|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਅੱਜ ਦੀਆਂ ਟੌਪ 5 ਖ਼ਬਰਾਂ - ਜਿਨ੍ਹਾਂ ਤੇ ਰਹੇਗੀ ਨਜ਼ਰ ( 25-05-2019 )

ਕੈਨੇਡੀਅਨ ਪੰਜਾਬੀ ਮੀਡੀਆ ਲੈ ਕੇ ਆਉਂਦਾ ਹੈ ਤੁਹਾਡੇ ਲਈ ਤੇਜ਼ ਅਤੇ ਨਿਰਪੱਖ ਖਬਰਾਂ

NRI Post Desk · 2261 ਦਿਨ ਪਹਿਲਾਂ · 4 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕੈਨੇਡੀਅਨ ਪੰਜਾਬੀ ਮੀਡੀਆ ਲੈ ਕੇ ਆਉਂਦਾ ਹੈ ਤੁਹਾਡੇ ਲਈ ਤੇਜ਼ ਅਤੇ ਨਿਰਪੱਖ ਖਬਰਾਂ

ਅੱਜ ਦੀਆਂ ਟੌਪ 5 ਖ਼ਬਰਾਂ ( 25-05-2019 )

1.. ਕੈਨੇਡਾ ਵਿੱਚ ਸਿਆਸੀ ਉਥਲ ਪੁਥਲ - ਪ੍ਰਧਾਨਮੰਤਰੀ ਟਰੂਡੋ ਦੇ ਖਿਲਾਫ ਹੋਣ ਵਾਲੀਆਂ ਦੋ ਮੰਤਰੀ ਲੈਣਗੀਆਂ ਵੱਡਾ ਫੈਸਲਾ

ਕੈਨੇਡਾ ਵਿੱਚ ਪਿਛਲੇ ਦਿਨੀਂ ਐਸ ਐਨ ਸੀ ਲਵਲੀਨ ਮਾਮਲਾ ਇਕ ਵੱਡਾ ਮੁੱਦਾ ਰਿਹਾ ਸੀ ਇਸ ਮੁੱਦੇ ਉੱਤੇ ਵਿਰੋਧੀ ਧਿਰ ਨੇ ਸਰਕਾਰ ਵਿੱਚ ਬੈਠੀ ਲਿਬਰਲ ਪਾਰਟੀ ਤੇ ਕਈ ਨਿਸ਼ਾਨੇ ਸਾਧੇ ਸਨ , ਜਿਸ ਤੋਂ ਬਾਅਦ ਲਿਬਰਲ ਪਾਰਟੀ ਦੇ ਅੰਦਰ ਵੀ ਇਸ ਦੇ ਵਿਰੋਧ ਵਿੱਚ ਕਈ ਅਵਾਜ਼ਾਂ ਉਠੀਆਂ ਅਤੇ ਦੋ ਮੰਤਰੀ ਨੂੰ ਆਪਣੇ ਔਹਦੇ ਤੋਂ ਅਸਤੀਫਾ ਦੇਣਾ ਪਿਆ , ਇਨ੍ਹਾਂ ਦੋ ਮੰਤਰੀਆਂ ਨੂੰ ਆਪਣਾ ਮੰਤਰੀ ਅਹੁਦਾ ਵੀ ਛੱਡਣਾ ਪਿਆ ਸੀ ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਟਰੂਡੋ ਵੱਲੋਂ ਦੋਵਾਂ ਨੂੰ ਲਿਬਰਲ ਕਾਕਸ ਤੋਂ ਬਾਹਰ ਕੱਢ ਦਿੱਤਾ ਗਿਆ ਸੀ, ਦੋਵਾਂ ਨੇਤਾਵਾਂ ਨੇ ਹੁਣ ਬਿਆਨ ਦਿੰਦੇ ਹੋਏ ਕਿਹਾ ਹੈ ਕਿ ਉਹ ਜਲਦ ਹੀ ਆਪਣੇ ਰਾਜਨੀਤਕ ਭਵਿੱਖ ਬਾਰੇ ਫ਼ੈਸਲਾ ਕਰਨਗੇ , ਫੈਡਰਲ ਚੋਣਾਂ ਵਿੱਚ ਇਹ ਮੁੱਦਾ ਇੱਕ ਵੱਡਾ ਅਸਰ ਪਾ ਸਕਦਾ ਹੈ |

