|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੀਏਯੂ ਲਾਇਬ੍ਰੇਰੀ ਵਿੱਚ ਹੋਇਆ ਕੋਹਾ ਪਲੇਟਫਾਰਮ ਦੀ ਵਰਤੋਂ ਬਾਰੇ ਸਿਖਲਾਈ ਪ੍ਰੋਗਰਾਮ

ਲੁਧਿਆਣਾ : ਪੀਏਯੂ ਦੀ ਮਹਿੰਦਰ ਸਿੰਘ ਰੰਧਾਵਾ ਲਾਇਬ੍ਰੇਰੀ ਨੇ ਇੰਡੀਅਨ ਐਗਰੀਕਲਚਰਲ ਰਿਸਰਚ ਇੰਸਟੀਚਿਊਟ ਨਵੀਂ ਦਿੱਲੀ ਨਾਲ ਸਾਂਝੇ ਤੌਰ ਤੇ 'ਕੋਹਾ ਪਲੇਟਫਾਰਮ ਦੀ ਵਰਤੋਂ ਰਾਹੀਂ ਰਾਸ਼ਟਰੀ ਖੇਤੀ ਖੋਜ ਅਤੇ ਸਿੱਖਿਆ ਪ੍ਰਬੰਧ ਵਿੱਚ ਡਿਜ਼ੀਟਲ ਲਾਇਬ੍ਰੇਰੀ ਦੀ ਮਜ਼ਬੂਤੀ' ਬਾਰੇ ਸਿਖਲਾਈ ਪ੍ਰੋਗਰਾਮ ਕਰਵਾਇਆ । ਇਹ ਦੋ ਰੋਜ਼ਾ ਸਿਖਲਾਈ ਪ੍ਰੋਗਰਾਮ ਰਾਜਾਂ ਦੀਆਂ ਖੇਤੀ ਯੂਨੀਵਰਸਿਟੀਆਂ ਅਤੇ ਉ

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਲੁਧਿਆਣਾ : ਪੀਏਯੂ ਦੀ ਮਹਿੰਦਰ ਸਿੰਘ ਰੰਧਾਵਾ ਲਾਇਬ੍ਰੇਰੀ ਨੇ ਇੰਡੀਅਨ ਐਗਰੀਕਲਚਰਲ ਰਿਸਰਚ ਇੰਸਟੀਚਿਊਟ ਨਵੀਂ ਦਿੱਲੀ ਨਾਲ ਸਾਂਝੇ ਤੌਰ ਤੇ 'ਕੋਹਾ ਪਲੇਟਫਾਰਮ ਦੀ ਵਰਤੋਂ ਰਾਹੀਂ ਰਾਸ਼ਟਰੀ ਖੇਤੀ ਖੋਜ ਅਤੇ ਸਿੱਖਿਆ ਪ੍ਰਬੰਧ ਵਿੱਚ ਡਿਜ਼ੀਟਲ ਲਾਇਬ੍ਰੇਰੀ ਦੀ ਮਜ਼ਬੂਤੀ' ਬਾਰੇ ਸਿਖਲਾਈ ਪ੍ਰੋਗਰਾਮ ਕਰਵਾਇਆ । ਇਹ ਦੋ ਰੋਜ਼ਾ ਸਿਖਲਾਈ ਪ੍ਰੋਗਰਾਮ ਰਾਜਾਂ ਦੀਆਂ ਖੇਤੀ ਯੂਨੀਵਰਸਿਟੀਆਂ ਅਤੇ ਉਤਰੀ ਭਾਰਤ ਦੇ ਆਈ ਸੀ ਏ ਆਰ ਕੇਂਦਰਾਂ ਲਈ ਸੀ । ਇਸ ਦਾ ਮੁੱਖ ਉਦੇਸ਼ ਡਿਜ਼ੀਟਲ ਲਾਇਬ੍ਰੇਰੀਆਂ ਦੀ ਵਰਤੋਂ ਨੂੰ ਪਸਾਰਨਾ ਹੈ । ਕੁੱਲ 31 ਸਿਖਿਆਰਥੀਆਂ ਨੇ ਇਸ ਸਿਖਲਾਈ ਪ੍ਰੋਗਰਾਮ ਵਿੱਚ ਹਿੱਸਾ ਲੈ ਕੇ ਲਾਇਬ੍ਰੇਰੀਆਂ ਦੀ ਡਿਜ਼ੀਟਲਾਈਜੇਸ਼ਨ ਦੀ ਪ੍ਰਕਿਰਿਆ ਅਤੇ ਕੋਹਾ ਪਲੇਟਫਾਰਮ ਬਾਰੇ ਜਾਣਕਾਰੀ ਪ੍ਰਾਪਤ ਕੀਤੀ । ਆਈ ਸੀ ਏ ਆਰ, ਆਈ ਏ ਆਰ ਆਈ, ਹੈਦਰਾਬਾਦ ਅਤੇ ਬਰੇਲੀ ਦੇ ਬਹੁਤ ਸਾਰੇ ਖੇਤੀ ਸੰਸਥਾਨਾਂ ਤੋਂ ਮਾਹਿਰ ਇਸ ਸਿਖਲਾਈ ਨਾਲ ਜੁੜੇ ।

