|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਰਾਜ ਸਭਾ ਦੇ ਮੁਅੱਤਲ 12 ਮੈਂਬਰ ਸੰਸਦ ਭਵਨ ਕੰਪਲੈਕਸ ’ਚ ਧਰਨੇ ’ਤੇ ਬੈਠੇ

ਨਿਊਜ਼ ਡੈਸਕ : ਰਾਜ ਸਭਾ 'ਚੋਂ ਸਰਦ ਰੁੱਤ ਇਜਲਾਸ ਦੇ ਬਾਕੀ ਸਮੇਂ ਲਈ 12 ਮੈਂਬਰਾਂ ਨੂੰ ਮੁਅੱਤਲ ਕਰਨ ਖ਼ਿਲਾਫ਼ ਅੱਜ ਵਿਰੋਧੀ ਧਿਰ ਦੇ ਮੈਂਬਰ ਸੰਸਦ ਭਵਨ 'ਚ ਧਰਨੇ ’ਤੇ ਬੈਠ ਗਏ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਹ ਮੁਅੱਤਲੀ ਵਾਪਸ ਲੈਣ ਤਕ ਵਿਰੋਧ ਪ੍ਰਦਰਸ਼ਨ ਜਾਰੀ ਰੱਖਣਗੇ। ਸੋਮਵਾਰ ਤੋਂ ਸ਼ੁਰੂ ਹੋਏ ਸੰਸਦ ਦੇ ਸਰਦ ਰੁੱਤ ਇਜਲਾਸ ਦੇ ਪਹਿਲੇ ਦਿਨ ਕਾਂਗਰਸ ਤੇ ਤ੍ਰਿਣਮੂਲ ਕਾਂਗ

NRI Post Desk · 1821 ਦਿਨ ਪਹਿਲਾਂ · ਅੱਪਡੇਟ 1821 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਰਾਜ ਸਭਾ ਦੇ ਮੁਅੱਤਲ 12 ਮੈਂਬਰ ਸੰਸਦ ਭਵਨ ਕੰਪਲੈਕਸ ’ਚ ਧਰਨੇ ’ਤੇ ਬੈਠੇ
📷 NRI Post Desk

ਨਿਊਜ਼ ਡੈਸਕ : ਰਾਜ ਸਭਾ 'ਚੋਂ ਸਰਦ ਰੁੱਤ ਇਜਲਾਸ ਦੇ ਬਾਕੀ ਸਮੇਂ ਲਈ 12 ਮੈਂਬਰਾਂ ਨੂੰ ਮੁਅੱਤਲ ਕਰਨ ਖ਼ਿਲਾਫ਼ ਅੱਜ ਵਿਰੋਧੀ ਧਿਰ ਦੇ ਮੈਂਬਰ ਸੰਸਦ ਭਵਨ 'ਚ ਧਰਨੇ ’ਤੇ ਬੈਠ ਗਏ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਹ ਮੁਅੱਤਲੀ ਵਾਪਸ ਲੈਣ ਤਕ ਵਿਰੋਧ ਪ੍ਰਦਰਸ਼ਨ ਜਾਰੀ ਰੱਖਣਗੇ। ਸੋਮਵਾਰ ਤੋਂ ਸ਼ੁਰੂ ਹੋਏ ਸੰਸਦ ਦੇ ਸਰਦ ਰੁੱਤ ਇਜਲਾਸ ਦੇ ਪਹਿਲੇ ਦਿਨ ਕਾਂਗਰਸ ਤੇ ਤ੍ਰਿਣਮੂਲ ਕਾਂਗਰਸ ਸਣੇ ਵਿਰੋਧੀ ਪਾਰਟੀਆਂ ਦੇ 12 ਮੈਂਬਰਾਂ ਨੂੰ ਬਾਕੀ ਰਹਿੰਦੇ ਸੈਸ਼ਨ ਲਈ ਰਾਜ ਸਭਾ ਤੋਂ ਮੁਅੱਤਲ ਕਰ ਦਿੱਤਾ ਗਿਆ।

ਸੰਬੰਧਿਤ ਖ਼ਬਰਾਂ

ਮੁਅੱਤਲ ਕੀਤੇ ਮੈਂਬਰਾਂ 'ਚ ਸੀਪੀਆਈ-ਐੱਮ ਦੇ ਇਲਾਮਾਰਮ ਕਰੀਮ, ਕਾਂਗਰਸ ਦੀ ਫੂਲੋਂ ਦੇਵੀ ਨੇਤਾਮ, ਛਾਇਆ ਵਰਮਾ, ਰਿਪੁਨ ਬੋਰਾ, ਰਾਜਮਨੀ ਪਟੇਲ, ਸਈਦ ਨਾਸਿਰ ਹੁਸੈਨ, ਅਖਿਲੇਸ਼ ਪ੍ਰਤਾਪ ਸਿੰਘ, ਤ੍ਰਿਣਮੂਲ ਦੀ ਡੋਲਾ ਸੇਨ, ਸ਼ਾਂਤਾ ਛੇਤਰੀ, ਸ਼ਿਵ ਸੈਨਾ ਦੀ ਪ੍ਰਿਅੰਕਾ ਚਤੁਰਵੇਦੀ, ਅਨਿਲ ਦੇਸਾਈ ਤੇ ਭਾਰਤੀ ਕਮਿਊਨਿਸਟ ਪਾਰਟੀ ਦੇ ਵਿਨੈ ਵਿਸ਼ਵਾਮ ਸ਼ਾਮਲ ਹਨ। ਇਹ ਸੰਸਦ ਮੈਂਬਰ ਬੁੱਧਵਾਰ ਨੂੰ ਸੰਸਦ ਕੰਪਲੈਕਸ 'ਚ ਮਹਾਤਮਾ ਗਾਂਧੀ ਦੀ ਮੂਰਤੀ ਦੇ ਸਾਹਮਣੇ ਧਰਨੇ 'ਤੇ ਬੈਠ ਗਏ। ਉਨ੍ਹਾਂ ਕਿਹਾ ਕਿ ਜਦੋਂ ਤਕ ਮੁਅੱਤਲੀ ਵਾਪਸ ਨਹੀਂ ਲਈ ਜਾਂਦੀ ਧਰਨਾ ਜਾਰੀ ਰਹੇਗਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!