|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਓਂਟਾਰੀਓ 'ਚ 2 ਗੱਡੀਆਂ ਦੀ ਆਹਮੋ-ਸਾਹਮਣੀ ਹੋਈ ਟੱਕਰ, 2 ਦੀ ਮੌਤ

ਓਂਟਾਰੀਓ (Vikram sehajpal) : ਯਾਰਕ ਰੀਜਨ ਦੇ ਵੌਅਨ ਸ਼ਹਿਰ ਵਿਖੇ ਦੋ ਗੱਡੀਆਂ ਦੀ ਆਹਮੋ-ਸਾਹਮਣੀ ਟੱਕਰ ਕਾਰਨ ਦੋ ਜਣਿਆਂ ਦੀ ਮੌਤ ਹੋ ਗਈ ਅਤੇ ਇਕ ਹੋਰ ਜ਼ਖ਼ਮੀ ਹੋ ਗਿਆ। ਪੁਲਿਸ ਮੁਤਾਬਕ ਇਹ ਹਾਦਸਾ ਕਿੰਗ ਵੌਅਨ ਰੋਡ ਅਤੇ ਪਾਈਨ ਵੈਲੀ ਡਰਾਈਵ ਇਲਾਕੇ ਵਿਚ ਵਾਪਰਿਆ।

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਓਂਟਾਰੀਓ (Vikram sehajpal) : ਯਾਰਕ ਰੀਜਨ ਦੇ ਵੌਅਨ ਸ਼ਹਿਰ ਵਿਖੇ ਦੋ ਗੱਡੀਆਂ ਦੀ ਆਹਮੋ-ਸਾਹਮਣੀ ਟੱਕਰ ਕਾਰਨ ਦੋ ਜਣਿਆਂ ਦੀ ਮੌਤ ਹੋ ਗਈ ਅਤੇ ਇਕ ਹੋਰ ਜ਼ਖ਼ਮੀ ਹੋ ਗਿਆ। ਪੁਲਿਸ ਮੁਤਾਬਕ ਇਹ ਹਾਦਸਾ ਕਿੰਗ ਵੌਅਨ ਰੋਡ ਅਤੇ ਪਾਈਨ ਵੈਲੀ ਡਰਾਈਵ ਇਲਾਕੇ ਵਿਚ ਵਾਪਰਿਆ।

ਸੰਬੰਧਿਤ ਖ਼ਬਰਾਂ

ਪੈਰਾਮੈਡਿਕਸ ਨੇ ਦੱਸਿਆ ਕਿ ਇਕ ਜਣੇ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਦੋ ਜ਼ਖ਼ਮੀਆਂ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ। ਇਨਾਂ ਵਿਚੋਂ ਇਕ ਨੇ ਜ਼ਖ਼ਮਾਂ ਦੀ ਤਾਬ ਨਾ ਝਲਦਿਆਂ ਦਮ ਤੋੜ ਦਿਤਾ। ਦੂਜੇ ਜ਼ਖ਼ਮੀ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।

ਫ਼ਿਲਹਾਲ ਹਾਦਸੇ ਦੇ ਕਾਰਨਾਂ ਬਾਰੇ ਪਤਾ ਨਹੀਂ ਲੱਗ ਸਕਿਆ। ਪੁਲਿਸ ਵੱਲੋਂ ਜਾਂਚ ਦੇ ਮੱਦੇਨਜ਼ਰ ਫ਼ਿਲਹਾਲ ਮ੍ਰਿਤਕਾਂ ਦੀ ਪਛਾਣ ਵੀ ਜਨਤਕ ਨਹੀਂ ਕੀਤੀ ਗਈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!