|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਨਾਕਾਬੰਦੀ ਦੌਰਾਨ ਲੁੱਟਾਂ-ਖੋਹਾਂ ਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ ਗਿਰੋਹ ਦੇ 2 ਮੈਂਬਰ ਕਾਬੂ

ਕਪੂਰਥਲਾ : ਐੱਸਐੱਚਓ ਕਰਨੈਲ ਸਿੰਘ ਦੀ ਅਗਵਾਈ ਹੇਠ ਥਾਣਾ ਭੁਲੱਥ ਦੀ ਪੁਲਿਸ ਪਾਰਟੀ ਨੇ ਅੱਡਾ ਕਮਰਾਏ 'ਚ ਨਾਕਾਬੰਦੀ ਦੌਰਾਨ ਲੁੱਟਾਂ-ਖੋਹਾਂ ਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ ਗਿਰੋਹ ਦੇ 2 ਮੈਂਬਰਾਂ ਨੂੰ ਕਾਬੂ ਕੀਤਾ ਹੈ। ਏਐੱਸਪੀ ਭੁਲੱਥ ਸਿਮਰਤ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਕਾਬੂ ਕੀਤੇ ਗਏ ਮੁਲਜ਼ਮ ਨੀਰਜ ਉਰਫ ਨੀਗਰੋ ਪੁੱਤਰ ਨਛੱਤਰ ਸ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਪੂਰਥਲਾ : ਐੱਸਐੱਚਓ ਕਰਨੈਲ ਸਿੰਘ ਦੀ ਅਗਵਾਈ ਹੇਠ ਥਾਣਾ ਭੁਲੱਥ ਦੀ ਪੁਲਿਸ ਪਾਰਟੀ ਨੇ ਅੱਡਾ ਕਮਰਾਏ 'ਚ ਨਾਕਾਬੰਦੀ ਦੌਰਾਨ ਲੁੱਟਾਂ-ਖੋਹਾਂ ਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ ਗਿਰੋਹ ਦੇ 2 ਮੈਂਬਰਾਂ ਨੂੰ ਕਾਬੂ ਕੀਤਾ ਹੈ। ਏਐੱਸਪੀ ਭੁਲੱਥ ਸਿਮਰਤ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਕਾਬੂ ਕੀਤੇ ਗਏ ਮੁਲਜ਼ਮ ਨੀਰਜ ਉਰਫ ਨੀਗਰੋ ਪੁੱਤਰ ਨਛੱਤਰ ਸਿੰਘ ਵਾਸੀ ਭੁਲੱਥ ਅਤੇ ਪਿ੍ਰੰਸ ਪੁੱਤਰ ਸੁਰਜੀਤ ਰਾਮ ਵਾਸੀ ਪਿੰਡ ਅਕਾਲਾ ਨੇ ਪੁਲਿਸ ਵਲੋਂ ਕੀਤੀ ਗਈ ਪੁੱਛਗਿੱਛ ਦੌਰਾਨ ਮੰਨਿਆ ਕਿ ਉਨ੍ਹਾਂ ਨੇ ਭੁਲੱਥ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿਚ ਚੋਰੀ ਦੀਆਂ ਕਾਫੀ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਹੈ।

ਸੰਬੰਧਿਤ ਖ਼ਬਰਾਂ

ਕਾਬੂ ਕੀਤੇ ਗਏ ਮੁਲਜ਼ਮਾਂ ਪਾਸੋਂ 6 ਲੱਖ ਰੁਪਏ ਦੀ ਕੀਮਤ ਦੇ ਸੋਨੇ ਦੇ ਗਹਿਣੇ, ਤੇ ਚੋਰੀ ਅਤੇ ਲੁੱਟਖੋਹ ਦੇ ਪੈਸਿਆਂ ਤੋਂ ਖਰੀਦ ਕੀਤੀ ਜ਼ੈੱਨ ਕਾਰ ਨੰਬਰ ਪੀਬੀ-10, ਏਸੀ-0838, ਮੋਟਰਸਾਈਕਲ ਹੀਰੋ ਹਾਂਡਾ ਨੰਬਰ ਪੀਬੀ-57, ਬੀ-8775 ਤੇ ਟੀਵੀਐੱਸ ਸਕੂਟਰ ਬਿਨਾਂ ਨੰਬਰੀ ਬਰਾਮਦ ਕੀਤਾ ਹੈ। ਏਐੱਸਪੀ ਸਿਮਰਤ ਕੌਰ ਨੇ ਕਿਹਾ ਕਿ ਕਾਬੂ ਕੀਤੇ ਗਏ ਮੁਲਜ਼ਮਾਂ ਪਾਸੋਂ ਪੁੱਛਗਿੱਛ ਦੌਰਾਨ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!