2.. ਰਾਸ਼ਟਰਪਤੀ ਟਰੰਪ ਨੂੰ ਵੱਡਾ ਝਟਕਾ - ਜਿਲਾ ਜੱਜ ਨੇ ਅਮਰੀਕਾ ਮੈਕਸੀਕੋ ਸਰਹਦੀ ਕੰਧ ਦੇ ਫੰਡ ਤੇ ਲਾਈ ਰੋਕ

ਅਮਰੀਕਾ ਮੈਕਸੀਕੋ ਸਰਹੱਦ ਤੇ ਕੰਧ ਬਣਾਉਣ ਦੇ ਮੁੱਦੇ ਨੂੰ ਲੈ ਕੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਇਕ ਵੱਡਾ ਝਟਕਾ ਲੱਗਾ ਹੈ , ਅਮਰੀਕਾ ਵਿੱਚ ਇੱਕ ਸੰਘੀ ਜੱਜ ਨੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਜਾਰੀ ਕੀਤੇ ਫੰਡ ਨੂੰ ਤੁਰੰਤ ਹੁਕਮ ਦਿੰਦੇ ਹੋਏ ਰੋਕ ਦਿੱਤਾ ਹੈ , ਸੰਘੀ ਜੱਜ ਵੱਲੋਂ ਦਲੀਲ ਦਿੱਤੀ ਗਈ ਕਿ ਇਸ ਫੰਡ ਨੂੰ ਕਾਂਗਰਸ ਵੱਲੋਂ ਖਾਸ ਤੌਰ ਤੇ ਅਧਿਕਾਰਤ ਨਹੀਂ ਕੀਤਾ ਗਿਆ ਇਸ ਲਈ ਉਹ ਇਸ ਫੰਡ ਨੂੰ ਰੋਕ ਰਹੇ ਹਨ , ਦੱਸਿਆ ਜਾ ਰਿਹਾ ਹੈ ਕਿ ਰਿਜੋਨਾ ਅਤੇ ਟੈਕਸਸ ਵਿੱਚ ਰੱਖਿਆ ਵਿਭਾਗ ਵੱਲੋਂ ਜਾਰੀ ਕੀਤੇ ਗਏ ਇੱਕ ਬਿਲੀਅਨ ਡਾਲਰ ਦੀ ਰਕਮ ਦੀ ਵਰਤੋਂ ਕਰਨ ਨੂੰ ਤੁਰੰਤ ਰੋਕ ਦਿੱਤਾ ਗਿਆ ਹੈ ਜੋ ਟਰੰਪ ਪ੍ਰਸ਼ਾਸਨ ਲਈ ਵੱਡਾ ਝਟਕਾ ਹੈ |

ਸੰਬੰਧਿਤ ਖ਼ਬਰਾਂ

3.. ਪੰਜਾਬ ਵਿੱਚ ਸਿੱਧੂ ਅਤੇ ਕੈਪਟਨ ਦੀ ਜੰਗ ਹੋਰ ਤੇਜ਼ - ਹੁਣ ਸਿੱਧੂ ਦੀ ਪਤਨੀ ਨੇ ਕਾਂਗਰਸ ਤੇ ਸਾਧਿਆ ਨਿਸ਼ਾਨਾ

