|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਹੈਰੋਇਨ ਤਸਕਰੀ ਦੇ ਇਕ ਰੈਕੇਟ ਨਾਲ ਜੁੜੇ 2 ਕਥਿਤ ਨਸ਼ਾ ਤਸਕਰ ਗ੍ਰਿਫਤਾਰ

ਲੁਧਿਆਣਾ : ਸਪੈਸ਼ਲ ਟਾਸਕ ਫੋਰਸ ਲੁਧਿਆਣਾ ਦੀ ਟੀਮ ਨੇ ਹੈਰੋਇਨ ਤਸਕਰੀ ਦੇ ਇਕ ਰੈਕੇਟ ਨਾਲ ਜੁੜੇ ਦੋ ਕਥਿਤ ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ। ਪੁਲਿਸ ਵੱਲੋਂ ਗਿ੍ਫ਼ਤਾਰ ਕੀਤੇ ਗਏ ਕਥਿਤ ਮੁਲਜ਼ਮਾਂ ਦੀ ਪਛਾਣ ਅਮਿਤ ਕੁਮਾਰ ਉਰਫ ਪੰਡਤ ਤੇ ਅਮਰਦੀਪ ਉਰਫ ਵਿੱਕੀ ਦੇ ਰੂਪ 'ਚ ਹੋਈ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਗਿ੍ਫ਼ਤਾਰ ਕੀਤੇ ਗਏ ਦੋਨੋਂ ਕਥਿਤ ਮੁਲਜ਼ਮ ਸਕੇ ਭਰਾ ਹਨ। ਇਨ੍ਹਾ

NRI Post Desk · 2261 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਲੁਧਿਆਣਾ : ਸਪੈਸ਼ਲ ਟਾਸਕ ਫੋਰਸ ਲੁਧਿਆਣਾ ਦੀ ਟੀਮ ਨੇ ਹੈਰੋਇਨ ਤਸਕਰੀ ਦੇ ਇਕ ਰੈਕੇਟ ਨਾਲ ਜੁੜੇ ਦੋ ਕਥਿਤ ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ। ਪੁਲਿਸ ਵੱਲੋਂ ਗਿ੍ਫ਼ਤਾਰ ਕੀਤੇ ਗਏ ਕਥਿਤ ਮੁਲਜ਼ਮਾਂ ਦੀ ਪਛਾਣ ਅਮਿਤ ਕੁਮਾਰ ਉਰਫ ਪੰਡਤ ਤੇ ਅਮਰਦੀਪ ਉਰਫ ਵਿੱਕੀ ਦੇ ਰੂਪ 'ਚ ਹੋਈ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਗਿ੍ਫ਼ਤਾਰ ਕੀਤੇ ਗਏ ਦੋਨੋਂ ਕਥਿਤ ਮੁਲਜ਼ਮ ਸਕੇ ਭਰਾ ਹਨ। ਇਨ੍ਹਾਂ ਦੋਨਾਂ ਦੇ ਕਬਜ਼ੇ 'ਚੋਂ ਐੱਸਟੀਐੱਫ ਦੀ ਟੀਮ ਨੇ ਦੋ ਸੌ ਪੰਜ ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ਐੱਸਟੀਐੱਫ ਲੁਧਿਆਣਾ ਦੇ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਹਾਇਕ ਥਾਣੇਦਾਰ ਰਾਮਪਾਲ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਇਹ ਕਾਮਯਾਬੀ ਗੁਪਤ ਸੂਚਨਾ ਦੇ ਆਧਾਰ 'ਤੇ ਹਾਸਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਇਤਲਾਹ ਮਿਲੀ ਸੀ ਕਿ ਦੋ ਨਸ਼ਾ ਤਸਕਰ ਇਲਾਕੇ ਵਿਚ ਹੈਰੋਇਨ ਸਪਲਾਈ ਕਰਨ ਆ ਰਹੇ ਹਨ। ਉਕਤ ਜਾਣਕਾਰੀ ਦੇ ਆਧਾਰ 'ਤੇ ਪੁਲਿਸ ਪਾਰਟੀ ਨੇ ਸ਼ਿਵ ਮੰਦਰ ਕੋਲ ਕੁਲਦੀਪ ਨਗਰ ਇਲਾਕੇ ਵਿੱਚ ਨਾਕਾਬੰਦੀ ਕਰਦਿਆਂ ਐਕਟਿਵਾ ਸਵਾਰ ਦੋ ਸ਼ੱਕੀ ਨੌਜਵਾਨਾਂ ਨੂੰ ਰੋਕ ਕੇ ਪੁੱਛ ਪੜਤਾਲ ਸ਼ੁਰੂ ਕੀਤੀ।

