|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਨਵੇਂ ਕੈਬਨਿਟ ਦਾ ਐਲਾਨ ਅਕਤੂਬਰ 'ਚ ਕਰਨਗੇ ਟਰੂਡੋ

ਟਰੋਂਟੋ (ਦੇਵ ਇੰਦਰਜੀਤ) : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਖਿਆ ਕਿ ਉਹ ਆਪਣੇ ਨਵੇਂ ਮੰਤਰੀ ਮੰਡਲ ਦਾ ਐਲਾਨ ਅਕਤੂਬਰ ਵਿੱਚ ਕਰਨਗੇ ਉਨ੍ਹਾਂ ਆਖਿਆ ਕਿ ਇਸ ਸਾਲ ਦੇ ਅੰਤ ਤੋਂ ਪਹਿਲਾਂ ਉਹ ਪਾਰਲੀਆਮੈਂਟ ਦੀ ਕਾਰਵਾਈ ਸ਼ੁਰੂ ਕਰਵਾਉਣਗੇ। ਇਸ ਤੋਂ ਇਲਾਵਾ ਟਰੂਡੋ ਨੇ ਜਲਦ ਤੋਂ ਜਲਦ ਫੈਡਰਲ ਵੈਕਸੀਨ ਟੀਚਾ ਪੂਰਾ ਕਰਨ ਦਾ ਵਾਅਦਾ ਵੀ ਕੀਤਾ।

NRI Post Desk · 1884 ਦਿਨ ਪਹਿਲਾਂ · ਅੱਪਡੇਟ 1884 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਨਵੇਂ ਕੈਬਨਿਟ ਦਾ ਐਲਾਨ ਅਕਤੂਬਰ 'ਚ ਕਰਨਗੇ ਟਰੂਡੋ
📷 NRI Post Desk

ਟਰੋਂਟੋ (ਦੇਵ ਇੰਦਰਜੀਤ) : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਖਿਆ ਕਿ ਉਹ ਆਪਣੇ ਨਵੇਂ ਮੰਤਰੀ ਮੰਡਲ ਦਾ ਐਲਾਨ ਅਕਤੂਬਰ ਵਿੱਚ ਕਰਨਗੇ ਉਨ੍ਹਾਂ ਆਖਿਆ ਕਿ ਇਸ ਸਾਲ ਦੇ ਅੰਤ ਤੋਂ ਪਹਿਲਾਂ ਉਹ ਪਾਰਲੀਆਮੈਂਟ ਦੀ ਕਾਰਵਾਈ ਸ਼ੁਰੂ ਕਰਵਾਉਣਗੇ। ਇਸ ਤੋਂ ਇਲਾਵਾ ਟਰੂਡੋ ਨੇ ਜਲਦ ਤੋਂ ਜਲਦ ਫੈਡਰਲ ਵੈਕਸੀਨ ਟੀਚਾ ਪੂਰਾ ਕਰਨ ਦਾ ਵਾਅਦਾ ਵੀ ਕੀਤਾ।

20 ਸਤੰਬਰ ਨੂੰ ਹੋਈਆਂ ਚੋਣਾਂ ਤੋਂ ਬਾਅਦ ਆਪਣੀ ਪਹਿਲੀ ਮੁੱਖ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਟਰੂਡੋ ਨੇ ਆਖਿਆ ਕਿ ਕੈਨੇਡੀਅਨਜ਼ ਨੇ ਇੱਕ ਵਾਰੀ ਫਿਰ ਲਿਬਰਲਾਂ ਵਿੱਚ ਭਰੋਸਾ ਪ੍ਰਗਟਾਇਆ ਹੈ ਜਿਸ ਦਾ ਉਹ ਸ਼ੁਕਰੀਆ ਅਦਾ ਕਰਦੇ ਹਨ। ਮੰਗਲਵਾਰ ਨੂੰ ਟਰੂਡੋ ਨੇ ਗਵਰਨਰ ਜਨਰਲ ਮੈਰੀ ਮੇਅ ਸਾਇਮਨ ਕੋਲ ਅਗਲੀ ਸਰਕਾਰ ਬਣਾਉਣ ਦਾ ਇਰਾਦਾ ਪ੍ਰਗਟਾਉਣ ਦੀ ਪੁਸ਼ਟੀ ਵੀ ਕੀਤੀ।

ਸੰਬੰਧਿਤ ਖ਼ਬਰਾਂ

ਟਰੂਡੋ ਨੇ ਕ੍ਰਿਸਟੀਆ ਫਰੀਲੈਂਡ ਨੂੰ ਇੱਕ ਵਾਰੀ ਫਿਰ ਡਿਪਟੀ ਪ੍ਰਧਾਨ ਮੰਤਰੀ ਤੇ ਵਿੱਤ ਮੰਤਰੀ ਵਜੋਂ ਕੰਮਕਾਜ ਜਾਰੀ ਰੱਖਣ ਦੀ ਪੇਸ਼ਕਸ਼ ਕੀਤੀ ਸੀ ਜਿਸ ਨੂੰ ਉਨ੍ਹਾਂ ਸਵੀਕਾਰ ਕਰ ਲਿਆ ਹੈ। ਪ੍ਰਧਾਨ ਮੰਤਰੀ ਨੇ ਆਖਿਆ ਕਿ ਆਉਣ ਵਾਲੇ ਦਿਨਾਂ ਵਿੱਚ ਉਹ ਆਪਣੇ ਬਾਕੀ ਮੰਤਰੀਆਂ ਦੇ ਰੋਸਟਰ ਨੂੰ ਸਾਹਮਣੇ ਲਿਆਉਣਗੇ। ਉਨ੍ਹਾਂ ਇਹ ਵੀ ਆਖਿਆ ਕਿ ਚੋਣਾਂ ਤੋਂ ਬਾਅਦ ਵੀ ਉਹ ਪਾਰਲੀਆਮੈਂਟ ਵਿੱਚ ਲਿੰਗਕ ਸੰਤੁਲਨ ਜਾਰੀ ਰੱਖਣਗੇ।

ਉਨ੍ਹਾਂ ਆਖਿਆ ਕਿ ਵਿਦੇਸ਼ ਦਾ ਦੌਰਾ ਕਰਨ ਦੇ ਚਾਹਵਾਨ ਪੂਰੀ ਤਰ੍ਹਾਂ ਵੈਕਸੀਨੇਟਿਡ ਕੈਨੇਡੀਅਨਜ਼ ਨੂੰ ਇੰਟਰਨੈਸ਼ਨਲ ਵੈਕਸੀਨ ਪਾਸਪੋਰਟ ਮੁਹੱਈਆ ਕਰਵਾਇਆ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਆਖਿਆ ਕਿ ਹੈਲਥ ਕੇਅਰ ਵਰਕਰਜ਼ ਨੂੰ ਤੰਗ ਪਰੇਸ਼ਾਨ ਕਰਨ ਵਾਲਿਆਂ ਉੱਤੇ ਮੁਜਰਮਾਨਾਂ ਪਾਬੰਦੀਆਂ ਲਾਏ ਜਾਣ ਬਾਰੇ ਵੀ ਵਿਚਾਰ ਕੀਤਾ ਜਾ ਰਿਹਾ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!