|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਈਰਾਨ ਦੀ ਫ਼ੌਜ ਨੂੰ ਅਤਿਵਾਦੀ ਐਲਾਨਣ ਦੀ ਤਿਆਰੀ 'ਚ ਟਰੰਪ

ਵਾਸ਼ਿੰਗਟਨ (ਵਿਕਰਮ ਸਹਿਜਪਾਲ) : ਅਮਰੀਕਾ ਲਗਾਤਾਰ ਈਰਾਨ ਨਾਲ ਪਰਮਾਣੂ ਸਮਝੌਤਾ ਤੋੜਨ ਪਿਛੋਂ ਉਸ 'ਤੇ ਸ਼ਿਕੰਜਾ ਕੱਸਦਾ ਜਾ ਰਿਹਾ ਹੈ। ਇਸ ਕੋਸ਼ਿਸ਼ ਵਿਚ ਅਮਰੀਕਾ ਹੁਣ ਈਰਾਨ ਦੇ ਵਿਸ਼ੇਸ਼ ਫ਼ੌਜੀ ਬਲ ਰਿਵੋਲੂਸ਼ਨਰੀ ਗਾਰਡਸ ਨੂੰ ਅਤਿਵਾਦੀ ਐਲਾਨਣ ਦੀ ਤਿਆਰੀ ਕਰ ਰਿਹਾ ਹੈ। ਇਸ ਖ਼ਬਰ 'ਤੇ ਈਰਾਨ ਦੇ ਸੀਨੀਅਰ ਐਮਪੀ ਹਸ਼ਮਤੋਲਾਹ ਨੇ ਟਵਿੱਟਰ 'ਤੇ ਲਿਖਿਆ ਕਿ ਜੇਕਰ ਅਮਰੀਕਾ ਅਜਿਹਾ ਕਰਦਾ ਹੈ ਤਾ

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵਾਸ਼ਿੰਗਟਨ (ਵਿਕਰਮ ਸਹਿਜਪਾਲ) : ਅਮਰੀਕਾ ਲਗਾਤਾਰ ਈਰਾਨ ਨਾਲ ਪਰਮਾਣੂ ਸਮਝੌਤਾ ਤੋੜਨ ਪਿਛੋਂ ਉਸ 'ਤੇ ਸ਼ਿਕੰਜਾ ਕੱਸਦਾ ਜਾ ਰਿਹਾ ਹੈ। ਇਸ ਕੋਸ਼ਿਸ਼ ਵਿਚ ਅਮਰੀਕਾ ਹੁਣ ਈਰਾਨ ਦੇ ਵਿਸ਼ੇਸ਼ ਫ਼ੌਜੀ ਬਲ ਰਿਵੋਲੂਸ਼ਨਰੀ ਗਾਰਡਸ ਨੂੰ ਅਤਿਵਾਦੀ ਐਲਾਨਣ ਦੀ ਤਿਆਰੀ ਕਰ ਰਿਹਾ ਹੈ। ਇਸ ਖ਼ਬਰ 'ਤੇ ਈਰਾਨ ਦੇ ਸੀਨੀਅਰ ਐਮਪੀ ਹਸ਼ਮਤੋਲਾਹ ਨੇ ਟਵਿੱਟਰ 'ਤੇ ਲਿਖਿਆ ਕਿ ਜੇਕਰ ਅਮਰੀਕਾ ਅਜਿਹਾ ਕਰਦਾ ਹੈ ਤਾਂ ਉਸ ਨੂੰ ਵੀ ਅਜਿਹਾ ਹੀ ਜਵਾਬ ਦਿਤਾ ਜਾਵੇਗਾ।

ਸੰਬੰਧਿਤ ਖ਼ਬਰਾਂ

ਈਰਾਨ ਵੀ ਅਮਰੀਕੀ ਫ਼ੌਜ ਨੂੰ ਕਾਲੀ ਸੂਚੀ ਵਿਚ ਪਾ ਦੇਵੇਗਾ। ਈਰਾਨ ਦੇ ਰਿਵੋਲੂਸ਼ਨਰੀ ਗਾਰਡਸ ਨੂੰ ਜੇਕਰ ਅਤਿਵਾਦੀ ਜਮਾਤ ਐਲਾਨਿਆ ਜਾਂਦਾ ਹੈ ਤਾਂ ਅਜਿਹਾ ਪਹਿਲੀ ਵਾਰ ਹੋਵੇਗਾ ਜਦੋਂ ਅਮਰੀਕਾ ਕਿਸੇ ਦੂਜੇ ਦੇਸ਼ ਦੀ ਫ਼ੌਜ 'ਤੇ ਇਸ ਤਰ੍ਹਾਂ ਦਾ ਰਸਮੀ ਲੇਬਲ ਲਗਾਏਗਾ। ਅਮਰੀਕਾ ਦੇ 'ਵਾਲ ਸਟਰੀਟ ਜਰਨਲ' ਅਖ਼ਬਾਰ ਨੇ ਅਣਪਛਾਤੇ ਅਧਿਕਾਰੀਆਂ ਦੇ ਹਵਾਲੇ ਨਾਲ ਸ਼ੁੱਕਰਵਾਰ ਨੂੰ ਕਿਹਾ ਕਿ ਟਰੰਪ ਪ੍ਰਸ਼ਾਸਨ ਇਸ ਫ਼ੈਸਲੇ ਦਾ ਐਲਾਨ ਸੋਮਵਾਰ ਨੂੰ ਕਰ ਸਕਦਾ ਹੈ। ਇਸ ਖ਼ਬਰ 'ਤੇ ਵਿਦੇਸ਼ ਮੰਤਰਾਲੇ ਅਤੇ ਵਾਈਟ ਹਾਊਸ ਵਲੋਂ ਅਜੇ ਕੋਈ ਬਿਆਨ ਨਹੀਂ ਆਇਆ ਹੈ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!