|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

ਟੂਰਨਾਮੈਂਟ ਜੇਤੂ ਖਿਡਾਰੀਆਂ ਨੂੰ ਮੁਰਗੇ ਤੇ ਸ਼ਰਾਬ ਦੀਆਂ ਬੋਤਲਾਂ ਦਾ ਇਨਾਮ

ਰੋਪੜ (ਇੰਦਰਜੀਤ ਸਿੰਘ) : ਇੱਕ ਪਾਸੇ ਜਦੋਂ ਪੰਜਾਬ ਵਾਸੀ ਨਸ਼ਿਆਂ ਦੇ ਵਗ ਰਹੇ ਛੇਵੇਂ ਦਰਿਆ ਨੂੰ ਬੰਦ ਕਰਨ ਲਈ ਆਪੋ-ਆਪਣੇ ਤਰੀਕਿਆਂ ਨਾਲ ਨੌਜਵਾਨਾਂ ਨੂੰ ਖੇਡਾਂ, ਕਬੱਡੀ, ਕੁਸ਼ਤੀ ਦੰਗਲਾਂ ਰਾਹੀਂ ਨਸ਼ਿਆਂ ਤੋਂ ਬਚਾਉਣ ਲਈ ਯਤਨ ਕਰ ਰਹੇ ਹਨ, ਪਰੰਤੂ ਦੂਜੇ ਪਾਸੇ ਜੇਤੂ ਖਿਡਾਰੀਆਂ ਨੂੰ ਮੁਰਗੇ ਤੇ ਸ਼ਰਾਬ ਦੀਆਂ ਬੋਤਲਾਂ ਦੇਣ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ।ਇਸ ਸਬੰਧੀ ਪੂਰੇ ਜ਼ਿਲ੍ਹੇ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਰੋਪੜ (ਇੰਦਰਜੀਤ ਸਿੰਘ) : ਇੱਕ ਪਾਸੇ ਜਦੋਂ ਪੰਜਾਬ ਵਾਸੀ ਨਸ਼ਿਆਂ ਦੇ ਵਗ ਰਹੇ ਛੇਵੇਂ ਦਰਿਆ ਨੂੰ ਬੰਦ ਕਰਨ ਲਈ ਆਪੋ-ਆਪਣੇ ਤਰੀਕਿਆਂ ਨਾਲ ਨੌਜਵਾਨਾਂ ਨੂੰ ਖੇਡਾਂ, ਕਬੱਡੀ, ਕੁਸ਼ਤੀ ਦੰਗਲਾਂ ਰਾਹੀਂ ਨਸ਼ਿਆਂ ਤੋਂ ਬਚਾਉਣ ਲਈ ਯਤਨ ਕਰ ਰਹੇ ਹਨ, ਪਰੰਤੂ ਦੂਜੇ ਪਾਸੇ ਜੇਤੂ ਖਿਡਾਰੀਆਂ ਨੂੰ ਮੁਰਗੇ ਤੇ ਸ਼ਰਾਬ ਦੀਆਂ ਬੋਤਲਾਂ ਦੇਣ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ।ਇਸ ਸਬੰਧੀ ਪੂਰੇ ਜ਼ਿਲ੍ਹੇ ਵਿੱਚ ਹੀ ਇਸ਼ਤਿਹਾਰ ਲੱਗੇ ਹੋਏ ਹਨ। ਬੇਟ ਇਲਾਕੇ ਦੇ ਪਿੰਡ ਕਾਹਨਪੁਰ ਵਿਖੇ ਬਾਬਾ ਹਸਨ ਸ਼ਾਹ ਵੈੱਲਫੇਅਰ ਕਲੱਬ ਵਲੋਂ 21ਵਾਂ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ। ਥਾਂ-ਥਾਂ ਲੱਗੇ ਇਸ਼ਤਿਹਾਰਾਂ ਵਿੱਚ ਵੱਖ-ਵੱਖ ਖੇਡ ਮੁਕਾਬਲਿਆਂ ਦੇ ਨਾਲ-ਨਾਲ ਮੁਰਗਾ ਫੜਨ ਦੇ ਮੁਕਾਬਲੇ ਵੀ ਕਰਵਾਏ ਜਾਣਗੇ।

ਸੰਬੰਧਿਤ ਖ਼ਬਰਾਂ

ਮੁਰਗਾ ਫੜਨ ਵਾਲੇ ਦੀ ਉਮਰ 50 ਸਾਲ ਤੇ ਆਧਾਰ ਕਾਰਡ ਨਾਲ ਲਿਆਉਣਾ ਜ਼ਰੂਰੀ ਹੋਵੇਗਾ।ਘੱਟ ਸਮੇ ਵਿੱਚ ਮੁਰਗਾ ਫੜਨ ਵਾਲੇ ਨੂੰ 1100 ਰੁਪਏ ਨਕਦ, ਮੁਰਗਾ ਅਤੇ ਬੋਤਲ ਇਨਾਮ ਵਜੋਂ ਦਿੱਤੀ ਜਾਵੇਗੀ। ਜਦੋਂ ਟੂਰਨਾਮੈਂਟ ਦੇ ਮੁੱਖ ਪ੍ਰਬੰਧਕ ਨੂੰ ਫੋਨ 'ਤੇ ਮੁਰਗਾ ਫੜਨ ਵਾਲੇ ਨੂੰ ਪਹਿਲਾ ਇਨਾਮ ਦੇਣ ਬਾਰੇ ਪੁੱਛਿਆ ਤਾਂ ਅੱਗੋਂ ਉਨ੍ਹਾਂ ਬੜੀ ਖੁੱਲ੍ਹਦਿਲੀ ਨਾਲ ਸੰਤਰਾ ਦੇਸੀ ਅਤੇ ਚੰਡੀਗੜ੍ਹ ਦੀ ਸ਼ਰਾਬ ਦੀ ਥਾਂ ਪੰਜਾਬ ਦੀ ਵਧੀਆ ਕਵਾਲਿਟੀ ਦੀ ਸ਼ਰਾਬ ਦੀ ਬੋਤਲ ਦੇਣ ਬਾਰੇ ਕਿਹਾ। ਇਲਾਕੇ ਦੇ ਪਤਵੰਤਿਆਂ ਨੇ ਕਿਹਾ ਕਿ ਅਜਿਹੇ ਖੇਡ ਟੂਰਨਾਮੈਂਟਾਂ 'ਤੇ ਪਾਬੰਦੀ ਲੱਗਣੀ ਚਾਹੀਦੀ ਹੈ।

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!