019 )

ਕੈਨੇਡਾ 'ਚ ਸੋਮਵਾਰ ਨੂੰ ਹੋਣਗੀਆਂ ਚੋਣਾਂ, ਕੌਣ ਬਣੇਗਾ ਕੈਨੇਡਾ ਦਾ ਪ੍ਰਧਾਨ ਮੰਤਰ

ਆਉਂਦੇ ਸੋਮਵਾਰ ਨੂੰ ਕੈਨੇਡਾ ਦੀ 43ਵੀਂ ਸੰਸਦ ਦੀ ਚੋਣ ਵਾਸਤੇ ਵੋਟਿੰਗ ਦੀ ਤਿਆਰੀ ਪੂਰੀ ਹੋ ਗਈ ਹੈ। ਦੇਸ਼ ਦੇ ਸਾਰੇ 6 ਜ਼ੋਨਾਂ 'ਚ ਵੋਟਾਂਪਾਉਣ ਦਾ ਸਮਾਂ ਇੱਕੋ ਜਿਹਾ ਰਹੇਗਾ। ਬ੍ਰਿਟਿਸ਼ ਕੋਲੰਬੀਆ 'ਚ ਇਹ ਸਮਾਂ ਸਵੇਰੇ 7 ਤੋਂ ਸ਼ਾਮ 7 ਵਜੇ ਤਕ, ਐਲਬਰਟਾ ਤੇ ਸੈਸਕੈਚੇਵਾਨ 'ਚ ਸਵੇਰੇ ਸਾਢੇ 7 ਤੋਂ ਸ਼ਾਮ ਸਾਢੇ 7 ਵਜੇ, ਓਂਟੈਰੀਓ 'ਚ ਸਵੇਰੇ ਸਾਢੇ 9 ਤੋਂ ਰਾਤ ਸਾਢੇ 9 ਵਜੇ ਤਕ ਵੋਟਾਂ ਪਾਉਣ ਦਾ ਸਿਲਸਿਲਾ ਜਾਰੀ ਰਹੇਗਾ।

Read More..

ਕੈਨੇਡਾ: ਟੋਰਾਂਟੋ ਵਿਚ ਹੋਈ ਗੋਲੀਬਾਰੀ, ਇਕ ਦੀ ਮੌਤ

ਟੋਰਾਂਟੋ ਦੇ ਨੌਰਥ ਯਾਰਕ ਵਿਖੇ ਗੋਲੀਬਾਰੀ ਦੌਰਾਨ 30 ਸਾਲ ਦੇ ਇਕ ਸ਼ਖਸ ਦੀ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ ਇਹ ਵਾਰਦਾਤ ਸਟੀਲਜ਼ ਐਵੇਨਿਊ ਈਸਟ ਅਤੇ ਡੌਨ ਮਿਲਜ਼ ਰੋਡ ਇਲਾਕੇ ਵਿਚ ਵੀਰਵਾਰ ਸ਼ਾਮ ਸਾਢੇ ਸੱਤ ਵਜੇ ਦੇ ਕਰੀਬ ਵਾਪਰੀ। ਪੁਲਿਸ ਮੁਤਾਬਕ ਇਕ ਸ਼ਖਸ ਗੰਭੀਰ ਜ਼ਖ਼ਮੀ ਹਾਲਤ ਵਿਚ ਮਿਲਿਆ ਜਿਸ ਦੇ ਸਰੀਰ 'ਤੇ ਕਈ ਗੋਲੀਆਂ ਲੱਗਣ ਦੇ ਨਿਸ਼ਾਨ ਸਨ।

Read More..

ਮਾਂ-ਪਿਓ ਨੂੰ ਕਮਰੇ 'ਚ ਬੰਦ ਕਰ ਕੇ ਧੀ ਨਾਲ ਕੀਤਾ ਜਬਰ ਜਨਾਹ, ਮੁਲਜ਼ਮ ਫ਼ਰਾਰ

ਸੰਬੰਧਿਤ ਖ਼ਬਰਾਂ

ਪੱਟੀ ਸ਼ਹਿਰ 'ਚ ਮਾਂ-ਪਿਓ ਨੂੰ ਕਮਰੇ ਵਿਚ ਬੰਦ ਕਰ ਕੇ ਧੀ ਨਾਲ ਜਬਰ ਜਨਾਹ ਕਰਨ ਦੇ ਕਥਿਤ ਦੋਸ਼ ਤਹਿਤ ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਚਾਰ ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੀੜਤ ਲੜਕੀ ਤਰਨਤਾਰਨ ਦੇ ਪ੍ਰਾਈਵੇਟ ਹਸਪਤਾਲ..