ਪੰਜਾਬ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵਿਚਕਾਰ ਤਕਰਾਰ ਲਗਾਤਾਰ ਤੇਜ਼ ਹੋ ਰਹੀ ਹੈ ਇਸੇ ਵਿਚਕਾਰ ਹੁਣ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਇਕ ਵੱਡਾ ਬਿਆਨ ਦਿੱਤਾ ਹੈ ,ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਰਾਹੁਲ ਗਾਂਧੀ ਦੇ ਕਹਿਣ ਤੇ ਹੀ ਨਵਜੋਤ ਸਿੰਘ ਸਿੱਧੂ ਵੱਲੋਂ ਪ੍ਰਚਾਰ ਕੀਤਾ ਜਾ ਰਿਹਾ ਸੀ ਕੈਪਟਨ ਵੱਲੋਂ ਦਿੱਤੇ ਜਾ ਰਹੇ ਬਿਆਨ ਸਹੀ ਨਹੀਂ ਹਨ , ਉਨ੍ਹਾਂ ਨੇ ਬਿਨਾਂ ਕਿਸੇ ਦਾ ਨਾਮ ਲਏ ਇਸ਼ਾਰਾ ਕਰਦੇ ਹੋਏ ਕਿਹਾ ਕਿ ਕਾਂਗਰਸ ਵਿੱਚ ਬਹੁਤ ਸਾਰੇ ਅਜਿਹੇ ਲੋਕ ਹਨ ਜੋ ਪਾਰਟੀ ਵਿਚ ਰਹਿੰਦੇ ਹੋਏ ਵੀ ਹੋਰ ਪਾਰਟੀਆਂ ਲਈ ਕੰਮ ਕਰ ਰਹੇ ਹਨ ਨਵਜੋਤ ਕੌਰ ਸਿੱਧੂ ਦਾ ਇਹ ਬਿਆਨ ਕੈਪਟਨ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ |

4.. ਚੋਣ ਨਤੀਜਿਆਂ ਨੂੰ ਲੈ ਕਾਂਗਰਸ ਦੀ ਵੱਡੀ ਬੈਠਕ - ਰਾਹੁਲ ਗਾਂਧੀ ਦਾ ਅਸਤੀਫਾ ਹੋਇਆ ਨਾਮੰਜ਼ੂਰ

ਲੋਕ ਸਭਾ ਚੋਣ ਨਤੀਜਿਆਂ ਤੋਂ ਬਾਅਦ ਆਪਣੀ ਵੱਡੀ ਹਾਰ ਤੇ ਵਿਚਾਰ ਕਰਨ ਲਈ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਦਿੱਲੀ ਵਿੱਚ ਹੋਈ , ਬੈਠਕ ਤੋਂ ਪਹਿਲਾਂ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਨੇ ਅਸਤੀਫ਼ਾ ਦੇਣ ਦੀ ਇੱਛਾ ਪ੍ਰਗਟ ਕੀਤੀ ਜਿਸ ਤੋਂ ਬਾਅਦ ਰਾਹੁਲ ਗਾਂਧੀ ਨੂੰ ਪ੍ਰਿਅੰਕਾ ਗਾਂਧੀ ਅਤੇ ਮਨਮੋਹਨ ਸਿੰਘ ਵੱਲੋਂ ਮਨਾਉਣ ਦੀ ਕੋਸ਼ਿਸ਼ ਕੀਤੀ ਗਈ , ਇਸ ਤੋਂ ਬਾਅਦ ਰਾਹੁਲ ਗਾਂਧੀ ਨੇ ਕਾਂਗਰਸ ਵਰਕਿੰਗ ਕਮੇਟੀ ਵਿੱਚ ਆਪਣਾ ਅਸਤੀਫਾ ਰੱਖਿਆ ਜਿਸ ਨੂੰ ਨਾਮੰਜ਼ੂਰ ਕਰ ਦਿੱਤਾ ਗਿਆ, ਮਨਮੋਹਨ ਸਿੰਘ ਨੇ ਕਿਹਾ ਕਿ ਹਾਰ ਜਿੱਤ ਲੱਗੀ ਰਹਿੰਦੀ ਹੈ ਇਸ ਲਈ ਅਸਤੀਫਾ ਦੇਣ ਦੀ ਜ਼ਰੂਰਤ ਨਹੀਂ ਹੈ ਇਨ੍ਹਾਂ ਚੋਣਾਂ ਵਿੱਚ ਕਾਂਗਰਸ ਨੂੰ ਸਿਰਫ 52 ਸੀਟਾਂ ਮਿਲੀਆਂ ਅਤੇ ਉਨ੍ਹਾਂ ਦੇ ਕਈ ਵੱਡੇ ਨੇਤਾ ਚੋਣਾਂ ਹਾਰ ਗਏ ਹਨ ਜਿਸ ਤੋਂ ਬਾਅਦ ਪਾਰਟੀ ਵਿੱਚ ਨਿਰਾਸ਼ਾ ਦਾ ਮਾਹੌਲ ਹੈ |

