|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਟਰੰਪ ਬੋਲ ਰਹੇ ਨੇ ਝੂਠ, ਭਾਰਤ ਨੇ ਕਿਸੇ ਤੋਂ ਨਹੀਂ ਮੰਗਿਆ ਵਿਚੋਲਪੁਣਾ'

ਵੈੱਬ ਡੈਸਕ (ਵਿਕਰਮ ਸਹਿਜਪਾਲ) : ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨਾਲ ਹੋਈ ਮੁਲਾਕਾਤ ਤੋਂ ਬਾਅਦ ਅਮਰੀਕਾ ਨੇ ਕਸ਼ਮੀਰ ਮੁੱਦੇ 'ਤੇ ਵਿਚੋਲਗੀ ਦੀ ਪੇਸ਼ ਕੀਤੀ ਜਿਸ ਤੋਂ ਭਾਰਤ ਨੇ ਇਨਕਾਰ ਕਰ ਦਿੱਤਾ। ਦਰਅਸਲ, ਅਮਰੀਕਾ ਵੱਲੋਂ ਬਿਆਨ ਜਾਰੀ ਕੀਤਾ ਗਿਆ ਸੀ, ਜਿਸ 'ਚ ਇਹ ਕਿਹਾ ਕਿ ਭਾਰਤ ਤੇ ਪਾਕਿਸਤਾਨ ਵੱਲੋਂ ਵਿਚੋਲਗੀ ਲਈ ਬੇਨਤ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵੈੱਬ ਡੈਸਕ (ਵਿਕਰਮ ਸਹਿਜਪਾਲ) : ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨਾਲ ਹੋਈ ਮੁਲਾਕਾਤ ਤੋਂ ਬਾਅਦ ਅਮਰੀਕਾ ਨੇ ਕਸ਼ਮੀਰ ਮੁੱਦੇ 'ਤੇ ਵਿਚੋਲਗੀ ਦੀ ਪੇਸ਼ ਕੀਤੀ ਜਿਸ ਤੋਂ ਭਾਰਤ ਨੇ ਇਨਕਾਰ ਕਰ ਦਿੱਤਾ। ਦਰਅਸਲ, ਅਮਰੀਕਾ ਵੱਲੋਂ ਬਿਆਨ ਜਾਰੀ ਕੀਤਾ ਗਿਆ ਸੀ, ਜਿਸ 'ਚ ਇਹ ਕਿਹਾ ਕਿ ਭਾਰਤ ਤੇ ਪਾਕਿਸਤਾਨ ਵੱਲੋਂ ਵਿਚੋਲਗੀ ਲਈ ਬੇਨਤੀ ਕੀਤੀ ਗਈ ਸੀ। ਜਦਕਿ ਭਾਰਤ ਨੇ ਇਸ ਗੱਲ ਤੋਂ ਇਨਕਾਰ ਕੀਤਾ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਇੱਕ ਟਵੀਟ ’ਚ ਕਿਹਾ ਕਿ- ‘ਅਸੀਂ ਮੀਡੀਆ ’ਚ ਆਏ ਡੋਨਾਲਡ ਟਰੰਪ ਦੇ ਉਸ ਬਿਆਨ ਨੂੰ ਸੁਣਿਆ ਹੈ; ਜਿਸ ਵਿੱਚ ਉਨ੍ਹਾਂ ਕਿਹਾ ਹੈ ਕਿ ਜੇ ਭਾਰਤ ਤੇ ਪਾਕਿਸਤਾਨ ਵੱਲੋਂ ਅਜਿਹੀ ਬੇਨਤੀ ਕੀਤੀ ਜਾਂਦੀ ਹੈ, ਤਾਂ ਉਹ ਕਸ਼ਮੀਰ ਮੁੱਦੇ ’ਤੇ ਵਿਚੋਲਗੀ ਲਈ ਤਿਆਰ ਹਨ।

ਸੰਬੰਧਿਤ ਖ਼ਬਰਾਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਡੋਨਾਲਡ ਟਰੰਪ ਅਜਿਹੀ ਕੋਈ ਬੇਨਤੀ ਨਹੀਂ ਕੀਤੀ ਗਈ। ਇੱਕ ਹੋਰ ਟਵੀਟ ’ਚ ਉਨ੍ਹਾਂ ਕਿਹਾ ਕਿ ਭਾਰਤ ਆਪਣੇ ਉਸ ਵਿਚਾਰ ਉੱਤੇ ਦ੍ਰਿੜ੍ਹ ਹੈ ਕਿ ਸਾਰੇ ਵਿਵਾਦਗ੍ਰਸਤ ਮੁੱਦਿਆਂ ਨੂੰ ਲੈ ਕੇ ਪਾਕਿਸਤਾਨ ਨਾਲ ਸਿਰਫ਼ ਦੁਵੱਲੇ ਪੱਧਰ ਉੱਤੇ ਹੀ ਗੱਲਬਾਤ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਪਾਕਿਸਤਾਨ ਨਾਲ ਕਿਸੇ ਤਰ੍ਹਾਂ ਦੀ ਕੋਈ ਗੱਲਬਾਤ ਹੋਣ ਦੀ ਪਹਿਲੀ ਸ਼ਰਤ ਇਹ ਹੈ ਕਿ ਸਰਹੱਦ ਪਾਰ ਤੋਂ ਅੱਤਵਾਦ ਖ਼ਤਮ ਹੋਵੇ। ਦੱਸਣਯੋਗ ਹੈ ਕਿ ਸੋਮਵਾਰ ਨੂੰ ਡੋਨਲਡ ਟਰੰਪ ਨੇ ਵ੍ਹਾਈਟ ਹਾਊਸ ਵਿੱਚ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨਾਲ ਪਹਿਲੀ ਵਾਰ ਮੁਲਾਕਾਤ ਕੀਤੀ, ਜਿੱਥੇ ਦੋਵੇਂ ਆਗੂਆਂ ਨੇ ਕਈ ਮੁੱਦਿਆਂ ਉੱਤੇ ਚਰਚਾ ਕੀਤੀ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!