|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਟਰੰਪ ਨੇ ਭਾਰਤ ਨੂੰ ਆਪਣੀ ਕਰੰਸੀ ਮੋਨੀਟਰਿੰਗ ਲਿਸਟ ਤੋਂ ਬਾਹਰ ਕੱਢਿਆ

ਵਾਸ਼ਿੰਗਟਨ ਡੈਸਕ (ਵਿਕਰਮ ਸਹਿਜਪਾਲ) : ਸਰਕਾਰ ਦੇ ਕੁੱਝ ਕਦਮਾਂ ਦੀ ਵਜ੍ਹਾ ਨਾਲ ਟਰੰਪ ਪ੍ਰਸ਼ਾਸਨ ਨੇ ਭਾਰਤ ਨੂੰ ਆਪਣੀ ਕਰੰਸੀ ਮੋਨੀਟਰਿੰਗ ਲਿਸਟ ਤੋਂ ਬਾਹਰ ਕਰ ਦਿੱਤਾ ਹੈ। ਇਸ ਲਿਸਟ 'ਚ ਕਈ ਵੱਡੇ ਵਪਾਰਕ ਸਾਥੀ ਸ਼ਾਮਲ ਹੁੰਦੇ ਹਨ। ਇਸ ਤੋਂ ਇਲਾਵਾ ਸਵਿਟਜ਼ਰਲੈਂਡ ਨੂੰ ਵੀ ਇਸ ਲਿਸਟ ਤੋਂ ਹਟਾਇਆ ਗਿਆ ਹੈ। ਇਸ ਸੂਚੀ 'ਚ ਚੀਨ, ਜਾਪਾਨ, ਸਾਊਥ ਕੋਰੀਆ, ਜਰਮਨੀ, ਇਟਲੀ, ਆਇਰਲੈਂਡ, ਸਿੰ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵਾਸ਼ਿੰਗਟਨ ਡੈਸਕ (ਵਿਕਰਮ ਸਹਿਜਪਾਲ) : ਸਰਕਾਰ ਦੇ ਕੁੱਝ ਕਦਮਾਂ ਦੀ ਵਜ੍ਹਾ ਨਾਲ ਟਰੰਪ ਪ੍ਰਸ਼ਾਸਨ ਨੇ ਭਾਰਤ ਨੂੰ ਆਪਣੀ ਕਰੰਸੀ ਮੋਨੀਟਰਿੰਗ ਲਿਸਟ ਤੋਂ ਬਾਹਰ ਕਰ ਦਿੱਤਾ ਹੈ। ਇਸ ਲਿਸਟ 'ਚ ਕਈ ਵੱਡੇ ਵਪਾਰਕ ਸਾਥੀ ਸ਼ਾਮਲ ਹੁੰਦੇ ਹਨ। ਇਸ ਤੋਂ ਇਲਾਵਾ ਸਵਿਟਜ਼ਰਲੈਂਡ ਨੂੰ ਵੀ ਇਸ ਲਿਸਟ ਤੋਂ ਹਟਾਇਆ ਗਿਆ ਹੈ। ਇਸ ਸੂਚੀ 'ਚ ਚੀਨ, ਜਾਪਾਨ, ਸਾਊਥ ਕੋਰੀਆ, ਜਰਮਨੀ, ਇਟਲੀ, ਆਇਰਲੈਂਡ, ਸਿੰਗਾਪੁਰ, ਮਲੇਸ਼ੀਆ ਅਤੇ ਵੀਅਤਨਾਮ ਸ਼ਾਮਲ ਹਨ। ਅਮਰੀਕਾ ਦੇ ਵਿੱਤ ਮੰਤਰਾਲਾ ਨੇ ਕਿਹਾ ਹੈ ਕਿ ਭਾਰਤ ਸਰਕਾਰ ਦੇ ਕੁੱਝ ਕਦਮਾਂ ਨਾਲ ਕਰੰਸੀ ਨੀਤੀ ਨੂੰ ਲੈ ਕੇ ਉਸ ਦੇ ਸ਼ੱਕ ਦੂਰ ਹੋ ਗਏ ਹਨ।

ਸੰਬੰਧਿਤ ਖ਼ਬਰਾਂ

ਅਮਰੀਕਾ ਦੇ ਵਿੱਤ ਮੰਤਰਾਲਾ ਨੇ ਆਪਣੀ ਰਿਪੋਰਟ 'ਚ ਕਿਹਾ ਹੈ ਕਿ ਭਾਰਤ ਨੂੰ ਸੂਚੀ ਤੋਂ ਇਸ ਲਈ ਬਾਹਰ ਕੀਤਾ ਗਿਆ ਹੈ ਕਿਉਂਕਿ 3 ਕ੍ਰਾਈਟੀਰੀਆ 'ਚੋਂ ਇਹ ਸਿਰਫ ਇਕ 'ਚ ਹੀ ਉਲਟ ਹੈ। ਉਹ ਕ੍ਰਾਈਟੀਰੀਆ ਹੈ ਅਮਰੀਕਾ ਨਾਲ ਬਾਇਲੈਟਰਲ ਸਰਪਲੱਸ। 2017 'ਚ ਵਿਦੇਸ਼ੀ ਕਰੰਸੀ ਭੰਡਾਰ ਦੀ ਖਰੀਦ ਤੋਂ ਬਾਅਦ 2018 'ਚ ਸਰਕਾਰ ਨੇ ਲਗਾਤਾਰ ਰਿਜ਼ਰਵ ਵੇਚੇ। ਇਸ ਨਾਲ ਵਿਦੇਸ਼ੀ ਕਰੰਸੀ ਭੰਡਾਰ ਦੀ ਕੁਲ ਵਿਕਰੀ ਜੀ. ਡੀ. ਪੀ. ਦੀ 1.7 ਫੀਸਦੀ 'ਤੇ ਪਹੁੰਚ ਗਈ। ਇਸ 'ਚ ਕਿਹਾ ਗਿਆ ਹੈ ਕਿ ਭਾਰਤ ਕੋਲ ਆਈ. ਐੱਮ. ਐੱਫ. ਮੈਟ੍ਰਿਕ ਦੇ ਹਿਸਾਬ ਨਾਲ ਸਮਰੱਥ ਵਿਦੇਸ਼ੀ ਕਰੰਸੀ ਭੰਡਾਰ ਹੈ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!