|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਟਰੰਪ ਨੇ ਇਸ ਤਰ੍ਹਾਂ ਦਿਤੀ ਟਰੂਡੋ ਨੂੰ ਜਿੱਤ ਦੀ ਵਧਾਈ

ਓਂਟਾਰੀਓ ਡੈਸਕ (Vikram Sehajpal) : ਕੈਨੇਡਾ ਵਿੱਚ 21 ਅਕਤੂਬਰ ਨੂੰ ਸੰਸਦੀ ਚੋਣਾਂ ਹੋਈਆਂ। ਇਨ੍ਹਾਂ ਚੋਣਾਂ ਵਿੱਚ ਲਿਬਰਲ ਪਾਰਟੀ ਅਤੇ ਕੰਜ਼ਰਵੇਟਿਵ ਪਾਰਟੀ ਵਿਚਾਲੇ ਜ਼ਬਰਦਸਤ ਮੁਕਾਬਲੇ ਤੋਂ ਬਾਅਦ ਜਸਟਿਨ ਟਰੂਡੋ ਦੇ ਮੁੜ ਤੋਂ ਸੱਤਾ ਉੱਤੇ ਕਾਬਜ਼ ਹੋਣ ਦੀ ਸੰਭਾਵਨਾ ਹੈ। ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਟਵੀਟ ਕਰਕੇ ਜਸਟਿਨ ਟਰੂਡੋ ਨੂੰ ਜਿੱਤ ਦੀ ਵਧਾਈ ਦਿੱਤੀ ਹੈ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਓਂਟਾਰੀਓ ਡੈਸਕ (Vikram Sehajpal) : ਕੈਨੇਡਾ ਵਿੱਚ 21 ਅਕਤੂਬਰ ਨੂੰ ਸੰਸਦੀ ਚੋਣਾਂ ਹੋਈਆਂ। ਇਨ੍ਹਾਂ ਚੋਣਾਂ ਵਿੱਚ ਲਿਬਰਲ ਪਾਰਟੀ ਅਤੇ ਕੰਜ਼ਰਵੇਟਿਵ ਪਾਰਟੀ ਵਿਚਾਲੇ ਜ਼ਬਰਦਸਤ ਮੁਕਾਬਲੇ ਤੋਂ ਬਾਅਦ ਜਸਟਿਨ ਟਰੂਡੋ ਦੇ ਮੁੜ ਤੋਂ ਸੱਤਾ ਉੱਤੇ ਕਾਬਜ਼ ਹੋਣ ਦੀ ਸੰਭਾਵਨਾ ਹੈ। ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਟਵੀਟ ਕਰਕੇ ਜਸਟਿਨ ਟਰੂਡੋ ਨੂੰ ਜਿੱਤ ਦੀ ਵਧਾਈ ਦਿੱਤੀ ਹੈ। ਟਰੰਪ ਦੇ ਟਵੀਟ ਕਰਦਿਆਂ ਲਿਖਿਆ, "ਜਸਟਿਨ ਟਰੂਡੋ ਨੂੰ ਸ਼ਾਨਦਾਰ ਅਤੇ ਮਿਹਨਤ ਨਾਲ ਮਿਲੀ ਜਿੱਤ ਉੱਤੇ ਵਧਾਈ।

ਸੰਬੰਧਿਤ ਖ਼ਬਰਾਂ

0

ਕੈਨੇਡਾ ਦੇ ਲੋਕਾਂ ਨੇ ਇਨ੍ਹਾਂ ਚੋਣਾਂ ਵਿੱਚ ਵਧੀਆ ਭੂਮਿਕਾ ਨਿਭਾਈ ਹੈ। ਮੈਂ ਸਾਡੇ ਦੋਹਾਂ ਦੇਸ਼ਾਂ ਦੀ ਬਿਹਤਰੀ ਲਈ ਤੁਹਾਡੇ ਨਾਲ ਕੰਮ ਕਰਨ ਲਈ ਉਤਸ਼ਾਹਿਤ ਹਾਂ।"ਦੱਸ ਦਈਏ ਕਿ ਟਰੂਡੋ ਨੂੰ ਲਿਬਰਲ ਪਾਰਟੀ ਦਾ ਬਹੁਮਤ ਨਹੀਂ ਮਿਲਿਆ ਹੈ, ਪਾਰਟੀ ਨੇ ਕਈ ਸੀਟਾਂ ਗਵਾਈਆਂ ਹਨ ਪਰ ਅਜੇ ਸਰਕਾਰ ਵਿੱਚ ਬਣੇ ਰਹਿਣ ਲਈ ਉਨ੍ਹਾਂ ਕੋਲ ਮੌਕਾ ਹੈ।ਕੈਨੇਡਾ ਵਿਚ ਲਗਭਗ 10 ਸਾਲਾਂ ਦੇ ਕੰਜ਼ਰਵੇਟਿਵ ਪਾਰਟੀ ਦੇ ਰਾਜ ਤੋਂ ਬਾਅਦ ਟਰੂਡੋ ਨੇ 2015 ਵਿਚ ਲਿਬਰਲ ਪਾਰਟੀ ਦੀ ਸਰਕਾਰ ਬਣਾਈ ਸੀ ਪਰ ਕੁਝ ਸਮੇਂ ਤੋਂ ਟਰੂਡੋ ਨੂੰ ਘੁਟਾਲਿਆਂ ਅਤੇ ਵਿਵਾਦਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!