5.. ਦੱਖਣੀ ਅਮਰੀਕੀ ਦੇਸ਼ ਵੈਨੇਜ਼ੁਏਲਾ ਦੀ ਜੇਲ ਵਿੱਚ ਭੜਕੀ ਹਿੰਸਾ - 29 ਕੈਦੀਆਂ ਦੀ ਹੋਈ ਦੁਖਦ ਮੌਤ

ਤਖਤਾਪਲਟ ਦੀਆਂ ਕੋਸ਼ਿਸ਼ਾਂ ਵਿਚਕਾਰ ਦੱਖਣੀ ਅਮਰੀਕੀ ਦੇਸ਼ ਵੈਨਜ਼ੁਏਲਾ ਦੇ ਹਾਲਾਤ ਲਗਾਤਾਰ ਖਰਾਬ ਹੁੰਦੇ ਜਾ ਰਹੇ ਹਨ , ਹੁਣ ਦੱਖਣੀ ਅਮਰੀਕੀ ਦੇਸ਼ ਵੈਨਜ਼ੁਏਲਾ ਤੋਂ ਜੇਲ ਵਿੱਚ ਹਿੰਸਾ ਭੜਕਣ ਦੀ ਖਬਰ ਸਾਹਮਣੇ ਆਈ ਹੈ , ਸਥਾਨਕ ਮੀਡੀਆ ਨੇ ਰਿਪੋਰਟ ਦਿੱਤੀ ਹੈ ਕਿ ਇੱਕ ਜੇਲ੍ਹ ਵਿੱਚ ਹਥਿਆਰਬੰਦ ਕੈਦੀਆਂ ਅਤੇ ਸੁਰੱਖਿਆ ਕਰਮੀਆਂ ਵਿਚਕਾਰ ਝੜਪ ਹੋ ਗਈ , ਇਸ ਤੋਂ ਬਾਅਦ ਸੁਰੱਖਿਆ ਕਰਮੀਆਂ ਨੇ ਮੋਰਚਾ ਸੰਭਾਲਿਆ ਇਸ ਝੜਪ ਵਿੱਚ 29 ਕੈਦੀਆਂ ਦੀ ਦੁਖਦ ਮੌਤ ਹੋ ਗਈ ਹੈ , ਉਥੇ ਹੀ ਦੱਸਿਆ ਜਾ ਰਿਹਾ ਹੈ ਕਿ ਇਸ ਝੜਪ ਵਿਚਕਾਰ 18 ਸੁਰੱਖਿਆ ਕਰਮੀ ਵੀ ਗੰਭੀਰ ਰੂਪ ਨਾਲ ਜ਼ਖਮੀ ਹੋਏ ਹਨ ਜੇਲ੍ਹ ਵਿੱਚ ਇੱਕ ਵੱਡਾ ਵਿਸਫੋਟ ਹੋਣ ਦੀ ਸੂਚਨਾ ਵੀ ਸਾਹਮਣੇ ਆਈ ਹੈ |

ਹੋਰਨਾਂ ਤੇਜ਼ ਖਬਰਾਂ ਲਈ ਜੁੜੇ ਰਹੇ ਕੈਨੇਡੀਅਨ ਮੀਡੀਆ - ਯੂਨਾਈਟਿਡ ਐਨ ਆਰ ਆਈ ਪੋਸਟ ਦੇ ਨਾਲ |

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!