|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਟਰੰਪ ਦਾ ਸਮਝੌਤਾ, ਬਹਿਰੀਨ-ਇਜ਼ਰਾਈਲ ਦੇ ਵਿਚਾਲੇ ਆਮ ਰਹਿਣਗੇ ਕੂਟਨੀਤਕ ਸੰਬੰਧ

ਵਾਸ਼ਿੰਗਟਨ (NRI MEDIA) : ਅਮਰੀਕੀ ਰਾਸ਼ਟਰਤੀ ਟਰੰਪ ਨੇ ਪੱਛਮੀ ਏਸ਼ੀਆ ਵਿੱਚ ਬਹਿਰੀਨ ਨਾਲ ਇੱਕ ਸ਼ਾਂਤੀ ਸਮਝੌਤਾ ਕੀਤਾ ਹੈ ਤੇ ਐਲਾਨ ਕੀਤਾ ਹੈ ਕਿ ਇਸ ਤੋਂ ਇਜ਼ਰਾਈਲ ਦੇ ਨਾਲ ਕੂਟਨੀਤਕ ਸੰਬੰਧਾਂ ਨੂੰ ਆਮ ਬਣਾਉਣ ਵਿੱਚ ਮਦਦ ਮਿਲ ਸਕੇਗੀ। ਟਰੰਪ ਨੇ ਇਹ ਐਲਾਨ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਅਤੇ ਬਹਿਰੀਨ ਦੇ ਰਾਜਾ ਹਮਦ ਬਿਨ ਈਸਾ ਅਲ ਖ਼ਲੀਫ਼ਾ ਵਿਚਕਾਰ ਇੱਕ ਫ਼ੋ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵਾਸ਼ਿੰਗਟਨ (NRI MEDIA) : ਅਮਰੀਕੀ ਰਾਸ਼ਟਰਤੀ ਟਰੰਪ ਨੇ ਪੱਛਮੀ ਏਸ਼ੀਆ ਵਿੱਚ ਬਹਿਰੀਨ ਨਾਲ ਇੱਕ ਸ਼ਾਂਤੀ ਸਮਝੌਤਾ ਕੀਤਾ ਹੈ ਤੇ ਐਲਾਨ ਕੀਤਾ ਹੈ ਕਿ ਇਸ ਤੋਂ ਇਜ਼ਰਾਈਲ ਦੇ ਨਾਲ ਕੂਟਨੀਤਕ ਸੰਬੰਧਾਂ ਨੂੰ ਆਮ ਬਣਾਉਣ ਵਿੱਚ ਮਦਦ ਮਿਲ ਸਕੇਗੀ। ਟਰੰਪ ਨੇ ਇਹ ਐਲਾਨ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਅਤੇ ਬਹਿਰੀਨ ਦੇ ਰਾਜਾ ਹਮਦ ਬਿਨ ਈਸਾ ਅਲ ਖ਼ਲੀਫ਼ਾ ਵਿਚਕਾਰ ਇੱਕ ਫ਼ੋਨ ਉੱਤੇ ਹੋਈ ਗੱਲਬਾਤ ਤੋਂ ਬਾਅਦ ਕੀਤਾ।ਲਗਭਗ ਇੱਕ ਮਹੀਨਾ ਪਹਿਲਾਂ ਟਰੰਪ ਨੇ ਸੰਯੁਕਤ ਅਰਬ ਅਮੀਰਾਤ (ਯੂਏਈ) ਅਤੇ ਇਜ਼ਰਾਈਲ ਦੇ ਵਿਚਕਾਰ ਵਿਚੋਲਗੀ ਕੀਤੀ ਸੀ।

ਸੰਬੰਧਿਤ ਖ਼ਬਰਾਂ

ਯੂਏਈ ਤੇ ਇਜ਼ਰਾਈਲ ਦੇ ਨੇਤਾਵਾਂ ਦਰਮਿਆਨ ਅਗਲੇ ਹਫ਼ਤੇ ਵਾਈਟ ਹਾਊਸ ਵਿੱਚ ਇੱਕ ਸਮਝੌਤੇ 'ਤੇ ਦਸਤਖਤ ਕੀਤੇ ਜਾਣੇ ਹਨ। ਟਰੰਪ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਸ਼ਾਂਤੀ ਤੇ ਸਹਿਯੋਗ ਦੀ ਭਾਵਨਾ ਤੋਂ ਪ੍ਰੇਰਿਤ ਨੇਤਨਯਾਹੂ ਅਤੇ ਅਲ ਖ਼ਲੀਫ਼ਾ ਨੇ ਸਹਿਮਤੀ ਦਿੱਤੀ ਹੈ ਕਿ ਬਹਿਰੀਨ ਇਜ਼ਰਾਈਲ ਨਾਲ ਆਪਣੇ ਕੂਟਨੀਤਕ ਸੰਬੰਧਾਂ ਨੂੰ ਪੂਰੀ ਤਰ੍ਹਾਂ ਸਧਾਰਣ ਕਰੇਗਾ।

ਦੋਵਾਂ ਦੇਸ਼ਾਂ ਦਰਮਿਆਨ ਕੂਟਨੀਤਕ ਸੰਬੰਧ ਸਥਾਪਿਤ ਕੀਤੇ ਜਾਣਗੇ, ਸਿੱਧੀਆਂ ਉਡਾਣਾਂ ਸ਼ੁਰੂ ਹੋ ਜਾਣਗੀਆਂ ਅਤੇ ਸਿਹਤ, ਕਾਰੋਬਾਰ, ਤਕਨਾਲੋਜੀ, ਸਿੱਖਿਆ, ਸੁਰੱਖਿਆ ਅਤੇ ਖੇਤੀਬਾੜੀ ਸਮੇਤ ਵਿਆਪਕ ਖੇਤਰਾਂ ਵਿੱਚ ਸਹਿਯੋਗ ਲਈ ਪਹਿਲ ਕੀਤੀ ਜਾਵੇਗੀ।ਟਰੰਪ ਨੇ ਕਿਹਾ, "ਇਹ ਸੱਚਮੁੱਚ ਇੱਕ ਇਤਿਹਾਸਿਕ ਦਿਨ ਹੈ।" ਉਨ੍ਹਾਂ ਕਿਹਾ, “ਹੁਣ ਜਦੋਂ ਬਹੁਤ ਸਾਰੇ ਦੇਸ਼ ਇਜ਼ਰਾਈਲ ਨਾਲ ਸੰਬੰਧ ਸਧਾਰਣ ਕਰ ਰਹੇ ਹਨ, ਸਾਨੂੰ ਪੂਰਾ ਵਿਸ਼ਵਾਸ ਹੈ ਕਿ ਇਹ ਖੇਤਰ ਵਧੇਰੇ ਸਥਿਰ, ਸੁਰੱਖਿਅਤ ਤੇ ਖੁਸ਼ਹਾਲ ਹੋਵੇਗਾ”।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!