Read More..

ਮੈਕਸੀਕੋ ਰਾਹੀਂ ਗ਼ੈਰ-ਕਾਨੂੰਨੀ ਢੰਗ ਨਾਲ ਅਮਰੀਕਾ ਜਾਣ ਵਾਲੇ 325 ਭਾਰਤੀ ਡਿਪੋਰਟ

ਭਾਰਤ ਤੋਂ ਮੈਕਸੀਕੋ ਰਾਹੀਂ ਗ਼ੈਰ-ਕਾਨੂੰਨੀ ਢੰਗ ਨਾਲ ਅਮਰੀਕਾ ਜਾਣ ਵਾਲੇ 325 ਭਾਰਤੀਆਂ ਨੂੰ ਵਾਪਿਸ ਦਿੱਲੀ ਭੇਜ ਦਿੱਤਾ ਗਿਆ ਹੈ। ਬੀਤੀ ਰਾਤ 325 ਭਾਰਤੀ ਮੈਕਸੀਕੋ ਦੀ ਫਲਾਇਟ ਰਾਹੀਂ ਦਿੱਲੀ ਪਹੁੰਚੇ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ 325 ਭਾਰਤੀਆਂ ਵਿੱਚੋਂ ਜ਼ਿਆਦਾਤਰ ਨੌਜਵਾਨ ਪੰਜਾਬ ਦੇ ਰਹਿਣ ਵਾਲੇ ਹਨ ਤੇ ਇਨ੍ਹਾਂ ਵਿੱਚ ਕੁੱਝ ਔਰਤਾਂ ਵੀ ਸ਼ਾਮਿਲ ਹਨ। ਉੱਥੇ ਹੀ 325 ਭਾਰਤੀਆਂ ਵਿੱਚੋਂ ਇੱਕ ਨੌਜਵਾਨ ਗੌਰਵ ਕੁਮਾਰ ਨੇ ਆਪਣੀ ਹੱਡਹੀਤੀ ਦੱਸਦਿਆਂ ਕਿਹਾ ਕਿ ਉਨ੍ਹਾਂ ਨੂੰ ਏਜੰਟ ਨੇ...

Read More...

FATF ਵੱਲੋਂ ਪਾਕਿ ਨੂੰ ਅੰਤਮ ਚੇਤਾਵਨੀ: ਤੁਹਾਡਾ ਬਲੈਕ ਲਿਸਟ ਹੋਣਾ ਤੈਅ

ਵਿੱਤੀ ਐਕਸ਼ਨ ਟਾਸਕ ਫੋਰਸ (ਐਫਏਟੀਐਫ) ਨੇ ਅੱਤਵਾਦੀਆਂ ਨੂੰ ਫ਼ੰਡ ਦੇਣ ਅਤੇ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਪਾਕਿਸਤਾਨ ਨੂੰ ਤੁਰੰਤ ਰਾਹਤ ਪ੍ਰਦਾਨ ਕੀਤੀ ਹੈ। ਐਫਏਟੀਐਫ ਨੇ ਕਿਹਾ ਹੈ ਕਿ ਫਰਵਰੀ 2020 ਤੋਂ ਬਾਅਦ ਪਾਕਿਸਤਾਨ ਨੂੰ ਬਲੈਕਲਿਸਟ ਕੀਤਾ ਜਾਵੇਗਾ। ਉਨ੍ਹਾਂ ਮੁਤਾਬਕ ਜੇਕਰ ਪਾਕਿਸਤਾਨ ਇਹ ਕਦਮ ਨਹੀਂ ਚੁੱਕਦਾ ਤਾਂ ਅੱਤਵਾਦੀਆਂ ਵਿਰੁੱਧ ਸਪੱਸ਼ਟ ਕਾਰਵਾਈ ਕੀਤੀ ਜਾਵੇਗੀ।

Read More..

ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!