|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਅਮਰੀਕਾ ਵਿੱਚ ਟਰੱਕ ਹਾਦਸਾ: ਜਸ਼ਨਪ੍ਰੀਤ ਪਰਿਵਾਰ ਨੇ ਦੋਸ਼ਾਂ ਨੂੰ ਨਕਾਰ ਕੇ SGPC ਤੋਂ ਮਦਦ ਮੰਗੀ!

ਗੁਰਦਾਸਪੁਰ (ਪਾਇਲ): ਅਮਰੀਕਾ ਦੇ ਕੈਲੀਫੋਰਨੀਆ ਸੂਬੇ ਵਿੱਚ ਇੱਕ ਭਿਆਨਕ ਸੜਕ ਹਾਦਸੇ ਵਿੱਚ ਸ਼ਾਮਲ ਪੰਜਾਬੀ ਟਰੱਕ ਡਰਾਈਵਰ ਜਸ਼ਨਪ੍ਰੀਤ ਸਿੰਘ (21) ਦੇ ਪਰਿਵਾਰ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦਾ ਪੁੱਤਰ ਕਿਸੇ ਵੀ ਤਰ੍ਹਾਂ ਦੇ ਨਸ਼ੀਲੇ ਪਦਾਰਥਾਂ ਦਾ ਸੇਵਨ ਨਹੀਂ ਕਰਦਾ। ਇਸ ਦੇ ਨਾਲ ਹੀ ਪਰਿਵਾਰ ਨੇ ਆਪਣੇ ਪੁੱਤਰ ਨੂੰ ਕਾਨੂੰਨੀ ਸੰਕਟ ਵਿੱਚੋਂ ਕੱਢਣ ਲਈ ਸ਼੍ਰੋਮਣੀ ਗੁਰਦੁਆਰਾ

NRI Post Desk · 400 ਦਿਨ ਪਹਿਲਾਂ · ਅੱਪਡੇਟ 400 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਅਮਰੀਕਾ ਵਿੱਚ ਟਰੱਕ ਹਾਦਸਾ: ਜਸ਼ਨਪ੍ਰੀਤ ਪਰਿਵਾਰ ਨੇ ਦੋਸ਼ਾਂ ਨੂੰ ਨਕਾਰ ਕੇ SGPC ਤੋਂ ਮਦਦ ਮੰਗੀ!
📷 NRI Post Desk

ਗੁਰਦਾਸਪੁਰ (ਪਾਇਲ): ਅਮਰੀਕਾ ਦੇ ਕੈਲੀਫੋਰਨੀਆ ਸੂਬੇ ਵਿੱਚ ਇੱਕ ਭਿਆਨਕ ਸੜਕ ਹਾਦਸੇ ਵਿੱਚ ਸ਼ਾਮਲ ਪੰਜਾਬੀ ਟਰੱਕ ਡਰਾਈਵਰ ਜਸ਼ਨਪ੍ਰੀਤ ਸਿੰਘ (21) ਦੇ ਪਰਿਵਾਰ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦਾ ਪੁੱਤਰ ਕਿਸੇ ਵੀ ਤਰ੍ਹਾਂ ਦੇ ਨਸ਼ੀਲੇ ਪਦਾਰਥਾਂ ਦਾ ਸੇਵਨ ਨਹੀਂ ਕਰਦਾ। ਇਸ ਦੇ ਨਾਲ ਹੀ ਪਰਿਵਾਰ ਨੇ ਆਪਣੇ ਪੁੱਤਰ ਨੂੰ ਕਾਨੂੰਨੀ ਸੰਕਟ ਵਿੱਚੋਂ ਕੱਢਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਦਖ਼ਲ ਦੇਣ ਦੀ ਅਪੀਲ ਕੀਤੀ ਹੈ।

ਜ਼ਿਕਰਯੋਗ ਹੈ ਕਿ ਇਹ ਦਰਦਨਾਕ ਹਾਦਸਾ ਓਂਟਾਰੀਓ, ਕੈਲੀਫੋਰਨੀਆ ਵਿੱਚ ਵਾਪਰਿਆ ਜਿੱਥੇ ਇੱਕ ਟਰੱਕ ਨੇ ਅੱਠ ਵਾਹਨਾਂ ਦੀ ਟੱਕਰ ਮਾਰ ਦਿੱਤੀ ਅਤੇ ਨਤੀਜੇ ਵਜੋਂ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਚਾਰ ਜ਼ਖ਼ਮੀ ਹੋ ਗਏ।

ਮੂਲ ਰੂਪ ਵਿੱਚ ਗੁਰਦਾਸਪੁਰ ਨੇੜੇ ਪੁਰਾਣਾਸ਼ਾਲਾ ਕਸਬੇ ਦੇ ਰਹਿਣ ਵਾਲੇ ਜਸ਼ਨਪ੍ਰੀਤ ਨੂੰ ਪੁਲੀਸ ਨੇ "ਗ੍ਰਾਸ ਵਹੀਕੂਲਰ ਮੈਨਸਲਾਟਰ, ਡਰਾਈਵਿੰਗ ਦੌਰਾਨ ਡਰੱਗਜ਼ ਦੀ ਵਰਤੋਂ ਕਰਨ ਅਤੇ ਸਰੀਰਕ ਸੱਟ ਪਹੁੰਚਾਉਣ" ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ ਕੀਤਾ ਹੈ।

