|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਵਰਲਡ

ਪੁਲਵਾਮਾ ਅਟੈਕ : ਸ਼ਹੀਦਾਂ ਨੂੰ ਕੈਂਡਲ ਜਗਾ ਕੇ ਸ਼ਰਧਾਂਜਲੀਆਂ

ਕਪੂਰਥਲਾ (ਇੰਦਰਜੀਤ ਸਿੰਘ ਚਾਹਲ) : ਬਾਬਾ ਸਾਹਿਬ ਡਾ. ਬੀ. ਆਰ. ਅੰਬੇਡਕਰ ਸੁਸਾਇਟੀ ਰਜਿ. ਰੇਲ ਕੋਚ ਫੈਕਟਰੀ, ਕਪੂਰਥਲਾ ਵਲੋਂ ਸਮੂਹ ਭਰਾਤਰੀ ਜਥੇਬੰਦੀਆਂ ਦਾ ਸਹਿਯੋਗ ਨਾਲ ਡਾ. ਭੀਮ ਰਾਓ ਅੰਬੇਡਕਰ ਚੌਕ ਵਿੱਚ ਜੰਮੂ ਕਸ਼ਮੀਰ ਦੇ ਜਿਲ੍ਹਾ ਪੁਲਵਾਮਾ ਵਿੱਚ ਅੱਤਵਾਦੀਆਂ ਦੁਆਰਾ ਫੋਜ ਦੇ 44 ਜਵਾਨਾਂ ਦੇ ਮਾਰੇ ਜਾਣ ਤੇ ਕੈਂਡਲ ਜਗਾ ਕੇ ਸ਼ਰਧਾਂਜਲੀਆਂ ਭੇਂਟ ਅਤੇ ਜਖਮੀ ਸੈਨਿਕਾਂ ਦੇ ਜ

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਪੂਰਥਲਾ (ਇੰਦਰਜੀਤ ਸਿੰਘ ਚਾਹਲ) : ਬਾਬਾ ਸਾਹਿਬ ਡਾ. ਬੀ. ਆਰ. ਅੰਬੇਡਕਰ ਸੁਸਾਇਟੀ ਰਜਿ. ਰੇਲ ਕੋਚ ਫੈਕਟਰੀ, ਕਪੂਰਥਲਾ ਵਲੋਂ ਸਮੂਹ ਭਰਾਤਰੀ ਜਥੇਬੰਦੀਆਂ ਦਾ ਸਹਿਯੋਗ ਨਾਲ ਡਾ. ਭੀਮ ਰਾਓ ਅੰਬੇਡਕਰ ਚੌਕ ਵਿੱਚ ਜੰਮੂ ਕਸ਼ਮੀਰ ਦੇ ਜਿਲ੍ਹਾ ਪੁਲਵਾਮਾ ਵਿੱਚ ਅੱਤਵਾਦੀਆਂ ਦੁਆਰਾ ਫੋਜ ਦੇ 44 ਜਵਾਨਾਂ ਦੇ ਮਾਰੇ ਜਾਣ ਤੇ ਕੈਂਡਲ ਜਗਾ ਕੇ ਸ਼ਰਧਾਂਜਲੀਆਂ ਭੇਂਟ ਅਤੇ ਜਖਮੀ ਸੈਨਿਕਾਂ ਦੇ ਜਲਦੀ ਤੰਦਰੁਸਤ ਹੋਣ ਦੀ ਕਾਮਨਾ ਕੀਤੀ। ਬਾਬਾ ਸਾਹਿਬ ਡਾ. ਬੀ. ਆਰ. ਅੰਬੇਡਕਰ ਸੁਸਾਇਟੀ ਦੇ ਜਨਰਲ ਸਕੱਤਰ ਧਰਮ ਪਾਲ ਪੈਂਥਰ ਦੀ ਅਗਵਾਈ ਵਿੱਚ ਕੀਤੇ ਗਏ ਇਸ ਕੈਂਡਲ ਸਮਾਰੋਹ ਦੇ ਮੌਕੇ ਤੇ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਹਰੇਕ ਭਾਰਤੀ ਸੈਨਿਕ ਪ੍ਰੀਵਾਰਾਂ ਨਾਲ ਮੌਢੇ ਨਾਲ ਮੋਢਾ ਜੋੜ ਕੇ ਖੜਾ ਹੈ। ਜੋ ਲੋਕ ਅੱਤਵਾਦ ਵਰਗੀਆਂ ਘਨੌਣੀਆਂ ਕਾਰਵਾਈਆਂ ਕਰਦੇ ਹਨ ਉਹ ਮਾਨਵਤਾ ਦੇ ਵਿਰੋਧੀ ਹਨ। ਅੱਤਵਾਦੀ ਦੁਨੀਆਂ ਵਿੱਚ ਯੁੱਧ ਵਰਗੇ ਹਾਲਾਤ ਪੈਦਾ ਕਰਨਾ ਚਾਹੁੰਦੇ ਹਨ ਜਿਸ ਨੂੰ ਦੁਨੀਆਂ ਦੇ ਅਮਨ ਪਸੰਦ ਲੋਕ ਮਾਨਵਤਾ ਦੇ ਵਿਰੋਧੀ ਮੰਨਦੇ ਹਨ।

