|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਟਰੰਪ ਦਾ ਤਿੱਖਾ ਬਿਆਨ: ਰੂਸ ਨਾਲ ਵਪਾਰ ਕਰਣ ਵਾਲਾ ਹਰ ਦੇਸ਼ ਭੁਗਤੇਗਾ ਸਖ਼ਤ ਸਜ਼ਾ!

ਵਾਸ਼ਿੰਗਟਨ (ਪਾਇਲ): ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਚੇਤਾਵਨੀ ਦਿੱਤੀ ਹੈ ਕਿ ਰੂਸ ਨਾਲ ਵਪਾਰ ਜਾਂ ਕਾਰੋਬਾਰ ਕਰਨ ਵਾਲੇ ਕਿਸੇ ਵੀ ਮੁਲਕ ਨੂੰ ‘ਬਹੁਤ ਸਖ਼ਤ ਪਾਬੰਦੀਆਂ’ ਦਾ ਸਾਹਮਣਾ ਕਰਨਾ ਪਏਗਾ। ਟਰੰਪ ਨੇ ਇਹ ਧਮਕੀ ਅਜਿਹੇ ਮੌਕੇ ਦਿੱਤੀ ਹੈ ਜਦੋਂ ਉਨ੍ਹਾਂ ਦੇ ਪ੍ਰਸ਼ਾਸਨ ਤੇ ਰਿਪਬਲਿਕਨ ਕਾਨੂੰਨਘਾੜੇ ਮਾਸਕੋ ਨੂੰ ਨਿਸ਼ਾਨਾ ਬਣਾਉਂਦਿਆਂ ਸਖ਼ਤ ਕਾਨੂੰਨ ਬਣਾਉਣ ਦੀ ਦਿਸ਼ਾ ਵੱਲ ਵੱਧ

NRI Post Desk · 377 ਦਿਨ ਪਹਿਲਾਂ · ਅੱਪਡੇਟ 377 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਟਰੰਪ ਦਾ ਤਿੱਖਾ ਬਿਆਨ: ਰੂਸ ਨਾਲ ਵਪਾਰ ਕਰਣ ਵਾਲਾ ਹਰ ਦੇਸ਼ ਭੁਗਤੇਗਾ ਸਖ਼ਤ ਸਜ਼ਾ!
📷 NRI Post Desk

ਵਾਸ਼ਿੰਗਟਨ (ਪਾਇਲ): ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਚੇਤਾਵਨੀ ਦਿੱਤੀ ਹੈ ਕਿ ਰੂਸ ਨਾਲ ਵਪਾਰ ਜਾਂ ਕਾਰੋਬਾਰ ਕਰਨ ਵਾਲੇ ਕਿਸੇ ਵੀ ਮੁਲਕ ਨੂੰ ‘ਬਹੁਤ ਸਖ਼ਤ ਪਾਬੰਦੀਆਂ’ ਦਾ ਸਾਹਮਣਾ ਕਰਨਾ ਪਏਗਾ। ਟਰੰਪ ਨੇ ਇਹ ਧਮਕੀ ਅਜਿਹੇ ਮੌਕੇ ਦਿੱਤੀ ਹੈ ਜਦੋਂ ਉਨ੍ਹਾਂ ਦੇ ਪ੍ਰਸ਼ਾਸਨ ਤੇ ਰਿਪਬਲਿਕਨ ਕਾਨੂੰਨਘਾੜੇ ਮਾਸਕੋ ਨੂੰ ਨਿਸ਼ਾਨਾ ਬਣਾਉਂਦਿਆਂ ਸਖ਼ਤ ਕਾਨੂੰਨ ਬਣਾਉਣ ਦੀ ਦਿਸ਼ਾ ਵੱਲ ਵੱਧ ਰਹੇ ਹਨ।

ਸੰਬੰਧਿਤ ਖ਼ਬਰਾਂ

ਦੱਸ ਦਇਏ ਕਿ ਕਾਂਗਰਸ ਲਈ ਰੂਸ ਅਤੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ’ਤੇ ਦਬਾਅ ਪਾਉਣ ਲਈ ਕਾਨੂੰਨ ਪਾਸ ਕਰਨ ਦਾ ਸਮਾਂ ਆ ਗਿਆ ਹੈ ਤਾਂ ਟਰੰਪ ਨੇ ਕਿਹਾ, ‘‘ਮੈਂ ਸੁਣਿਆ ਹੈ ਕਿ ਉਹ ਅਜਿਹਾ ਕਰ ਰਹੇ ਹਨ, ਅਤੇ ਇਹ ਮੇਰੇ ਲਈ ਠੀਕ ਹੈ।’’ ਅਮਰੀਕੀ ਸਦਰ ਨੇ ਕਿਹਾ, ‘‘ਉਹ ਕਾਨੂੰਨ ਪਾਸ ਕਰ ਰਹੇ ਹਨ… ਰਿਪਬਲਿਕਨ ਕਾਨੂੰਨ ਬਣਾ ਰਹੇ ਹਨ… ਰੂਸ ਨਾਲ ਵਪਾਰ ਕਰਨ ਵਾਲੇ ਕਿਸੇ ਵੀ ਦੇਸ਼ ’ਤੇ ਬਹੁਤ ਸਖ਼ਤ ਪਾਬੰਦੀਆਂ ਲਾਈਆਂ ਜਾਣਗੀਆਂ… ਉਹ ਇਸ ਵਿੱਚ ਇਰਾਨ ਨੂੰ ਸ਼ਾਮਲ ਕਰ ਸਕਦੇ ਹਨ… ਮੈਂ ਇਹ ਸੁਝਾਅ ਦਿੱਤਾ ਸੀ।’’

ਜਿਸ ਦੌਰਾਨ ਟਰੰਪ ਪ੍ਰਸ਼ਾਸਨ ਨੇ ਰੂਸੀ ਤੇਲ ਖਰੀਦਣ ਬਦਲੇ ਭਾਰਤ ’ਤੇ ਜੁਰਮਾਨੇ ਵਜੋਂ 25 ਫੀਸਦ ਵਾਧੂ ਟੈਕਸ ਲਗਾਇਆ ਸੀ। ਅਮਰੀਕਾ ਇਸ ਵੇਲੇ ਭਾਰਤ ਤੋਂ ਦਰਾਮਦ ਵਸਤਾਂ ’ਤੇ 50 ਫੀਸਦ ਟੈਰਿਫ ਵਸੂਲਦਾ ਹੈ। ਸੈਨੇਟਰ ਲਿੰਡਸੇ ਗ੍ਰਾਹਮ ਵੱਲੋਂ ਪੇਸ਼ ਕੀਤੇ ਗਏ ਬਿੱਲ ਵਿੱਚ ਰੂਸੀ ਤੇਲ ਦੀ ਸੈਕੰਡਰੀ ਖਰੀਦ ਅਤੇ ਮੁੜ ਵਿਕਰੀ ’ਤੇ 500 ਫੀਸਦ ਟੈਰਿਫ ਦੀ ਤਜਵੀਜ਼ ਰੱਖੀ ਗਈ ਹੈ। ਇਸ ਤਜਵੀਜ਼ ਨੂੰ ਸੈਨੇਟ ਦੀ ਵਿਦੇਸ਼ੀ ਮਾਮਲਿਆਂ ਬਾਰੇ ਕਮੇਟੀ ਦੀ ਤਰਕੀਬਨ ਸਰਬਸੰਮਤੀ ਨਾਲ ਹਮਾਇਤ ਪ੍ਰਾਪਤ ਹੈ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!