|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਦਰਦਨਾਕ ਹਾਦਸਾ: ਕੰਮ ਕਰਦੇ ਨੌਜਵਾਨ ਦੀ ਮਸ਼ੀਨ ਦੇ ਪਟੇ 'ਚ ਆਉਣ ਨਾਲ ਹੋਈ ਮੌਤ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਡੇਰਾਬੱਸੀ-ਮੁਬਾਰਕਪੁਰ ਰੋਡ ’ਤੇ ਸਥਿਤ ਫੋਕਲ ਪੁਆਇੰਟ ਵਿਖੇ ਸਥਿਤ ਬਾਲਾਜੀ ਪੈਕੇਜ ਉਦਯੋਗ ’ਚ ਹੈਲਪਰ ਵਜੋਂ ਕੰਮ ਕਰਦਾ ਇਕ ਨੌਜਵਾਨ ਮਸ਼ੀਨ ਦੇ ਪਟੇ ਵਿਚ ਆ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਹਾਦਸਾ ਇੰਨਾ ਦਰਦਨਾਕ ਸੀ ਕਿ ਉਸ ਦੀ ਧੌਣ ਪਟੇ ਦੇ ਵਿਚਕਾਰ ਫਸ ਗਈ। ਨਾਲ ਕੰਮ ਕਰ ਰਹੇ ਸਾਥੀਆਂ ਅਤੇ ਫੈਕਟਰੀ ਦੇ ਪ੍ਰਬੰਧਕਾਂ ਨੇ ਉਸ ਨੂੰ ਕੱਢ ਕੇ ਸਿ

NRI Post Desk · 1714 ਦਿਨ ਪਹਿਲਾਂ · ਅੱਪਡੇਟ 1714 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਦਰਦਨਾਕ ਹਾਦਸਾ: ਕੰਮ ਕਰਦੇ ਨੌਜਵਾਨ ਦੀ ਮਸ਼ੀਨ ਦੇ ਪਟੇ 'ਚ ਆਉਣ ਨਾਲ ਹੋਈ ਮੌਤ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਡੇਰਾਬੱਸੀ-ਮੁਬਾਰਕਪੁਰ ਰੋਡ ’ਤੇ ਸਥਿਤ ਫੋਕਲ ਪੁਆਇੰਟ ਵਿਖੇ ਸਥਿਤ ਬਾਲਾਜੀ ਪੈਕੇਜ ਉਦਯੋਗ ’ਚ ਹੈਲਪਰ ਵਜੋਂ ਕੰਮ ਕਰਦਾ ਇਕ ਨੌਜਵਾਨ ਮਸ਼ੀਨ ਦੇ ਪਟੇ ਵਿਚ ਆ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਹਾਦਸਾ ਇੰਨਾ ਦਰਦਨਾਕ ਸੀ ਕਿ ਉਸ ਦੀ ਧੌਣ ਪਟੇ ਦੇ ਵਿਚਕਾਰ ਫਸ ਗਈ। ਨਾਲ ਕੰਮ ਕਰ ਰਹੇ ਸਾਥੀਆਂ ਅਤੇ ਫੈਕਟਰੀ ਦੇ ਪ੍ਰਬੰਧਕਾਂ ਨੇ ਉਸ ਨੂੰ ਕੱਢ ਕੇ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ।

ਸੰਬੰਧਿਤ ਖ਼ਬਰਾਂ

ਉਸ ਦੀ ਪਛਾਣ ਹਰਿੰਦਰ ਕੁਮਾਰ 19 ਪੁੱਤਰ ਤਾਰਾ ਚੰਦ ਵਾਸੀ ਪਿੰਡ ਮੀਰਪੁਰ ਮੁਬਾਰਕਪੁਰ ਵੱਜੋਂ ਹੋਈ ਹੈ। ਉਸ ਨੇ 4 ਮਹੀਨੇ ਪਹਿਲਾਂ ਹੀ ਇੱਥੇ ਨੌਕਰੀ ਸ਼ੁਰੂ ਕੀਤੀ ਸੀ। ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਫੈਕਟਰੀ ਪ੍ਰਬੰਧਕਾਂ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!