ਸੰਬੰਧਿਤ ਖ਼ਬਰਾਂ

ਸ਼ਹੀਦ ਭਗਤ ਸਿੰਘ ਵਿਚਾਰ ਮੰਚ ਦੇ ਜਨਰਲ ਸਕੱਤਰ ਚੰਦਰ ਭਾਨ, ਭਰਤ ਕੁਮਾਰ, ਰੰਗਕਰਮੀ ਕਰਮੀ ਗੁਰਜਿੰਦਰ ਸਿੰਘ, ਸਮਾਜ ਸੇਵਕ ਡਾ. ਜਨਕ ਰਾਜ ਭੁਲਾਣਾ, ਡਾ. ਅੰਬੇਡਕਰ ਸੁਸਾਇਟੀ ਦੇ ਸੀਨੀਅਰ ਉੱਪ ਪ੍ਰਧਾਨ ਸੰਤੋਖ ਰਾਮ ਜਨਾਗਲ, ਚਿੰਤਕ ਨਿਰਵੈਰ ਸਿੰਘ, ਓਬੀਸੀ ਰੇਲਵੇ ਕਰਮਚਾਰੀ ਐਸੋਸੀਏਸਨ ਦੇ ਪ੍ਰਧਾਨ ਉਮਾ ਸ਼ੰਕਰ ਸਿੰਘ, ਜਨਰਲ ਸਕੱਤਰ ਵੀਰ ਪ੍ਰਕਾਸ, ਬਾਮਸੇਫ ਦੇ ਪ੍ਰਧਾਨ ਬ੍ਰਹਮਪਾਲ ਸਿੰਘ, ਸਕੱਤਰ ਸੂਰਜ ਸਿੰਘ ਅਤੇ ਭਾਰਤੀਆ ਬੋਧ ਮਹਾਸਭਾ ਦੇ ਸਕੱਤਰ ਪੂਰਨ ਚੰਦ ਬੋਧ ਆਦਿ ਨੇਤਾਵਾਂ ਨੇ ਭਾਰਤ ਸਰਕਾਰ ਨੂੰ ਪੁਰਜੋਰ ਅਪੀਲ ਕਰਦੇ ਹੋਏ ਕਿਹਾ ਕਿ ਦੇਸ਼ ਅੰਦਰ ਜਾਂ ਦੇਸ਼ ਦੀਆਂ ਸਰਹੱਦਾਂ ਉੱਤੇ ਜੋ ਲੋਕ ਵੀ ਅੱਤਵਾਦੀ ਕਾਰਵਾਈਆਂ ਕਰ ਰਹੇ ਹਨ ਉਨ੍ਹਾਂ ਨੂੰ ਸਖਤੀ ਨਾਲ ਕੁਚਲ ਦੇਣਾ ਚਾਹੀਦਾ ਹੈ।

ਜੇਕਰ ਕਿਸੇ ਦੇਸ਼ ਦਾ ਜਵਾਨ ਹੀ ਸੁਰੱਖਿਅਤ ਨਹੀਂ ਤਾਂ ਦੇਸ਼ ਕਿਵੇਂ ਸੁਰੱਖਿਅਤ ਰਹਿ ਸਕਦਾ ਹੈ? ਭਵਿੱਖ ਵਿੱਚ ਅਜਿਹੀ ਕਰਵਾਈ ਨਾ ਹੋਵੇ ਸਰਕਾਰ ਨੂੰ ਸੁਰੱਖਿਆ ਦੇ ਵਿਸ਼ੇਸ਼ ਪ੍ਰਬੰਧ ਕਰਨੇ ਚਾਹੀਦੇ ਹਨ। ਕੇਦਰ ਸਰਕਾਰ ਤੇ ਰਾਜ ਸਰਕਾਰਾਂ ਨੂੰ ਪੀੜਤ ਪ੍ਰੀਵਾਰਾਂ ਦੀ ਵੱਧ ਤੋਂ ਵੱਧ ਆਰਥਿਕ ਸਹਾਇਤਾ ਕੀਤੀ ਜਾਵੇ। ਇਸ ਕੈਂਡਲ ਸਮਾਰੋਹ ਵਿੱਚ ਗੁਰਸ਼ਰਨ ਸਿੰਘ ਗੋਰਾ, ਨਿਰਮਲ ਸਿੰਘ, ਕਰਨੈਲ ਸਿੰਘ ਬੇਲਾ, ਪ੍ਰਮੋਦ ਸਿੰਘ, ਸੁਰਿੰਦਰ ਕੁਮਾਰ, ਅਰਵਿੰਦ ਕੁਮਾਰ, ਬੁੱਧ ਸਿੰਘ, ਰਾਮ ਲਾਲ, ਲਲਿਨ ਕੁਮਾਰ ਅਤੇ ਬਾਬਾ ਗੋਗੀ ਜੀ ਆਦਿ ਸ਼ਾਮਿਲ ਹੋਏ।

🔔 ਵਰਲਡ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!