|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕਿਸਾਨਾਂ ਦੇ ਦਬਾਅ ਅੱਗੇ ਝੁਕੀ ਦਿੱਲੀ ਪੁਲੀਸ, ਟਰੈਕਟਰ ਪਰੇਡ ਨੂੰ ਦਿੱਤੀ ਮਨਜੂਰੀ

ਨਵੀਂ ਦਿੱਲੀ (ਦੇਵ ਇੰਦਰਜੀਤ)- ਕਿਸਾਨਾਂ ਦੇ ਦਬਾਅ ਅੱਗੇ ਝੁਕਦਿਆਂ ਦਿੱਲੀ ਪੁਲੀਸ ਨੇ ਕਿਸਾਨਾਂ ਨੂੰ ਦਿੱਲੀ ਅੰਦਰ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਟਰੈਕਟਰ ਪਰੇਡ ਕੱਢਣ ਦੀ ਮਨਜ਼ੂਰੀ ਦੇ ਦਿੱਤੀ ਹੈ। ਹੁਣ ਇਹ ਪਰੇਡ 100 ਕਿਲੋਮੀਟਰ ਤੋਂ ਵੱਧ ਹੋਵੇਗੀ। ਇਸ ਮੌਕੇ ਕਿਸਾਨ 5 ਵੱਖ-ਵੱਖ ਰੂਟਾਂ ਤੋਂ ਪਰੇਡ ਕੱਢਣਗੇ।

NRI Post Desk · 2133 ਦਿਨ ਪਹਿਲਾਂ · ਅੱਪਡੇਟ 2133 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕਿਸਾਨਾਂ ਦੇ ਦਬਾਅ ਅੱਗੇ ਝੁਕੀ ਦਿੱਲੀ ਪੁਲੀਸ, ਟਰੈਕਟਰ ਪਰੇਡ ਨੂੰ ਦਿੱਤੀ ਮਨਜੂਰੀ
📷 NRI Post Desk

ਨਵੀਂ ਦਿੱਲੀ (ਦੇਵ ਇੰਦਰਜੀਤ)- ਕਿਸਾਨਾਂ ਦੇ ਦਬਾਅ ਅੱਗੇ ਝੁਕਦਿਆਂ ਦਿੱਲੀ ਪੁਲੀਸ ਨੇ ਕਿਸਾਨਾਂ ਨੂੰ ਦਿੱਲੀ ਅੰਦਰ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਟਰੈਕਟਰ ਪਰੇਡ ਕੱਢਣ ਦੀ ਮਨਜ਼ੂਰੀ ਦੇ ਦਿੱਤੀ ਹੈ। ਹੁਣ ਇਹ ਪਰੇਡ 100 ਕਿਲੋਮੀਟਰ ਤੋਂ ਵੱਧ ਹੋਵੇਗੀ। ਇਸ ਮੌਕੇ ਕਿਸਾਨ 5 ਵੱਖ-ਵੱਖ ਰੂਟਾਂ ਤੋਂ ਪਰੇਡ ਕੱਢਣਗੇ।

ਸੰਬੰਧਿਤ ਖ਼ਬਰਾਂ

ਕਿਸਾਨ ਆਗੂਆਂ ਨੇ ਕਿਹਾ ਕਿ ਉਹ ਦਿੱਲੀ ਅੰਦਰ ਸ਼ਾਂਤੀਪੂਰਨ ਤਰੀਕੇ ਨਾਲ ਦਾਖਲ ਹੋਣਗੇ ਅਤੇ ਟਰੈਕਟਰ ਪਰੇਡ ਕਰਨਗੇ। ਪਰੇਡ ਕਿਹੜੇ ਰੂਟ ‘ਤੇ ਹੋਵੇਗੀ, ਇਸ ਦਾ ਫੈਸਲਾ ਅਜੇ ਹੋਣਾ ਹੈ। ਰੂਟ ਦਾ ਫੈਸਲਾ ਭਲਕੇ ਹੋਵੇਗਾ। ਇਸ ਸਬੰਧੀ ਸਨਿੱਚਰਵਾਰ ਨੂੰ ਕਿਸਾਨ ਆਗੂਆਂ ਦੀ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਹੋਈ। ਮੀਟਿੰਗ ਵਿਚ ਹੋਏ ਫੈਸਲੇ ਦੀ ਜਾਣਕਾਰੀ ਸਾਂਝੀ ਕਰਦਿਆਂ ਸਵਰਾਜ ਇੰਡੀਆ ਦੇ ਯੋਗੇਂਦਰ ਯਾਦਵ ਨੇ ਕਿਹਾ ਕਿ 26 ਜਨਵਰੀ ਨੂੰ ਕਿਸਾਨ ਦਿੱਲੀ ਅੰਦਰ ਗਣਤੰਤਰ ਦਿਵਸ ਦੀ ਪਰੇਡ ਕਰੇਗਾ। ਇਹ ਸਹਿਮਤੀ 5 ਦੌਰ ਦੀ ਗੱਲਬਾਤ ਤੋਂ ਬਾਅਦ ਹੋਈ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!