ਸੰਬੰਧਿਤ ਖ਼ਬਰਾਂ

ਇਸ ਸਿਖਲਾਈ ਪ੍ਰੋਗਰਾਮ ਦਾ ਉਦਘਾਟਨ ਕਰਦਿਆਂ ਪੀਏਯੂ ਦੇ ਵਾਈਸ ਚਾਂਸਲਰ ਡਾ. ਬਲਦੇਵ ਸਿੰਘ ਢਿੱਲੋਂ ਨੇ ਆਈ ਸੀ ਏ ਆਰ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਰਾਸ਼ਟਰੀ ਖੇਤੀ ਖੋਜ ਅਤੇ ਸਿੱਖਿਆ ਪ੍ਰਬੰਧ ਬਾਰੇ ਡਿਜ਼ੀਟਲ ਖੇਤੀ ਕੋਸ਼ ਵਿਕਸਿਤ ਕਰਨਾ ਇਤਿਹਾਸਕ ਮਹੱਤਵ ਵਾਲਾ ਕਾਰਜ ਹੈ । ਉਨ੍ਹਾਂ ਨੇ ਇਹ ਵੀ ਕਿਹਾ ਕਿ ਕੋਹਾ ਦੀ ਵਰਤੋਂ ਨਾਲ ਲਾਇਬ੍ਰੇਰੀ ਸੇਵਾਵਾਂ ਪਹਿਲਾਂ ਨਾਲੋਂ ਤੇਜ਼ ਅਤੇ ਬੇਹਤਰ ਹੋ ਜਾਣਗੀਆਂ । ਕੋਹਾ ਦੀ ਵਰਤੋਂ ਨਾਲ ਜੁੜੇ ਜਾਣੇ-ਪਛਾਣੇ ਮਾਹਿਰ ਡਾ. ਜਤਿੰਦਰ ਕੁਮਾਰ ਨੇ ਸਿਖਿਆਰਥੀਆਂ ਨੂੰ ਸੰਬੰਧਤ ਵਿਸ਼ੇ ਬਾਰੇ ਆਪਣੇ ਵਿਚਾਰਾਂ ਤੋਂ ਜਾਣੂੰ ਕਰਵਾਇਆ । ਪ੍ਰੋਜੈਕਟ ਦੇ ਰਾਸ਼ਟਰੀ ਕੋਆਰਡੀਨੇਟਰ ਡਾ. ਆਰ.ਬੀ. ਸ਼ਰਮਾ ਸਮਾਪਨ ਸਮਾਰੋਹ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ । ਉਨ੍ਹਾਂ ਨੇ ਇਸ ਸਿਖਲਾਈ ਪ੍ਰੋਗਰਾਮ ਦੇ ਆਯੋਜਨ ਲਈ ਪ੍ਰਬੰਧਕਾਂ ਨੂੰ ਵਧਾਈ ਦਿੱਤੀ ਅਤੇ ਅਜੋਕੇ ਯੁੱਗ ਵਿੱਚ ਲਾਇਬ੍ਰੇਰੀ ਦੀ ਲਗਾਤਾਰ ਬਦਲ ਰਹੀ ਭੂਮਿਕਾ, ਨਵੀਆਂ ਲੋੜਾਂ ਅਤੇ ਡਿਜ਼ੀਟਲ ਦੌਰ ਵਿੱਚ ਨਵੀਆਂ ਤਕਨੀਕਾਂ ਦੇ ਧਾਰਨੀ ਹੋਣ ਲਈ ਸਿਖਿਆਰਥੀਆਂ ਨੂੰ ਪ੍ਰੇਰਿਤ ਕੀਤਾ ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!