|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਟਰੰਪ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਨੂੰ ਕੋਰੋਨਾ ਹੋਣ ਦੀ ਪੁਸ਼ਟੀ

ਵਾਸ਼ਿੰਗਟਨ (ਐਨ.ਆਰ.ਆਈ. ਮੀਡਿਆ) : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਰੌਬਰਟ ਓ ਬ੍ਰਾਇਨ ਦੇ ਕੋਰੋਨਾ ਵਾਇਰਸ ਸਕਾਰਾਤਮਕ ਹੋਣ ਦੀ ਪੁਸ਼ਟੀ ਹੋਈ ਹੈ। ਅਮਰੀਕਾ ਵਿੱਚ 40 ਲੱਖ ਤੋਂ ਜ਼ਿਆਦਾ ਵਿਅਕਤੀ ਕੋਰੋਨਾ ਮਰੀਜ਼ ਹਨ ਅਤੇ ਓ ਬ੍ਰਾਇਨ ਹੁਣ ਤੱਕ ਦੇਸ਼ ਵਿੱਚ ਕੋਰੋਨਾ ਤੋਂ ਪੀੜਤ ਹੋਣ ਵਾਲੇ ਸਭ ਤੋਂ ਉੱਚ ਦਰਜੇ ਦੇ ਅਧਿਕਾਰੀ ਹਨ। ਵ੍ਹਾਈਟ ਹਾਊਸ ਨੇ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵਾਸ਼ਿੰਗਟਨ (ਐਨ.ਆਰ.ਆਈ. ਮੀਡਿਆ) : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਰੌਬਰਟ ਓ ਬ੍ਰਾਇਨ ਦੇ ਕੋਰੋਨਾ ਵਾਇਰਸ ਸਕਾਰਾਤਮਕ ਹੋਣ ਦੀ ਪੁਸ਼ਟੀ ਹੋਈ ਹੈ। ਅਮਰੀਕਾ ਵਿੱਚ 40 ਲੱਖ ਤੋਂ ਜ਼ਿਆਦਾ ਵਿਅਕਤੀ ਕੋਰੋਨਾ ਮਰੀਜ਼ ਹਨ ਅਤੇ ਓ ਬ੍ਰਾਇਨ ਹੁਣ ਤੱਕ ਦੇਸ਼ ਵਿੱਚ ਕੋਰੋਨਾ ਤੋਂ ਪੀੜਤ ਹੋਣ ਵਾਲੇ ਸਭ ਤੋਂ ਉੱਚ ਦਰਜੇ ਦੇ ਅਧਿਕਾਰੀ ਹਨ। ਵ੍ਹਾਈਟ ਹਾਊਸ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਓ ਬ੍ਰਾਇਨ ਵਿੱਚ ਕੋਰੋਨਾ ਦੇ ਹਲਕੇ ਲੱਛਣ ਹਨ ਅਤੇ ਉਹ ਇੱਕ ਸੁਰੱਖਿਅਤ ਜਗ੍ਹਾ 'ਤੇ ਆਈਸੋਲੇਸ਼ਨ ਵਿੱਚ ਰਹਿ ਕੇ ਕੰਮ ਕਰ ਰਹੇ ਹਨ ਅਤੇ ਰਾਸ਼ਟਰੀ ਸੁਰੱਖਿਆ ਪ੍ਰੀਸ਼ਦ ਦਾ ਕੰਮ ਨਿਰਵਿਘਨ ਜਾਰੀ ਹੈ।

ਸੰਬੰਧਿਤ ਖ਼ਬਰਾਂ

ਓ ਬ੍ਰਾਇਨ ਦੇ ਕੋਰੋਨਾ ਪੀੜਤ ਹੋਣ ਦੀ ਖ਼ਬਰ ਸਭ ਤੋਂ ਪਹਿਲਾਂ ਬਲੂਮਬਰਗ ਨਿਊਜ਼ ਵੱਲੋਂ ਪ੍ਰਕਾਸ਼ਤ ਕੀਤੀ ਗਈ ਸੀ, ਜਿਸ ਵਿੱਚ ਦੱਸਿਆ ਗਿਆ ਸੀ ਕਿ ਰਾਸ਼ਟਰੀ ਸੁਰੱਖਿਆ ਸਲਾਹਕਾਰ ਇੱਕ ਪਰਿਵਾਰਕ ਸਮਾਗਮ ਵਿੱਚ ਸ਼ਿਰਕਤ ਕਰਨ ਮਗਰੋਂ ਕੋਰੋਨਾ ਨਾਲ ਸੰਕਰਮਿਤ ਹੋਏ ਹਨ।ਦੱਸਣਯੋਗ ਹੈ ਕਿ ਵ੍ਹਾਈਟ ਹਾਊਸ ਦੇ ਉੱਚ ਅਧਿਕਾਰੀ ਅਤੇ ਹੋਰ ਜਿਹੜੇ ਵੀ ਵਿਅਕਤੀ ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਦੇ ਨਜ਼ਦੀਕੀ ਸੰਪਰਕ ਵਿੱਚ ਆਉਂਦੇ ਹਨ, ਉਨ੍ਹਾਂ ਦੀ ਰੋਜ਼ਾਨਾ ਕੋਰੋਨਾ ਜਾਂਚ ਕੀਤੀ ਜਾਂਦੀ ਹੈ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!