ਜਸ਼ਨਪ੍ਰੀਤ ਦੇ ਪਿਤਾ ਰਵਿੰਦਰ ਸਿੰਘ, ਜੋ ਕਿ ਇੱਕ ਸਕੂਲ ਬੱਸ ਚਲਾਉਂਦੇ ਹਨ, ਅਤੇ ਮਾਤਾ ਜਸਵੀਰ ਕੌਰ ਨੇ ਦਾਅਵਾ ਕੀਤਾ ਕਿ ਉਨ੍ਹਾਂ ਦਾ ਪੁੱਤਰ ਇੱਕ ਅੰਮ੍ਰਿਤਧਾਰੀ ਸਿੱਖ ਹੈ ਅਤੇ ਨਿਯਮਿਤ ਤੌਰ 'ਤੇ ਨਗਰ ਕੀਰਤਨਾਂ ਵਿੱਚ ਹਿੱਸਾ ਲੈਂਦਾ ਸੀ।

ਸੰਬੰਧਿਤ ਖ਼ਬਰਾਂ

ਰਵਿੰਦਰ ਸਿੰਘ ਨੇ ਟੌਕਸੀਕੋਲੋਜੀ ਰਿਪੋਰਟ ਦੇ ਦਾਅਵਿਆਂ ਨੂੰ ਵੀ ਰੱਦ ਕਰਦਿਆਂ ਕਿਹਾ, ‘‘ਸਭ ਤੋਂ ਪਹਿਲਾਂ, ਇਹ ਨਸ਼ੇ ਦਾ ਮੁੱਦਾ ਇੱਕ ਵਾਰ ਅਤੇ ਹਮੇਸ਼ਾ ਲਈ ਹੱਲ ਹੋ ਜਾਣਾ ਚਾਹੀਦਾ ਹੈ। ਇਹ ਸਾਨੂੰ ਬਹੁਤ ਦੁਖੀ ਕਰ ਰਿਹਾ ਹੈ। ਇਸ ਦੇ ਨਾਲ ਹੀ, ਅਸੀਂ ਪੀੜਤ ਪਰਿਵਾਰਾਂ ਨਾਲ ਆਪਣੀ ਸੰਵੇਦਨਾ ਪ੍ਰਗਟ ਕਰਦੇ ਹਾਂ।’’

ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਨੇ ਜਸ਼ਨਪ੍ਰੀਤ ਨੂੰ ਵਿਦੇਸ਼ ਭੇਜਣ ਲਈ ਇੱਕ ਟਰੈਵਲ ਏਜੰਟ ਨੂੰ 40 ਲੱਖ ਰੁਪਏ ਦਿੱਤੇ ਸਨ ਅਤੇ ਆਪਣੇ ਪੁੱਤਰ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਆਪਣੇ ਘਰ ਨੂੰ ਗਿਰਵੀ ਰੱਖਿਆ ਸੀ।

ਮਾਤਾ ਜਸਵੀਰ ਕੌਰ ਨੇ ਭਾਵੁਕ ਹੁੰਦਿਆਂ ਕਿਹਾ ਕਿ ‘‘ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਐੱਸ.ਜੀ.ਪੀ.ਸੀ. ਨੂੰ ਅਪੀਲ ਕਰਦੀ ਹਾਂ ਕਿ ਉਹ ਕੈਲੀਫੋਰਨੀਆ ਵਿੱਚ ਭਾਰਤੀ ਕੌਂਸਲੇਟ ਜਨਰਲ ਨਾਲ ਗੱਲ ਕਰਨ। ਜਸ਼ਨਪ੍ਰੀਤ ਇੱਕ ਅੰਮ੍ਰਿਤਧਾਰੀ ਸਿੱਖ ਸੀ ਅਤੇ ਸਾਨੂੰ ਉਮੀਦ ਹੈ ਕਿ ਸੰਕਟ ਦੀ ਇਸ ਘੜੀ ਵਿੱਚ ਐੱਸ.ਜੀ.ਪੀ.ਸੀ. ਸਾਡੀ ਮਦਦ ਲਈ ਅੱਗੇ ਆਵੇਗੀ।’’

ਜ਼ਿਕਰਯੋਗ ਹੈ ਕਿ ਜਸ਼ਨਪ੍ਰੀਤ ਨਵੰਬਰ 2022 ਵਿੱਚ ਅਮਰੀਕਾ ਦੀ ਦੱਖਣੀ ਸਰਹੱਦ ਪਾਰ ਕਰਕੇ ਪਹੁੰਚਿਆ ਸੀ ਅਤੇ ਉਸ ਨੂੰ ਡਿਪੋਰਟੇਸ਼ਨ ਦੀ ਸੁਣਵਾਈ ਲੰਬਿਤ ਹੋਣ ਤੱਕ ਰਿਹਾਅ ਕਰ ਦਿੱਤਾ ਗਿਆ ਸੀ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!