|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 2 ਦੀ ਮੌਤ

ਫਰੀਦਕੋਟ (ਰਾਘਵ): ਲੰਘੀ ਦੇਰ ਸ਼ਾਮ ਕੋਟਕਪੂਰਾ ਵਿੱਚ ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ ’ਤੇ ਕੋਠੇ ਰਾਮਸਰ ਨੇੜੇ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਹੋਈ ਟੱਕਰ ’ਚ ਚਾਚੇ-ਭਤੀਜੇ ਦੀ ਮੌਤ ਹੋ ਜਾਣ ਦਾ ਪਤਾ ਲੱਗਿਆ ਹੈ। ਇਸ ਹਾਦਸੇ ਵਿੱਚ ਦੋ ਔਰਤਾਂ ਸਮੇਤ ਪੰਜ ਲੋਕ ਜ਼ਖਮੀ ਵੀ ਹੋ ਗਏ, ਜਿਨ੍ਹਾਂ ਨੂੰ ਫਰੀਦਕੋਟ ਅਤੇ ਬਠਿੰਡਾ ਦੇ ਹਸਪਤਾਲਾਂ ’ਚ ਦਾਖਲ ਕਰਵਾਇਆ ਗਿਆ ਹੈ। ਮ੍ਰਿਤ

NRI Post Desk · 475 ਦਿਨ ਪਹਿਲਾਂ · ਅੱਪਡੇਟ 475 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 2 ਦੀ ਮੌਤ
📷 NRI Post Desk

ਫਰੀਦਕੋਟ (ਰਾਘਵ): ਲੰਘੀ ਦੇਰ ਸ਼ਾਮ ਕੋਟਕਪੂਰਾ ਵਿੱਚ ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ ’ਤੇ ਕੋਠੇ ਰਾਮਸਰ ਨੇੜੇ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਹੋਈ ਟੱਕਰ ’ਚ ਚਾਚੇ-ਭਤੀਜੇ ਦੀ ਮੌਤ ਹੋ ਜਾਣ ਦਾ ਪਤਾ ਲੱਗਿਆ ਹੈ। ਇਸ ਹਾਦਸੇ ਵਿੱਚ ਦੋ ਔਰਤਾਂ ਸਮੇਤ ਪੰਜ ਲੋਕ ਜ਼ਖਮੀ ਵੀ ਹੋ ਗਏ, ਜਿਨ੍ਹਾਂ ਨੂੰ ਫਰੀਦਕੋਟ ਅਤੇ ਬਠਿੰਡਾ ਦੇ ਹਸਪਤਾਲਾਂ ’ਚ ਦਾਖਲ ਕਰਵਾਇਆ ਗਿਆ ਹੈ। ਮ੍ਰਿਤਕਾਂ ਦੀ ਪਛਾਣ ਗੁਰਮੇਲ ਸਿੰਘ (37) ਅਤੇ ਉਸ ਦੇ ਭਤੀਜੇ ਸੁਖਮੰਦਰ ਸਿੰਘ (9) ਵਜੋਂ ਹੋਈ ਹੈ ਜੋ ਕਿ ਗੁਰੂ ਤੇਗ ਬਹਾਦਰ ਨਗਰ ਕੋਟਕਪੂਰਾ ਦੇ ਰਹਿਣ ਵਾਲੇ ਹਨ।

ਸੰਬੰਧਿਤ ਖ਼ਬਰਾਂ

ਸੂਚਨਾ ਮਿਲਣ ਤੋਂ ਬਾਅਦ ਕੋਟਕਪੂਰਾ ਥਾਣਾ ਪੁਲਸ ਮਾਮਲੇ ਦੀ ਜਾਂਚ ਕਰਦੇ ਹੋਏ ਅਗਲੇਰੀ ਕਾਰਵਾਈ ਕਰ ਰਹੀ ਹੈ। ਜ਼ਖਮੀਆਂ 'ਚੋਂ ਬਠਿੰਡਾ 'ਚ ਦਾਖਲ ਇੱਕ ਵਿਅਕਤੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਗੁਰੂ ਤੇਗ ਬਹਾਦਰ ਨਗਰ ਕੋਟਕਪੂਰਾ ਦਾ ਰਹਿਣ ਵਾਲਾ ਗੁਰਮੇਲ ਸਿੰਘ ਆਪਣੇ ਭਤੀਜੇ ਸੁਖਮੰਦਰ ਸਿੰਘ ਅਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਮੋਟਰਸਾਈਕਲ ’ਤੇ ਆਪਣੇ ਨਾਨਕੇ ਪਿੰਡ ਬੰਬੀਹਾ ਭਾਈ ਗਿਆ ਸੀ। ਉੱਥੋਂ ਵਾਪਸ ਆਉਂਦੇ ਸਮੇਂ ਜਦੋਂ ਉਹ ਰਾਸ਼ਟਰੀ ਰਾਜਮਾਰਗ ’ਤੇ ਕੋਠੇ ਰਾਮਸਰ ਲੰਘ ਕੇ ਥੋੜ੍ਹਾ ਅੱਗੇ ਪਹੁੰਚਿਆ ਤਾਂ ਸਾਹਮਣੇ ਤੋਂ ਆ ਰਹੇ ਇੱਕ ਹੋਰ ਮੋਟਰਸਾਈਕਲ ਨਾਲ ਉਸ ਦੀ ਟੱਕਰ ਹੋ ਗਈ।

ਇਸ ਹਾਦਸੇ ਵਿੱਚ ਦੋਵੇਂ ਮੋਟਰਸਾਈਕਲਾਂ ’ਤੇ ਸਵਾਰ ਲੋਕ ਗੰਭੀਰ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਤੁਰੰਤ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਇਨ੍ਹਾਂ ਵਿੱਚੋਂ ਸੁਖਮੰਦਰ ਸਿੰਘ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ ਜਦੋਂ ਕਿ ਗੁਰਮੇਲ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ। ਬਾਕੀ ਜ਼ਖਮੀਆਂ 'ਚੋਂ ਦੂਜੇ ਮੋਟਰਸਾਈਕਲ ’ਤੇ ਸਵਾਰ 2 ਲੋਕਾਂ ਨੂੰ ਬਠਿੰਡਾ ਰੈਫਰ ਕਰ ਦਿੱਤਾ ਗਿਆ ਜਿਨ੍ਹਾਂ 'ਚੋਂ ਇੱਕ ਦੀ ਹਾਲਤ ਨਾਜ਼ੁਕ ਬਣੀ ਹੋਈ ਦੱਸੀ ਜਾ ਰਹੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਪੰਜਾਬ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 2 ਦੀ ਮੌਤ — NRI Post