|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਟਰੰਪ ਖਿਲਾਫ਼ ਸੈਨੇਟ ’ਚ ਮਹਾਦੋਸ਼ ਦੀ ਕਾਰਵਾਈ ਦਾ ਰਿਪਬਲਿਕਨ ਸੈਨੇਟਰਾਂ ਵਲੋਂ ਵਿਰੋਧ

ਵਾਸ਼ਿੰਗਟਨ (ਦੇਵ ਇੰਦਰਜੀਤ)- ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਖ਼ਿਲਾਫ਼ ਮਹਾਦੋਸ਼ ਦੀ ਕਾਰਵਾਈ ਸੈਨੇਟ ’ਚ ਚਲਾਉਣ ਲਈ ਜਦੋਂ ਸਦਨ ਦੇ ਮੈਂਬਰ ਤਿਆਰ ਹੋ ਰਹੇ ਹਨ ਤਾਂ ਵੱਡੀ ਗਿਣਤੀ ਰਿਪਬਲਿਕਨ ਸੈਨੇਟਰਾਂ ਨੇ ਇਸ ਦਾ ਵਿਰੋਧ ਕੀਤਾ ਹੈ। ਇਸ ਤੋਂ ਜਾਪਦਾ ਹੈ ਕਿ ਅਮਰੀਕੀ ਕੈਪੀਟਲ (ਸੰਸਦ ਭਵਨ) ’ਤੇ ਟਰੰਪ ਹਮਾਇਤੀਆਂ ਵੱਲੋਂ ਕੀਤੇ ਗਏ ਹਮਲੇ ਦੇ ਮਾਮਲੇ ’ਚ ਸਾਬਕਾ ਰਾਸ਼ਟਰਪਤੀ ਨੂ

NRI Post Desk · 2129 ਦਿਨ ਪਹਿਲਾਂ · ਅੱਪਡੇਟ 2129 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਟਰੰਪ ਖਿਲਾਫ਼ ਸੈਨੇਟ ’ਚ ਮਹਾਦੋਸ਼ ਦੀ ਕਾਰਵਾਈ ਦਾ ਰਿਪਬਲਿਕਨ ਸੈਨੇਟਰਾਂ ਵਲੋਂ ਵਿਰੋਧ
📷 NRI Post Desk

ਵਾਸ਼ਿੰਗਟਨ (ਦੇਵ ਇੰਦਰਜੀਤ)- ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਖ਼ਿਲਾਫ਼ ਮਹਾਦੋਸ਼ ਦੀ ਕਾਰਵਾਈ ਸੈਨੇਟ ’ਚ ਚਲਾਉਣ ਲਈ ਜਦੋਂ ਸਦਨ ਦੇ ਮੈਂਬਰ ਤਿਆਰ ਹੋ ਰਹੇ ਹਨ ਤਾਂ ਵੱਡੀ ਗਿਣਤੀ ਰਿਪਬਲਿਕਨ ਸੈਨੇਟਰਾਂ ਨੇ ਇਸ ਦਾ ਵਿਰੋਧ ਕੀਤਾ ਹੈ। ਇਸ ਤੋਂ ਜਾਪਦਾ ਹੈ ਕਿ ਅਮਰੀਕੀ ਕੈਪੀਟਲ (ਸੰਸਦ ਭਵਨ) ’ਤੇ ਟਰੰਪ ਹਮਾਇਤੀਆਂ ਵੱਲੋਂ ਕੀਤੇ ਗਏ ਹਮਲੇ ਦੇ ਮਾਮਲੇ ’ਚ ਸਾਬਕਾ ਰਾਸ਼ਟਰਪਤੀ ਨੂੰ ਸਜ਼ਾ ਸੁਣਾਏ ਜਾਣ ਦੇ ਘੱਟ ਹੀ ਆਸਾਰ ਦਿਖਾਈ ਦੇ ਰਹੇ ਹਨ। ਸੈਨੇਟ ’ਚ ਮਹਾਦੋਸ਼ ਬਾਰੇ ਬਹਿਸ ਦੀ ਕਾਰਵਾਈ 8 ਫਰਵਰੀ ਤੋਂ ਸ਼ੁਰੂ ਹੋਵੇਗੀ।

ਸੰਬੰਧਿਤ ਖ਼ਬਰਾਂ

ਡੈਮੋਕਰੈਟ ਮੈਂਬਰਾਂ ਦਾ ਮੰਨਣਾ ਹੈ ਕਿ ਟਰੰਪ ਨੂੰ ਸਜ਼ਾ ਦੇ ਨਾਲ ਨਾਲ ਰਾਸ਼ਟਰਪਤੀ ਅਹੁਦਾ ਮੁੜ ਸੰਭਾਲਣ ’ਤੇ ਰੋਕ ਸਬੰਧੀ ਵੱਖਰੀ ਵੋਟਿੰਗ ਹੋਣੀ ਚਾਹੀਦੀ ਹੈ। ਹੁਣ ਜਦੋਂ ਟਰੰਪ ਦਾ ਕਾਰਜਕਾਲ ਖ਼ਤਮ ਹੋ ਗਿਆ ਹੈ ਤਾਂ ਉਸ ਵੱਲੋਂ ਦਿੱਤੇ ਗਏ ਭੜਕਾਊ ਬਿਆਨ ਨੂੰ ਰਿਪਬਲਿਕਨ ਸੈਨੇਟਰ ਅਣਗੌਲਿਆ ਕਰਨ ਦੇ ਰੌਂਅ ’ਚ ਹਨ। ਉਹ ਟਰੰਪ ਦੇ ਬਚਾਅ ’ਤੇ ਆ ਗਏ ਹਨ ਜਿਵੇਂ ਪਹਿਲੀ ਵਾਰ ਮਹਾਦੋਸ਼ ਲੱਗਣ ’ਤੇ ਰਿਪਬਲਿਕਨ ਸੈਨੇਟਰਾਂ ਨੇ ਕੀਤਾ ਸੀ। ਸੈਨੇਟਰ ਮਾਰਕੋ ਰੂਬੀਓ ਨੇ ਕਿਹਾ ਕਿ ਉਹ ਇਸ ਮਹਾਦੋਸ਼ ਦੀ ਕਾਰਵਾਈ ਨੂੰ ਖ਼ਤਮ ਕਰਨ ਲਈ ਵੋਟ ਪਾਉਣਗੇ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!