|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 1 ਦੀ ਮੌਤ

ਅੰਮ੍ਰਿਤਸਰ (ਰਾਘਵ) : ਸਥਾਨਕ ਕਸਬੇ ਦੇ ਮੁੱਖ ਚੌਂਕ 'ਚ ਅੱਜ ਵਾਪਰੇ ਇਕ ਦਰਦਨਾਕ ਹਾਦਸੇ ਦੌਰਾਨ ਇਕ ਨੌਜਵਾਨ ਲੜਕੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ 18 ਸਾਲਾ ਹਰਸੁਮੀਤ ਕੌਰ ਪੁੱਤਰੀ ਸੁਖਰਾਜ ਸਿੰਘ ਵਾਸੀ ਪਿੰਡ ਜੱਸੜ ਆਪਣੇ ਦਾਦੇ ਗੁਰਪਾਲ ਸਿੰਘ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਪਣੇ ਪਿੰਡ ਤੋਂ ਅਜਨਾਲਾ ਵਿਖੇ ਆਈਲੈਟਸ ਦੀ ਕਲਾਸ ਲਾਉਣ ਲਈ ਜਾ ਰਹ

NRI Post Desk · 479 ਦਿਨ ਪਹਿਲਾਂ · ਅੱਪਡੇਟ 479 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 1 ਦੀ ਮੌਤ
📷 NRI Post Desk

ਅੰਮ੍ਰਿਤਸਰ (ਰਾਘਵ) : ਸਥਾਨਕ ਕਸਬੇ ਦੇ ਮੁੱਖ ਚੌਂਕ 'ਚ ਅੱਜ ਵਾਪਰੇ ਇਕ ਦਰਦਨਾਕ ਹਾਦਸੇ ਦੌਰਾਨ ਇਕ ਨੌਜਵਾਨ ਲੜਕੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ 18 ਸਾਲਾ ਹਰਸੁਮੀਤ ਕੌਰ ਪੁੱਤਰੀ ਸੁਖਰਾਜ ਸਿੰਘ ਵਾਸੀ ਪਿੰਡ ਜੱਸੜ ਆਪਣੇ ਦਾਦੇ ਗੁਰਪਾਲ ਸਿੰਘ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਪਣੇ ਪਿੰਡ ਤੋਂ ਅਜਨਾਲਾ ਵਿਖੇ ਆਈਲੈਟਸ ਦੀ ਕਲਾਸ ਲਾਉਣ ਲਈ ਜਾ ਰਹੀ ਸੀ ਕਿ ਕਸਬਾ ਚਮਿਆਰੀ ਦੇ ਮੁੱਖ ਚੌਂਕ ਵਿਚ ਅਚਾਨਕ ਫ਼ਤਿਹਗੜ੍ਹ ਚੂੜੀਆਂ ਤੋਂ ਅਜਨਾਲਾ ਨੂੰ ਜਾ ਰਹੀ ਇਕ ਤੇਜ਼ ਰਫ਼ਤਾਰ ਬੋਲੈਰੋ ਗੱਡੀ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ।

ਸੰਬੰਧਿਤ ਖ਼ਬਰਾਂ

ਇਸ ਹਾਦਸੇ ਦੌਰਾਨ ਹਰਸੁਮੀਤ ਕੌਰ ਦੇ ਸਿਰ ਵਿਚ ਸੱਟ ਲੱਗਣ ਕਾਰਨ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ। ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਚੌਂਕੀ ਚਮਿਆਰੀ ਦੇ ਇੰਚਾਰਜ ਕੁਲਦੀਪ ਸਿੰਘ ਅਤੇ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਉਕਤ ਬੋਲੈਰੋ ਗੱਡੀ ਦੇ ਚਾਲਕ ਨੂੰ ਮੌਕੇ ਤੋਂ ਹੀ ਕਾਬੂ ਕਰ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ। ਘਟਨਾ ਸਥਾਨ 'ਤੇ ਇਕੱਤਰ ਦੁਕਾਨਦਾਰਾਂ ਅਤੇ ਇਲਾਕਾ ਨਿਵਾਸੀਆਂ ਨੇ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਕਿ ਉਕਤ ਮੁੱਖ ਚੌਂਕ ਵਿਚ ਤੁਰੰਤ ਸਪੀਡ ਬਰੇਕਰ ਲਾਏ ਜਾਣ ਕਿਉਂਕਿ ਇਸ ਚੌਂਕ ਵਿਚ ਕਈ ਪਿੰਡਾਂ ਤੋਂ ਆਉਣ ਵਾਲੇ ਰਸਤੇ ਇਕੱਠੇ ਜੁੜਨ ਕਾਰਨ ਅਕਸਰ ਹੀ ਇੱਥੇ ਹਾਦਸੇ ਵਾਪਰਦੇ ਰਹਿੰਦੇ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!