ਸੰਬੰਧਿਤ ਖ਼ਬਰਾਂ

ਪੜਤਾਲ ਦੌਰਾਨ ਉਨ੍ਹਾਂ ਦੀ ਐਕਟਿਵਾ ਦੀ ਡਿੱਗੀ ਵਿੱਚੋਂ ਦੋ ਸੌ ਪੰਜ ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਵੱਲੋਂ ਦੋਨਾਂ ਨੂੰ ਹਿਰਾਸਤ ਵਿਚ ਲੈ ਕੇ ਮਾਮਲਾ ਦਰਜ ਕਰਨ ਤੋਂ ਬਾਅਦ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।ਇੰਸਪੈਕਟਰ ਹਰਬੰਸ ਸਿੰਘ ਮੁਤਾਬਕ ਪੁਲਿਸ ਵੱਲੋਂ ਗਿ੍ਫ਼ਤਾਰ ਕੀਤੇ ਗਏ ਦੋਨੋਂ ਕਥਿਤ ਨਸ਼ਾ ਤਸਕਰ ਸਕੇ ਭਰਾ ਹਨ। ਜਲਦੀ ਅਮੀਰ ਹੋਣ ਦੇ ਲਾਲਚ 'ਚ ਜੁਰਮ ਦੀ ਰਾਹ ਤੁਰ ਪਏ। ਉਨ੍ਹਾਂ ਦੱਸਿਆ ਕਿ ਅਮਿਤ ਕੁਮਾਰ ਉਰਫ ਪੰਡਤ ਲੁਧਿਆਣਾ ਦੇ ਸ਼ਰਾਬ ਠੇਕਿਆਂ 'ਚ ਸੇਲਜ਼ਮੈਨ ਵਜੋਂ ਨੌਕਰੀ ਕਰਦਾ ਸੀ।

ਇਸ ਦੌਰਾਨ ਉਸ ਨੇ ਨਾਜਾਇਜ਼ ਸ਼ਰਾਬ ਵੇਚਣ ਦਾ ਧੰਦਾ ਸ਼ੁਰੂ ਕਰ ਦਿੱਤਾ ਪਰ ਸ਼ਰਾਬ ਤਸਕਰੀ 'ਚ ਮੁਨਾਫ਼ਾ ਘੱਟ ਹੋਣ ਕਾਰਨ ਪਿਛਲੇ ਦੋ ਸਾਲ ਤੋਂ ਉਸ ਨੇ ਆਪਣੇ ਭਰਾ ਅਮਰਦੀਪ ਸਿੰਘ ਉਰਫ ਵਿੱਕੀ ਨਾਲ ਰਲ ਕੇ ਹੈਰੋਇਨ ਵੇਚਣ ਦਾ ਕੰਮ ਸ਼ੁਰੂ ਕਰ ਦਿੱਤਾ। ਪੁਲਿਸ ਅਧਿਕਾਰੀਆਂ ਮੁਤਾਬਕ ਮੌਜੂਦਾ ਸਮੇਂ 'ਚ ਅਮਿਤ ਕੁਮਾਰ ਉਰਫ ਪੰਡਿਤ ਬੇਰੁਜ਼ਗਾਰ ਹੈ ਅਤੇ ਹੈਰੋਇਨ ਦਾ ਨਸ਼ਾ ਕਰਦਾ ਹੈ, ਉਸ ਦੇ ਖ਼ਿਲਾਫ਼ ਮਹਾਨਗਰ ਦੇ ਵੱਖ-ਵੱਖ ਥਾਣਿਆਂ ਵਿੱਚ ਲੁੱਟ-ਖੋਹ ਤੇ ਨਸ਼ਾ ਤਸਕਰੀ ਦੇ ਦੋਸ਼ਾਂ ਤਹਿਤ ਪਹਿਲਾਂ ਹੀ ਚਾਰ ਮਾਮਲੇ ਦਰਜ ਹਨ।

ਅਮਰਦੀਪ ਉਰਫ ਵਿੱਕੀ ਨੇ ਪੁੱਛ ਪੜਤਾਲ ਵਿੱਚ ਖੁਲਾਸਾ ਕੀਤਾ ਕਿ ਉਹ ਸ਼ਿਵਪੁਰੀ ਇਲਾਕੇ ਵਿੱਚ ਕਢਾਈ ਦਾ ਕੰਮ ਕਰਦਾ ਹੈ ਅਤੇ ਪ੍ਰਰਾਈਵੇਟ ਬੀਏ ਫਾਈਨਲ ਦੇ ਪੇਪਰਾਂ ਦੀ ਤਿਆਰੀ ਕਰ ਰਿਹਾ ਸੀ। ਉਨ੍ਹਾਂ ਖੁਲਾਸਾ ਕੀਤਾ ਕਿ ਦੋਨੋਂ ਐਕਟਿਵਾ ਤੇ ਘੁੰਮ ਕੇ ਆਪਣੇ ਗ੍ਰਾਹਕਾਂ ਨੂੰ ਪਰਚੂਨ ਭਾਅ ਵਿੱਚ ਹੈਰੋਇਨ ਸਪਲਾਈ ਕਰਦੇ ਸਨ। ਪੈਸਾ ਨਾ ਹੋਣ ਦੀ ਸੂਰਤ ਵਿੱਚ ਗ੍ਰਾਹਕਾਂ ਦੇ ਮੋਬਾਈਲ ਫੋਨ ਆਦਿ ਗਿਰਵੀ ਰੱਖ ਕੇ ਵੀ ਹੈਰੋਇਨ ਦੇ ਦਿੰਦੇ ਸਨ। ਐੱਸਟੀਐੱਫ ਵੱਲੋਂ ਕਥਿਤ ਮੁਲਜ਼ਮਾਂ ਦੇ ਨਸ਼ਾ ਪ੍ਰਰਾਪਤ ਕਰਨ ਦੇ ਸਰੋਤਾਂ ਬਾਰੇ ਪੜਤਾਲ ਕੀਤੀ ਜਾ ਰਹੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!